Image default
About us

ਪੰਜਾਬ ‘ਚ ਚੱਲ ਰਹੇ ਗ਼ੈਰ ਕਾਨੂੰਨੀ ਟਰੈਵਲ ਏਜੰਟਾਂ, ਸੰਸਥਾਵਾਂ ਅਤੇ ਏਜੰਸੀਆਂ ‘ਤੇ ਸਖ਼ਤ ਕਾਰਵਾਈ

ਪੰਜਾਬ ‘ਚ ਚੱਲ ਰਹੇ ਗ਼ੈਰ ਕਾਨੂੰਨੀ ਟਰੈਵਲ ਏਜੰਟਾਂ, ਸੰਸਥਾਵਾਂ ਅਤੇ ਏਜੰਸੀਆਂ ‘ਤੇ ਸਖ਼ਤ ਕਾਰਵਾਈ

 

 

 

Advertisement

 

ਚੰਡੀਗੜ੍ਹ, 9 ਅਗਸਤ (ਰੋਜਾਨਾ ਸਪੋਕਸਮੈਨ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ‘ਚ ਗ਼ੈਰ ਕਾਨੂੰਨੀ ਢੰਗ ਨਾਲ ਕੰਮ ਕਰ ਰਹੇ ਟਰੈਵਲ ਏਜੰਟਾਂ, ਸੰਸਥਾਵਾਂ ਅਤੇ ਏਜੰਸੀਆਂ ‘ਤੇ ਸਖ਼ਤ ਕਾਰਵਾਈ ਅਮਲ ‘ਚ ਲਿਆਵੇਗੀ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲੇ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਮੂਹ ਜ਼ਿਲ੍ਹਿਆਂ ‘ਚ ਲਾਇਸੰਸਾਂ ਤੇ ਹੋਰ ਲੋੜੀਂਦੀਆਂ ਪ੍ਰਵਾਨਗੀਆਂ ਆਦਿ ਦੀ ਚੈਕਿੰਗ ਜਾਰੀ ਹੈ।
ਧਾਲੀਵਾਲ ਨੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਐਨ.ਆਰ.ਆਈਜ਼ ਨਾਲ ਸਬੰਧਤ ਮਾਮਲਿਆਂ ਨਾਲ ਸਬੰਧਤ ਕੀਤੀ ਰੀਵਿਊ ਮੀਟਿੰਗ ਮਗਰੋਂ ਦਸਿਆ ਕਿ ਹੁਣ ਤਕ 7179 ਟਰੈਵਲ ਏਜੰਟਾਂ, ਏਜੰਸੀਆਂ, ਦਫ਼ਤਰਾਂ ਦੀ ਜਾਣਕਾਰੀ ਇਕੱਤਰ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ 3547 ਦੀ ਚੈਕਿੰਗ ਜ਼ਿਲ੍ਹਿਆਂ ਦੀਆਂ ਟੀਮਾਂ ਵਲੋਂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦਸਿਆ ਕਿ ਇਸ ਚੈਕਿੰਗ ਦੌਰਾਨ 271 ਸੰਸਥਾਵਾਂ ਗ਼ੈਰ ਕਾਨੂੰਨੀ ਪਾਈਆਂ ਗਈਆਂ ਹਨ ਅਤੇ 25 ‘ਤੇ ਐਫ਼.ਆਰ.ਆਈ. ਦਰਜ ਕੀਤੀ ਗਈ ਹੈ। ਉਨ੍ਹਾਂ ਦਸਿਆ ਕਿ ਐਨ.ਆਰ.ਆਈ ਮਿਲਣੀ ਸਮਾਗਮਾਂ ਦੌਰਾਨ ਪ੍ਰਾਪਤ ਕੁੱਲ 609 ਸ਼ਿਕਾਇਤਾਂ ਵਿੱਚੋਂ 588 ਦਾ ਨਿਪਟਾਰਾ ਹੋ ਚੁੱਕਾ ਹੈ ਅਤੇ ਬਕਾਇਆ 21 ਮਾਮਲੇ ਕਾਰਵਾਈ ਅਧੀਨ ਹਨ।
ਧਾਲੀਵਾਲ ਨੇ ਦਸਿਆ ਕਿ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਹੋਰ ਵੱਖ-ਵੱਖ ਮਾਮਲਿਆਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਸਮੂਹ ਜ਼ਿਲ੍ਹਿਆਂ ਵਿੱਚ ਤਾਇਨਾਤ ਐਸ.ਡੀ.ਐਮ. ਕਮ ਐਨ.ਆਰ.ਆਈ. ਨੋਡਲ ਅਫ਼ਸਰਾਂ ਨੂੰ ਸਬੰਧਤ ਜ਼ਿਲ੍ਹਿਆਂ ‘ਚ ਕਾਰਜਸ਼ੀਲ ਟਰੈਵਲ ਏਜੰਟਾਂ, ਏਜੰਸੀਆਂ, ਦਫ਼ਤਰਾਂ ਆਦਿ ਦੀ ਚੈਕਿੰਗ 10 ਸਤੰਬਰ ਤਕ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜੋ ਸੰਸਥਾਵਾਂ, ਏਜੰਸੀਆਂ ਸਹੀ ਤਰੀਕੇ ਨਾਲ ਭਾਵ ਕਾਨੂੰਨ ਅਤੇ ਨਿਰਧਾਰਿਤ ਸ਼ਰਤਾਂ ਤਹਿਤ ਕੰਮ ਕਰਨ ਦੀਆਂ ਇਛੁੱਕ ਹਨ, ਉਨ੍ਹਾਂ ਨੂੰ ਨਿਰਧਾਰਤ ਸ਼ਰਤਾਂ ਪੂਰੀਆਂ ਕਰਨ ਦਾ ਮੌਕਾ ਦਿਤਾ ਜਾਵੇਗਾ।
ਐਨ.ਆਰ.ਆਈ. ਮੰਤਰੀ ਨੇ ਜ਼ਿਲ੍ਹਿਆਂ ‘ਚ ਤਾਇਨਾਤ ਨੋਡਲ ਅਫ਼ਸਰਾਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਵਿਭਾਗ ਵਲੋਂ ਐਨ.ਆਰ.ਆਈਜ਼ ਨਾਲ ਸਬੰਧਤ ਜਿਹੜੇ ਵੀ ਮਾਮਲੇ ਉਨ੍ਹਾਂ ਨੂੰ ਭੇਜੇ ਜਾਂਦੇ ਹਨ, ਨੂੰ ਹੱਲ ਕਰਵਾਉਣ ਲਈ ਪਹਿਲ ਦੇ ਆਧਾਰ ‘ਤੇ ਨਜਿੱਠਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਪ੍ਰਮੁੱਖ ਸਕੱਤਰ ਐਨ.ਆਰ.ਆਈ. ਮਾਮਲੇ ਵਿਭਾਗ ਦਿਲੀਪ ਕੁਮਾਰ, ਏ.ਡੀ.ਜੀ.ਪੀ. ਐਨ.ਆਰ.ਆਈ. ਪ੍ਰਵੀਨ ਕੁਮਾਰ ਸਿਨਹਾ, ਏ.ਆਈ.ਜੀ. ਮੁੱਖ ਦਫ਼ਤਰ ਐਨ.ਆਰ.ਆਈ. ਅਜਿੰਦਰ ਸਿੰਘ, ਸਕੱਤਰ ਐਨ.ਆਰ.ਆਈ. ਕਮਲਜੀਤ ਕੌਰ ਬਰਾੜ, ਵਧੀਕ ਸਕੱਤਰ ਐਨ.ਆਰ.ਆਈ. ਪਰਮਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਵਿਚ ਤਾਇਨਾਤ ਐਨ.ਆਰ.ਆਈ. ਨੋਡਲ ਅਫ਼ਸਰ ਹਾਜ਼ਰ ਸਨ।

Related posts

ਕਾਕਾ ਸਿੰਘ ਕੋਟੜਾ ਅਤੇ ਪੀੜ੍ਹਤ ਦਿਲਦਾਰ ਸਿੰਘ ਦਾ ਮਰਨ ਵਰਤ ਦਸਵੇਂ ਦਿਨ ਵਿੱਚ ਦਾਖਲ

punjabdiary

ਪੰਜਾਬ ‘ਚ ਮੀਂਹ ਪੈਣ ਨਾਲ ਹੋਇਆ ਠੰਡ ਦਾ ਆਗਾਜ਼, ਪ੍ਰਦੂਸ਼ਣ ਤੋਂ ਮਿਲੇਗੀ ਨਿਜਾਤ

punjabdiary

ਪੰਜਾਬ ਸਰਕਾਰ ਨੂੰ ਝਟਕਾ! ਸਰਕਾਰੀ ਅਧਿਕਾਰੀਆਂ ਨੂੰ ਦੇਣਾ ਹੋਵੇਗਾ ਟੋਲ ਟੈਕਸ, NHAI ਨੇ ਭੇਜਿਆ ਪ੍ਰਸਤਾਵ ਕੀਤਾ ਰੱਦ

punjabdiary

Leave a Comment