Image default
About us

ਪੰਜਾਬ ‘ਚ ਅਗਲੇ ਚਾਰ ਦਿਨਾਂ ਤੱਕ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਪੰਜਾਬ ‘ਚ ਅਗਲੇ ਚਾਰ ਦਿਨਾਂ ਤੱਕ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

 

 

 

Advertisement

ਚੰਡੀਗੜ੍ਹ, 26 ਜੂਨ (ਡੇਲੀ ਪੋਸਟ ਪੰਜਾਬੀ)-ਪੰਜਾਬ ‘ਚ ਮੌਸਮ ਵਿਚ ਅਚਾਨਕ ਆਈ ਤਬਦੀਲੀ ਕਾਰਨ ਮਾਨਸੂਨ ਦੀ ਸ਼ੁਰੂਆਤ ਲਈ ਹਾਲਾਤ ਅਨੁਕੂਲ ਬਣ ਗਏ ਹਨ। ਇਹ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤੱਕ ਪੰਜਾਬ ਵਿੱਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤੀ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਵਿਗਿਆਨੀ ਏਕੇ ਸਿੰਘ ਨੇ ਦੱਸਿਆ ਕਿ ਮਾਨਸੂਨ ਨੇ ਹਰਿਆਣਾ ਦੇ ਯਮੁਨਾਨਗਰ ਅਤੇ ਅੰਬਾਲਾ ਵਿੱਚ ਦਸਤਕ ਦੇ ਦਿੱਤੀ ਹੈ। ਹੁਣ ਅਗਲੇ 48 ਘੰਟਿਆਂ ਵਿੱਚ ਮਾਨਸੂਨ ਪੂਰੇ ਪੰਜਾਬ ਅਤੇ ਹਰਿਆਣਾ ਨੂੰ ਕਵਰ ਕਰ ਲਵੇਗਾ।
ਸੋਮਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ‘ਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਮੰਗਲਵਾਰ ਅਤੇ ਬੁੱਧਵਾਰ ਨੂੰ ਵੀ ਤੇਜ਼ ਗਰਜ਼ ਦੇ ਨਾਲ ਕਈ ਹਿੱਸਿਆਂ ਵਿੱਚ ਭਾਰੀ ਬਾਰਸ਼ ਹੋਵੇਗੀ। 29 ਜੂਨ ਨੂੰ ਕੁਝ ਹਿੱਸਿਆਂ ਵਿੱਚ ਮੀਂਹ ਅਤੇ ਗਰਜ ਨਾਲ ਮੀਂਹ ਪਵੇਗਾ। ਮੌਸਮ ਵਿਭਾਗ ਮੁਤਾਬਕ ਇਸ ਦੌਰਾਨ ਤਾਪਮਾਨ ‘ਚ ਚਾਰ ਤੋਂ ਪੰਜ ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ।
ਐਤਵਾਰ ਨੂੰ ਪੰਜਾਬ ਦੇ ਤਾਪਮਾਨ ‘ਚ 2.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਹ ਆਮ ਨਾਲੋਂ 2 ਡਿਗਰੀ ਘੱਟ ਰਿਹਾ। ਫ਼ਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 42.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹੋਰ ਵੱਡੇ ਸ਼ਹਿਰਾਂ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਵਿੱਚ 37.8 ਡਿਗਰੀ, ਲੁਧਿਆਣਾ ਵਿੱਚ 33.2, ਪਟਿਆਲਾ ਵਿੱਚ 29.9, ਪਠਾਨਕੋਟ ਵਿੱਚ 35.6, ਫਤਿਹਗੜ੍ਹ ਸਾਹਿਬ ਵਿੱਚ 30.5, ਹੁਸ਼ਿਆਰਪੁਰ ਵਿੱਚ 35.1 ਅਤੇ ਰੋਪੜ ਵਿੱਚ 31.1 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
ਮੌਸਮ ਵਿਭਾਗ ਵੱਲੋਂ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ ਹੈ। ਵਿਭਾਗ ਅਨੁਸਾਰ ਕਿਸਾਨਾਂ ਨੂੰ ਫਸਲਾਂ ਦੀ ਸਿੰਚਾਈ ਲਈ ਕੀਟਨਾਸ਼ਕਾਂ ਅਤੇ ਖਾਦਾਂ ਦੀ ਵਰਤੋਂ ਨੂੰ ਫਿਲਹਾਲ ਬੰਦ ਕਰ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਭਾਰੀ ਮੀਂਹ ਦੌਰਾਨ ਬਾਹਰ ਜਾਣ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਵਿਭਾਗ ਵੱਲੋਂ ਖਰਾਬ ਮੌਸਮ ਵਿੱਚ ਰੁੱਖਾਂ ਦੇ ਹੇਠਾਂ ਪਨਾਹ ਨਾ ਲੈਣ ਅਤੇ ਪਾਣੀਆਂ ਦੇ ਨੇੜੇ ਨਾ ਜਾਨ ਲਈ ਕਿਹਾ ਹੈ।

Related posts

ਪੰਜਾਬ ‘ਚ ਮੌਨਸੂਨ ਨੂੰ ਲੈ ਕੇ ਵੱਡੀ ਅਪਡੇਟ, ਅਗਲੇ ਦਿਨਾਂ ‘ਚ ਪਵੇਗਾ ਭਾਰੀ ਮੀਂਹ, ਅਲਰਟ ਜਾਰੀ

punjabdiary

CM ਭਗਵੰਤ ਮਾਨ ਨੇ ਸਾਰੇ ਮੰਤਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਦੇ ਦਿਤੇ ਨਿਰਦੇਸ਼

punjabdiary

ਲੋਕਾਂ ਨੂੰ ਨਸ਼ਿਆ ਵਿਰੁੱਧ ਲਾਮਬੰਦ ਕਰਨ ਲਈ ਬੀਕੇਯੂ ਏਕਤਾ ਸਿੱਧੂਪੁਰ ਵਲੋਂ ਕੀਤੇ ਜਾਣਗੇ ਝੰਡਾ ਮਾਰਚ-ਪ੍ਰਧਾਨ ਬੋਹੜ ਸਿੰਘ

punjabdiary

Leave a Comment