Friday, June 26, 2026
Google search engine
Homeਤਾਜ਼ਾ ਖਬਰਪੰਜਾਬ-ਚੰਡੀਗੜ੍ਹ ਲਈ 27-28 ਜੂਨ ਨੂੰ ਭਾਰੀ ਮੀਂਹ ਦੀ ਚੇਤਾਵਨੀ, ਤਾਪਮਾਨ 5 ਡਿਗਰੀ...

ਪੰਜਾਬ-ਚੰਡੀਗੜ੍ਹ ਲਈ 27-28 ਜੂਨ ਨੂੰ ਭਾਰੀ ਮੀਂਹ ਦੀ ਚੇਤਾਵਨੀ, ਤਾਪਮਾਨ 5 ਡਿਗਰੀ ਤੱਕ ਘਟਣ ਦੇ ਆਸਾਰ

ਵਿਭਾਗ ਮੁਤਾਬਕ ਅਗਲੇ 24 ਤੋਂ 48 ਘੰਟਿਆਂ ਵਿੱਚ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਦੀਆਂ ਗਤੀਵਿਧੀਆਂ ਵਿੱਚ ਤੇਜ਼ੀ ਆਵੇਗੀ।

ਚੰਡੀਗੜ੍ਹ
ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਜਲਦ ਹੀ ਅੱਤ ਦੀ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ 27 ਅਤੇ 28 ਜੂਨ ਦੌਰਾਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਹੈ ਅਤੇ ਇਸ ਨੂੰ ਦੇਖਦੇ ਹੋਏ ‘ਓਰੇਂਜ ਅਲਰਟ’ ਜਾਰੀ ਕੀਤਾ ਗਿਆ ਹੈ।

ਵਿਭਾਗ ਮੁਤਾਬਕ ਅਗਲੇ 24 ਤੋਂ 48 ਘੰਟਿਆਂ ਵਿੱਚ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਦੀਆਂ ਗਤੀਵਿਧੀਆਂ ਵਿੱਚ ਤੇਜ਼ੀ ਆਵੇਗੀ।

26 ਜੂਨ ਨੂੰ ਸੂਬੇ ਦੇ ਕਈ ਹਿੱਸਿਆਂ ਵਿੱਚ ਗਰਜ-ਚਮਕ, ਤੇਜ਼ ਹਵਾਵਾਂ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਹਵਾਵਾਂ ਦੀ ਰਫ਼ਤਾਰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ।

27 ਅਤੇ 28 ਜੂਨ ਨੂੰ ਮਾਨਸੂਨ ਸਭ ਤੋਂ ਵੱਧ ਸਰਗਰਮ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ ਲਈ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦਾ ‘ਓਰੇਂਜ ਅਲਰਟ’ ਜਾਰੀ ਕੀਤਾ ਹੈ। ਇਸ ਦੌਰਾਨ ਕਈ ਥਾਵਾਂ ‘ਤੇ ਪਾਣੀ ਭਰਨ ਅਤੇ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਵੀ ਪ੍ਰਗਟਾਈ ਗਈ ਹੈ।

29 ਜੂਨ ਤੋਂ 1 ਜੁਲਾਈ ਤੱਕ ਵੀ ਮੀਂਹ ਦਾ ਦੌਰ ਜਾਰੀ ਰਹੇਗਾ, ਹਾਲਾਂਕਿ ਇਸ ਦੀ ਤੀਬਰਤਾ ਕੁਝ ਘੱਟ ਰਹਿ ਸਕਦੀ ਹੈ। ਇਸ ਸਮੇਂ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਆਸਾਰ ਹਨ।

3 ਤੋਂ 5 ਡਿਗਰੀ ਤੱਕ ਡਿੱਗ ਸਕਦਾ ਹੈ ਤਾਪਮਾਨ
ਮੌਸਮ ਵਿਭਾਗ ਅਨੁਸਾਰ ਇਸ ਵੇਲੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 36 ਤੋਂ 41 ਡਿਗਰੀ ਸੈਲਸੀਅਸ ਦਰਜ ਕੀਤਾ ਜਾ ਰਿਹਾ ਹੈ। ਅਗਲੇ ਤਿੰਨ ਦਿਨਾਂ ਵਿੱਚ ਬਾਰਿਸ਼ ਵਧਣ ਨਾਲ ਤਾਪਮਾਨ 3 ਤੋਂ 5 ਡਿਗਰੀ ਸੈਲਸੀਅਸ ਤੱਕ ਘਟ ਸਕਦਾ ਹੈ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਅਤੇ ਮੌਸਮ ਹੋਰ ਸੁਹਾਵਣਾ ਹੋ ਜਾਵੇਗਾ। ਮਾਹਿਰਾਂ ਦਾ ਕਹਿਣਾ ਹੈ ਕਿ ਇਹ ਮੀਂਹ ਝੋਨੇ ਦੀ ਬਿਜਾਈ ਕਰ ਰਹੇ ਕਿਸਾਨਾਂ ਲਈ ਵੀ ਕਾਫ਼ੀ ਲਾਭਕਾਰੀ ਸਾਬਤ ਹੋਵੇਗਾ।

(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments