ਪੰਜਾਬ ‘ਚ ਜ਼ਿਮਨੀ ਚੋਣਾਂ ਦੀ ਤਰੀਕ ‘ਚ ਬਦਲਾਅ, 13 ਨਵੰਬਰ ਦੀ ਬਜਾਏ ਇਸ ਦਿਨ ਪੈਣਗੀਆਂ ਵੋਟਾਂ
ਚੰਡੀਗੜ੍ਹ- ਪੰਜਾਬ ਵਿੱਚ ਜ਼ਿਮਨੀ ਚੋਣਾਂ ਦੀ ਤਰੀਕ ਬਦਲ ਗਈ ਹੈ। ਚੋਣ ਕਮਿਸ਼ਨ ਨੇ ਪੰਜਾਬ ਦੀਆਂ ਚਾਰ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀ ਤਰੀਕ ਬਦਲ ਦਿੱਤੀ ਹੈ। ਹੁਣ ਇਨ੍ਹਾਂ ਸੀਟਾਂ ‘ਤੇ 20 ਨਵੰਬਰ ਨੂੰ ਵੋਟਿੰਗ ਹੋਵੇਗੀ।
ਇਹ ਵੀ ਪੜ੍ਹੋ-ਈਰਾਨ ਦੀ ਇਕ ਯੂਨੀਵਰਸਿਟੀ ਦੇ ਵਿੱਚ ਇਕ ਕੁੜੀ ਨੇ ਉਤਾਰੇ ਕੱਪੜੇ; ਵਾਇਰਲ ਵੀਡੀਓ
ਇਸ ਤੋਂ ਪਹਿਲਾਂ ਇਨ੍ਹਾਂ ਸੀਟਾਂ ‘ਤੇ 13 ਨਵੰਬਰ ਨੂੰ ਵੋਟਿੰਗ ਹੋਣੀ ਸੀ। ਪਰ ਚੋਣ ਕਮਿਸ਼ਨ ਨੇ ਤਰੀਕ ਬਦਲ ਦਿੱਤੀ ਹੈ। ਪੰਜਾਬ ਦੀਆਂ ਚਾਰ ਸੀਟਾਂ ‘ਤੇ ਹੁਣ 20 ਨਵੰਬਰ ਨੂੰ ਵੋਟਾਂ ਪੈਣਗੀਆਂ।
ਪੰਜਾਬ ਦੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਵੰਡਿਆ ਹੋਇਆ ਹੈ। ਇਸ ਦੌਰਾਨ ਭਾਰਤੀ ਚੋਣ ਕਮਿਸ਼ਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਦਰਅਸਲ ਚੋਣ ਕਮਿਸ਼ਨ ਨੇ ਪੰਜਾਬ ਸਮੇਤ 3 ਸੂਬਿਆਂ ‘ਚ ਹੋਣ ਵਾਲੀਆਂ ਉਪ ਚੋਣਾਂ ਦੀ ਤਰੀਕ ‘ਚ ਬਦਲਾਅ ਕੀਤਾ ਹੈ।
ਇਹ ਵੀ ਪੜ੍ਹੋ-ਪੰਜਾਬ ‘ਚ ਪਰਾਲੀ ਸਾੜਨ ਦੇ 216 ਨਵੇਂ ਮਾਮਲੇ ਦਰਜ, ਕੁੱਲ ਗਿਣਤੀ 4000 ਤੋਂ ਪਾਰ
ਜਾਣਕਾਰੀ ਅਨੁਸਾਰ ਚੋਣ ਕਮਿਸ਼ਨ ਨੇ ਵੱਖ-ਵੱਖ ਕਾਰਨਾਂ ਕਰਕੇ 13 ਨਵੰਬਰ ਤੋਂ 20 ਨਵੰਬਰ ਤੱਕ ਚੋਣਾਂ ਦੀ ਤਰੀਕ ਤੈਅ ਕੀਤੀ ਹੈ। ਜਿਨ੍ਹਾਂ ਸੂਬਿਆਂ ‘ਚ ਤਰੀਕ ਬਦਲੀ ਗਈ ਹੈ, ਉਨ੍ਹਾਂ ‘ਚ ਪੰਜਾਬ, ਕੇਰਲਾ ਅਤੇ ਉੱਤਰ ਪ੍ਰਦੇਸ਼ ਦੀਆਂ 14 ਸੀਟਾਂ ‘ਤੇ ਚੋਣਾਂ ਦੀ ਤਰੀਕ ‘ਚ ਬਦਲਾਅ ਕੀਤਾ ਗਿਆ ਹੈ। ਚੋਣ ਕਮਿਸ਼ਨ ਨੇ ਇਹ ਫੈਸਲਾ ਰਾਜਾਂ ਵਿੱਚ ਚੱਲ ਰਹੀਆਂ ਤਿਆਰੀਆਂ ਨੂੰ ਲੈ ਕੇ ਲਿਆ ਹੈ।
-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।