Thursday, November 12, 2026
Google search engine
Homeਰਾਜਨੀਤੀਪੰਜਾਬ ਚੋਣਾਂ ਲਈ ‘ਆਪ’ ਦੀ ਦੂਜੀ ਸੂਚੀ ਜਾਰੀ, 31 ਹੋਰ ਹਲਕਿਆਂ ’ਚ...

ਪੰਜਾਬ ਚੋਣਾਂ ਲਈ ‘ਆਪ’ ਦੀ ਦੂਜੀ ਸੂਚੀ ਜਾਰੀ, 31 ਹੋਰ ਹਲਕਿਆਂ ’ਚ ਉਮੀਦਵਾਰਾਂ ਦਾ ਐਲਾਨ

ਪੰਜਾਬ ਚੋਣਾਂ ਲਈ ‘ਆਪ’ ਦੀ ਦੂਜੀ ਸੂਚੀ ਜਾਰੀ, 31 ਹੋਰ ਹਲਕਿਆਂ ’ਚ ਉਮੀਦਵਾਰਾਂ ਦਾ ਐਲਾਨ

ਪਹਿਲੀ ਸੂਚੀ ਦੇ 40 ਨਾਵਾਂ ਮਗਰੋਂ ਹੁਣ 71 ਸੀਟਾਂ ’ਤੇ ਪਾਰਟੀ ਨੇ ਸਪੱਸ਼ਟ ਕੀਤੀ ਆਪਣੀ ਚੋਣ ਰਣਨੀਤੀ, ਕਈ ਆਗੂਆਂ ਨੂੰ ਮਿਲੀ ਟਿਕਟ

ਚੰਡੀਗੜ੍ਹ- ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਮੈਦਾਨ ਭਖਣ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਨੇ ਆਪਣੀ ਸਿਆਸੀ ਬਿਸਾਤ ਵਿਛਾਉਣੀ ਸ਼ੁਰੂ ਕਰ ਦਿੱਤੀ ਹੈ। ਪਾਰਟੀ ਨੇ ਦੂਜੀ ਸੂਚੀ ਜਾਰੀ ਕਰਦਿਆਂ ਸੂਬੇ ਦੇ 31 ਹੋਰ ਵਿਧਾਨ ਸਭਾ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦੇ ਨਾਵਾਂ ’ਤੇ ਮੋਹਰ ਲਗਾ ਦਿੱਤੀ ਹੈ। 12 ਨਵੰਬਰ 2026 ਨੂੰ ਜਾਰੀ ਕੀਤੇ ਗਏ ਇਸ ਪੱਤਰ ’ਤੇ ਪਾਰਟੀ ਦੇ ਕੌਮੀ ਸਕੱਤਰ ਪੰਕਜ ਕੁਮਾਰ ਗੁਪਤਾ ਦੇ ਦਸਤਖ਼ਤ ਹਨ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 31 ਅਕਤੂਬਰ ਨੂੰ ਪਾਰਟੀ ਨੇ ਆਪਣੀ ਪਹਿਲੀ ਉਮੀਦਵਾਰ ਸੂਚੀ ਜਾਰੀ ਕੀਤੀ ਸੀ, ਜਿਸ ਵਿੱਚ 40 ਵਿਧਾਨ ਸਭਾ ਹਲਕਿਆਂ ਲਈ ਨਾਵਾਂ ਦਾ ਐਲਾਨ ਕੀਤਾ ਗਿਆ ਸੀ। ਉਸ ਸੂਚੀ ਵਿੱਚ ਪਾਰਟੀ ਨੇ ਮੌਜੂਦਾ ਵਿਧਾਇਕਾਂ ਨੂੰ ਹੀ ਮੁੜ ਚੋਣ ਮੈਦਾਨ ਵਿੱਚ ਉਤਾਰਨ ਦਾ ਫੈਸਲਾ ਕੀਤਾ ਸੀ।

ਪਹਿਲੀ ਸੂਚੀ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਪ੍ਰਵਾਨਗੀ ਦਿੱਤੀ ਗਈ ਸੀ। ਹੁਣ 31 ਹੋਰ ਉਮੀਦਵਾਰਾਂ ਦੇ ਐਲਾਨ ਨਾਲ ਪਾਰਟੀ ਨੇ ਆਪਣੀਆਂ ਚੋਣ ਤਿਆਰੀਆਂ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਦੋਵਾਂ ਸੂਚੀਆਂ ਨੂੰ ਮਿਲਾ ਕੇ ਪਾਰਟੀ ਹੁਣ ਤੱਕ 71 ਵਿਧਾਨ ਸਭਾ ਹਲਕਿਆਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ।

-(ਪੰਜਾਬੀ ਜਾਗਰਣ)

ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments