Image default
ਤਾਜਾ ਖਬਰਾਂ

ਪੰਜਾਬੀ ਭਾਸ਼ਾ ਵਿਚ ਕੰਮ ਕਾਜ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬੀ ਭਾਸ਼ਾ ਵਿਚ ਕੰਮ ਕਾਜ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ
ਫ਼ਰੀਦਕੋਟ, 21 ਮਈ – (ਜਸਬੀਰ ਕੌਰ ਜੱਸੀ )-ਪੰਜਾਬ ਸਰਕਾਰ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਵੱਲੋਂ ਰਾਜ ਭਾਸ਼ਾ ਐਕਟ 1967 ਅਤੇ ਰਾਜ ਭਾਸ਼ਾ ਐਕਟ (ਤਰਮੀਮ) 2008 ਤਹਿਤ ਪੰਜਾਬ ਸਰਕਾਰ ਦੇ ਸਮੂਹ ਸਰਕਾਰੀ ਦਫ਼ਤਰਾਂ, ਵਿਭਾਗਾਂ, ਅਦਾਰਿਆਂ, ਅਰਧ ਸਰਕਾਰੀ ਅਦਾਰਿਆਂ, ਬੋਰਡ, ਨਿਗਮ, ਵਿੱਦਿਅਕ ਸੰਸਥਾਵਾਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ, ਨਾਮ ਦੀਆਂ ਪੱਟੀਆਂ, ਮੀਲ ਪੱਥਰ, ਸਾਈਨ ਬੋਰਡ ਲਿਖਣ ਸਮੇਂ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿੱਚ ਲਿਖੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜੇਕਰ ਕਿਸੇ ਹੋਰ ਭਾਸ਼ਾ ਵਿੱਚ ਨਾਮ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ (ਗੁਰਮੁਖੀ) ਤੋਂ ਬਾਅਦ ਲਿਖਿਆ ਜਾਵੇ। ਇਸ ਦੇ ਨਾਲ ਹੀ ਰਾਜ ਭਾਸ਼ਾ ਐਕਟ ਦੀ ਇੰਨ ਬਿੰਨ ਪਾਲਣਾ ਸਬੰਧੀ ਵੀ ਸਮੇਂ-ਸਮੇਂ ਸਰਕਾਰ ਵੱਲੋੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਮਨਜੀਤ ਪੁਰੀ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਰੀਦਕੋਟ ਅਤੇ ਸ੍ਰੀ ਕੰਵਰਜੀਤ ਸਿੰਘ ਖੋਜ ਅਫ਼ਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਇਸ ਮਾਮਲੇ ਪ੍ਰਤੀ ਬੇਹੱਦ ਸੰਜੀਦਾ ਹੈ ਅਤੇ ਕਿਸੇ ਪ੍ਰਕਾਰ ਦੀ ਅਣਗਹਿਲੀ ਨਹੀਂ ਵਰਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਪੰਜਾਬੀ ਮਾਤ-ਭਾਸ਼ਾ ਪੰਜਾਬ ਰਾਜ ਦੀ ਜਿੰਦ ਜਾਨ ਹੈ ਅਤੇ ਇਹ ਪੰਜਾਬੀਅਤ ਦਾ ਮਾਣ ਹੈ। ਇਸ ਲਈ ਸਬੰਧਤ ਹੁਕਮਾਂ ਅਧੀਨ ਆਉਂਦੇ ਸਾਰਿਆਂ ਨੂੰ ਹੀ ਅਪੀਲ ਹੈ ਕਿ ਆਪੋ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਸਥਾਨਾਂ ਦੀ ਪਡ਼ਤਾਲ ਕਰ ਲਈ ਜਾਵੇ ਅਤੇ ਇਹ ਵੀ ਵਿਸ਼ੇਸ਼ ਤੌਰ ‘ਤੇ ਧਿਆਨ ਦਿੱਤਾ ਜਾਵੇ ਕਿ ਸ਼ਬਦ ਜੋੜ ਵੀ ਠੀਕ ਹੋਣ। ਜੇਕਰ ਕੋਈ ਇਸ ਤਰ੍ਹਾਂ ਦੀ ਕਮੀ ਪਾਈ ਜਾਂਦੀ ਹੈ ਤਾਂ ਸਬੰਧਤ ਅਧਿਕਾਰੀਆਂ ਵੱਲੋਂ ਜਲਦੀ ਤੋਂ ਜਲਦੀ ਠੀਕ ਕਰਵਾਈ ਜਾਵੇ। ਇਨ੍ਹਾਂ ਹਦਾਇਤਾਂ ਸੰਬੰਧੀ ਪੰਜਾਬ ਸਰਕਾਰ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਵੱਲੋਂ ਜਾਰੀ ਪੱਤਰ ਵੀ ਵੱਖ-ਵੱਖ ਵਿਭਾਗਾਂ ਨੂੰ ਭੇਜ ਦਿੱਤਾ ਗਿਆ ਹੈ। ਇਸ ਸੰਬੰਧੀ ਕਿਸੇ ਵੀ ਸਮੇਂ ਦਫ਼ਤਰ ਭਾਸ਼ਾ ਵਿਭਾਗ ਫ਼ਰੀਦਕੋਟ ਤੋਂ ਅਗਵਾਈ ਜਾਂ ਸਹਿਯੋਗ ਵੀ ਲਿਆ ਜਾ ਸਕਦਾ ਹੈ। ਪੰਜਾਬ ਸਰਕਾਰ ਅਤੇ ਭਾਸ਼ਾ ਵਿਭਾਗ ਪੰਜਾਬ ਦਾ ਮੂਲ ਮਨੋਰਥ ਸਾਡੇ ਪੰਜਾਬ ਵਾਸੀਆਂ ਨੂੰ ਨਾਲ ਲੈ ਕੇ ਪੰਜਾਬੀ ਭਾਸ਼ਾ ਸਬੰਧੀ ਕਮੀਆਂ ਅਤੇ ਤਰੁਟੀਆਂ ਨੂੰ ਦੂਰ ਕਰਨਾ ਹੈ ਅਤੇ ਪੰਜਾਬੀ ਭਾਸ਼ਾ ਦਾ ਬਣਦਾ ਮਾਣ ਸਤਿਕਾਰ ਕਾਇਮ ਰੱਖਣਾ ਹੈ।
ਗੌਰਤਲਬ ਹੈ ਕਿ ਪੰਜਾਬ ਸਰਕਾਰ ਵੱਲੋਂ ਰਾਜ ਭਾਸ਼ਾ ਐਕਟ, 1967 ਅਤੇ ਰਾਜ ਭਾਸ਼ਾ ਐਕਟ (ਤਰਮੀਮ) 2008 ਪੂਰਨ ਤੌਰ ‘ਤੇ ਲਾਗੂ ਕੀਤੇ ਗਏ ਹਨ ਜਿਨ੍ਹਾਂ ਦੇ ਤਹਿਤ ਸਾਰੇ ਦਫਤਰਾਂ ਦਾ ਕੰਮ-ਕਾਜ ਸੌ ਫੀਸਦੀ ਪੰਜਾਬੀ ਵਿਚ ਕੀਤਾ ਜਾਣਾ ਲਾਜ਼ਮੀ ਹੈ। ਸਮੂਹ ਵਿਭਾਗਾਂ ਨੂੰ ਪੱਤਰ ਭੇਜ ਕੇ ਬੇਨਤੀ ਕੀਤੀ ਗਈ ਹੈ ਕਿ ਰਾਜ ਭਾਸ਼ਾ ਐਕਟ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।
ਫ਼ੋਟੋ:21ਐੱਫ਼ਡੀਕੇਪੀਜਸਬੀਰਕੌਰ1:ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਮਨਜੀਤ ਪੁਰੀ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਰੀਦਕੋਟ

Related posts

Breaking- ਨਸ਼ਿਆਂ ਤੇ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਪ੍ਰੈਸ ਤੇ ਪਬਲਿਕ ਦਾ ਸਹਿਯੋਗ ਜਰੂਰੀ-ਰਾਜਪਾਲ ਸਿੰਘ

punjabdiary

ਐਕਯੂਪ੍ਰੈਸ਼ਰ ਨਾਲ ਹਰ ਤਰਾਂ ਦੀਆਂ ਬਿਮਾਰੀਆਂ ਤੋਂ ਛੁਟਕਾਰਾ ਪਾਉਣ ਲਈ ਮੁਫ਼ਤ ਚੈੱਕਅਪ ਕੈਂਪ

punjabdiary

Breaking- ਜਿਲ੍ਹੇ ਦੀਆਂ ਮੰਡੀਆਂ ਵਿੱਚ ਹੋਈ 34452 ਮੀਟਰਕ ਟਨ ਝੋਨੇ ਦੀ ਖਰੀਦ-ਡੀ.ਸੀ

punjabdiary

Leave a Comment