Image default
About us

ਪੰਜਾਬ ਕੈਬਨਿਟ ਦੀ ਮੀਟਿੰਗ ਚੋਂ ਮੁੱਖ ਮੰਤਰੀ ਮਾਨ ਨੇ ਲਏ ਅਹਿਮ ਫੈਸਲੇ

ਪੰਜਾਬ ਕੈਬਨਿਟ ਦੀ ਮੀਟਿੰਗ ਚੋਂ ਮੁੱਖ ਮੰਤਰੀ ਮਾਨ ਨੇ ਲਏ ਅਹਿਮ ਫੈਸਲੇ

ਲੁਧਿਆਣਾ, 28 ਅਪ੍ਰੈਲ (ਪੰਜਾਬ ਡਾਇਰੀ) -ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਕੈਬਨਿਟ ਮੀਟਿੰਗ ਹੋਈ, ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ। ਸੀਐਮ ਭਗਵੰਤ ਮਾਨ ਨੇ ਦੱਸਿਆ ਕਿ ਮੀਟਿੰਗ ਵਿੱਚ ਫੈਸਲਾ ਕੀਤਾ ਹੈ ਕਿ ਪੰਜਾਬ ਵਿੱਚ ਨਸ਼ਾ ਵਿਰੋਧੀ ਮੁਹਿੰਮ ਨੂੰ ਹੇਠਲੇ ਪੱਧਰ ਤੱਕ ਸਫ਼ਲ ਬਣਾਉਣ ਲਈ ਡਰੱਗ ਲੈਬਾਰਟਰੀਆਂ ਵਿੱਚ ਪੱਕੇ ਮੁਲਾਜ਼ਮ ਭਰਤੀ ਕੀਤੇ ਜਾਣਗੇ।
ਮੁਲਾਜ਼ਮਾਂ ਦੀ ਘਾਟ ਕਾਰਨ ਕਈ-ਕਈ ਦਿਨ ਸੈਂਪਲ ਲੈਬਾਰਟਰੀ ਵਿਚ ਪਏ ਰਹਿੰਦੇ ਹਨ। ਕੰਮ ਦਾ ਬੋਝ ਜ਼ਿਆਦਾ ਹੈ। ਅਜਿਹੇ ‘ਚ ਜਲਦ ਹੀ ਨੋਟੀਫਿਕੇਸ਼ਨ ਜਾਰੀ ਕਰਕੇ ਮੁਲਾਜ਼ਮਾਂ ਨੂੰ ਡਰੱਗ ਲੈਬ ‘ਚ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਟੈਕਨੀਕਲ ਯੂਨੀਵਰਸਿਟੀ (ਪੀਟੀਯੂ) ਅਤੇ ਖੇਡ ਵਿਭਾਗ ਵਿੱਚ ਵੀ ਨਵੀਆਂ ਭਰਤੀਆਂ ਕੀਤੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ 1 ਮਈ ਤੋਂ ਸਰਕਾਰ ਮਜ਼ਦੂਰਾਂ ਨੂੰ ਤੋਹਫਾ ਦੇਣ ਜਾ ਰਹੀ ਹੈ। ਹੁਣ ਜੇਕਰ ਕਿਸੇ ਕਿਸਾਨ ਦੀ ਫ਼ਸਲ ਖ਼ਰਾਬ ਹੋ ਜਾਂਦੀ ਹੈ ਤਾਂ ਸਰਕਾਰ ਉਸ ਕਿਸਾਨ ਦੇ ਨਾਲ-ਨਾਲ ਉਸ ਖੇਤ ਵਿਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਵੀ 10 ਫ਼ੀਸਦੀ ਮੁਆਵਜ਼ਾ ਦੇਵੇਗੀ। ਵੱਧ ਤੋਂ ਵੱਧ ਮਜ਼ਦੂਰਾਂ ਦੀ ਰਜਿਸਟਰੇਸ਼ਨ ਕਰਵਾਉਣ ਲਈ ਕੰਮ ਸ਼ੁਰੂ ਕੀਤਾ ਜਾਵੇਗਾ।
ਹਰ ਸੜਕ ‘ਤੇ ਟੋਲ ਪਲਾਜ਼ੇ ਤਾਂ ਬਣੇ ਹੋਏ ਹਨ ਪਰ ਸੜਕਾਂ ਟੁੱਟੀਆਂ ਪਈਆਂ ਹਨ। ਸਭ ਤੋਂ ਪਹਿਲਾਂ ਟੋਲ ਪਲਾਜ਼ਿਆਂ ਨੂੰ ਖਤਮ ਕੀਤਾ ਜਾਵੇਗਾ। ਇਸ ਤੋਂ ਬਾਅਦ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ। ‘ਆਪ’ ਸਰਕਾਰ ਲੋਕਾਂ ਨੂੰ ਰਾਹਤ ਦੇਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਵਿਜੀਲੈਂਸ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਵਾਲੇ ਆਗੂਆਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ। ਕਾਨੂੰਨ ਮੁਤਾਬਕ ਜਾਇਦਾਦਾਂ ਨੂੰ ਸੀਲ ਕਰਨ ਤੋਂ ਬਾਅਦ ਇਸ ਪੈਸੇ ਦੀ ਵਰਤੋਂ ਲੋਕ ਹਿੱਤ ਵਿੱਚ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ਤੋਂ ਇਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਕਾਂਗਰਸ ਦੇ ਚੋਣ ਇੰਚਾਰਜ ਵੋਟਾਂ ਲਈ ਲੋਕਾਂ ਨੂੰ ਪੈਸੇ ਵੰਡ ਰਹੇ ਹਨ। ਮਾਨ ਨੇ ਕਿਹਾ ਕਿ ਇਸ ਸਬੰਧੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਜਾ ਰਹੀ ਹੈ। ਲੋਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਉਹ ਸ਼ਹੀਦਾਂ ਦਾ ਅਪਮਾਨ ਕਰ ਰਹੇ ਹਨ।

Related posts

ਡਾ. ਬਲਜੀਤ ਕੌਰ ਨੇ ਆਂਗਣਵਾੜੀ ਯੂਨੀਅਨ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ

punjabdiary

Breaking- ਤਵਾਂਗ ਵਿੱਚ ਚੀਨੀ ਫੌਜ ਨਾਲ ਝੜਪ ਤੋਂ ਬਾਅਦ ਸਰਹੱਦ ਤੇ ਚੌਕਸੀ ਵਧਾਈ ਗਈ, ਬੀਐਸਐਫ ਦੇ ਜਵਾਨ ਨੇ ਕਿਹਾ ਕਿਸੇ ਵੀ ਮੌਸਮ ਵਿਚ ਦੁਸ਼ਮਣਾਂ ਲੜਨ ਲਈ ਤਿਆਰ ਹਾਂ

punjabdiary

Adtiya L1 ਮਿਸ਼ਨ ਨੇ ਸਫਲਤਾ ਵੱਲ ਵਧਾਇਆ ਇੱਕ ਹੋਰ ਕਦਮ, ਚੌਥੀ ਵਾਰ ਸਫਲਤਾਪੂਰਵਕ ਬਦਲਿਆ ਔਰਬਿਟ

punjabdiary

Leave a Comment