Wednesday, October 28, 2026
Google search engine
Homeਅਪਰਾਧਪੰਜਾਬ ’ਚ ਗੁਰਦੁਆਰਾ ਸਾਹਿਬ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼, ਦੋ ਫਾਇਰ ਕਰਕੇ...

ਪੰਜਾਬ ’ਚ ਗੁਰਦੁਆਰਾ ਸਾਹਿਬ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼, ਦੋ ਫਾਇਰ ਕਰਕੇ ਧਮਕੀ ਪੱਤਰ ਛੱਡ ਗਿਆ ਅਣਪਛਾਤਾ ਵਿਅਕਤੀ

ਪੰਜਾਬ ’ਚ ਗੁਰਦੁਆਰਾ ਸਾਹਿਬ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼, ਦੋ ਫਾਇਰ ਕਰਕੇ ਧਮਕੀ ਪੱਤਰ ਛੱਡ ਗਿਆ ਅਣਪਛਾਤਾ ਵਿਅਕਤੀ

ਗਗੜਾ ਨੇੜੇ ਵਾਰਦਾਤ ਮਗਰੋਂ ਇਲਾਕੇ ’ਚ ਸਹਿਮ, ਪੁਲਿਸ ਨੇ ਖਾਲੀ ਕਾਰਤੂਸ ਕੀਤੇ ਬਰਾਮਦ; ਮੁਲਜ਼ਮ ਦੀ ਪਛਾਣ ਲਈ ਸੀਸੀਟੀਵੀ ਖੰਗਾਲੇ ਜਾ ਰਹੇ

ਜਗਰਾਉਂ: ਲੁਧਿਆਣਾ ਦਿਹਾਤੀ ਇਲਾਕੇ ਵਿੱਚ ਪੈਂਦੇ ਪਿੰਡ ਗਗੜਾ ਨੇੜੇ ਗੁਰਦੁਆਰਾ ਸਾਹਿਬ ਦੇ ਮੁੱਖ ਗੇਟ ’ਤੇ ਫਾਇਰਿੰਗ ਹੋਣ ਦੀ ਘਟਨਾ ਨਾਲ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ। ਕਾਲੇ ਕੱਪੜੇ ਨਾਲ ਚਿਹਰਾ ਢੱਕ ਕੇ ਆਏ ਇੱਕ ਅਣਪਛਾਤੇ ਵਿਅਕਤੀ ਨੇ ਗੁਰਦੁਆਰਾ ਸਾਹਿਬ ਦੇ ਗੇਟ ਵੱਲ ਦੋ ਗੋਲੀਆਂ ਚਲਾਈਆਂ ਅਤੇ ਗ੍ਰੰਥੀ ਨੂੰ ਧਮਕੀ ਦੇਣ ਵਾਲੀ ਚਿੱਠੀ ਉੱਥੇ ਛੱਡ ਕੇ ਪੈਦਲ ਹੀ ਫ਼ਰਾਰ ਹੋ ਗਿਆ।

ਮੁੱਢਲੀ ਜਾਣਕਾਰੀ ਮੁਤਾਬਕ, ਗੋਲੀਆਂ ਦੀ ਆਵਾਜ਼ ਸੁਣਦਿਆਂ ਹੀ ਇਲਾਕੇ ਦੇ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਘਟਨਾ ਬਾਰੇ ਤੁਰੰਤ ਪੁਲਿਸ ਹੈਲਪਲਾਈਨ 112 ’ਤੇ ਸੂਚਨਾ ਦਿੱਤੀ ਗਈ। ਪੁਲਿਸ ਦੀ ਟੀਮ ਮੌਕੇ ’ਤੇ ਪਹੁੰਚੀ, ਪਰ ਉਦੋਂ ਤੱਕ ਸ਼ੱਕੀ ਵਿਅਕਤੀ ਉੱਥੋਂ ਜਾ ਚੁੱਕਾ ਸੀ।

ਪੁਲਿਸ ਨੂੰ ਮਿਲੇ ਦੋ ਖਾਲੀ ਖੋਲ, ਧਮਕੀ ਵਾਲੇ ਪੱਤਰ ਦੀ ਵੀ ਜਾਂਚ

ਲੁਧਿਆਣਾ ਦਿਹਾਤੀ ਦੇ ਐੱਸਐੱਸਪੀ ਡਾ. ਅੰਕੁਰ ਗੁਪਤਾ ਨੇ ਦੱਸਿਆ ਕਿ ਘਟਨਾ ਵਾਲੀ ਥਾਂ ਤੋਂ .32 ਬੋਰ ਦੇ ਦੋ ਖਾਲੀ ਖੋਲ ਮਿਲੇ ਹਨ। ਇਸ ਦੇ ਨਾਲ ਹੀ ਗ੍ਰੰਥੀ ਨੂੰ ਧਮਕੀ ਦੇਣ ਸਬੰਧੀ ਇੱਕ ਲਿਖਤੀ ਪੱਤਰ ਵੀ ਬਰਾਮਦ ਕੀਤਾ ਗਿਆ ਹੈ। ਪੁਲਿਸ ਵੱਲੋਂ ਪੱਤਰ ਦੀ ਸਮੱਗਰੀ ਅਤੇ ਘਟਨਾ ਦੇ ਪਿੱਛੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਐੱਸਐੱਸਪੀ ਨੇ ਦੱਸਿਆ ਕਿ ਮੁਲਜ਼ਮ ਤੱਕ ਪਹੁੰਚਣ ਲਈ ਵੱਖ-ਵੱਖ ਪੁਲਿਸ ਟੀਮਾਂ ਲਗਾਈਆਂ ਗਈਆਂ ਹਨ। ਘਟਨਾ ਸਥਾਨ ਅਤੇ ਨੇੜਲੇ ਇਲਾਕਿਆਂ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਇਕੱਠੀ ਕਰਕੇ ਸ਼ੱਕੀ ਵਿਅਕਤੀ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਗੇਟ ਬੰਦ ਹੋਣ ਕਾਰਨ ਜਾਨੀ ਨੁਕਸਾਨ ਤੋਂ ਬਚਾਅ

ਘਟਨਾ ਸਮੇਂ ਗੁਰਦੁਆਰਾ ਸਾਹਿਬ ਦਾ ਗੇਟ ਬੰਦ ਹੋਣ ਕਾਰਨ ਕਿਸੇ ਦੇ ਜ਼ਖ਼ਮੀ ਹੋਣ ਜਾਂ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਮਿਲੀ। ਇਹ ਗੁਰਦੁਆਰਾ ਪਿੰਡ ਗੋਪਾਲ ਸਰ ਤੋਂ ਬਾਹਰਵਾਰ ਸਥਿਤ ਹੈ, ਜਿੱਥੇ ਵੱਖ-ਵੱਖ ਇਲਾਕਿਆਂ ਤੋਂ ਸੰਗਤਾਂ ਮੱਥਾ ਟੇਕਣ ਲਈ ਆਉਂਦੀਆਂ ਹਨ।

ਪੁਲਿਸ ਵੱਲੋਂ ਹੁਣ ਫਾਇਰਿੰਗ ਦੇ ਮਕਸਦ, ਧਮਕੀ ਪੱਤਰ ਦੇ ਪਿੱਛੇ ਦੀ ਵਜ੍ਹਾ ਅਤੇ ਘਟਨਾ ਵਿੱਚ ਸ਼ਾਮਲ ਵਿਅਕਤੀ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।

-(ਬਾਬੂਸ਼ਾਹੀ)

ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments