Image default
ਤਾਜਾ ਖਬਰਾਂ

ਪੰਜਾਬ ‘ਚ ਟ੍ਰੇਨ ‘ਚ ਬੰਬ ਹੋਣ ਦੀ ਸੂਚਨਾ, ਫ਼ਿਰੋਜ਼ਪੁਰ ‘ਚ ਰੋਕੀ ਗਈ ਜੰਮੂ-ਤਵੀ ਐਕਸਪ੍ਰੈਸ, ਰੇਲਵੇ ਪੁਲਿਸ ਵੱਲੋਂ ਚੈਕਿੰਗ ਜਾਰੀ

ਪੰਜਾਬ ‘ਚ ਟ੍ਰੇਨ ‘ਚ ਬੰਬ ਹੋਣ ਦੀ ਸੂਚਨਾ, ਫ਼ਿਰੋਜ਼ਪੁਰ ‘ਚ ਰੋਕੀ ਗਈ ਜੰਮੂ-ਤਵੀ ਐਕਸਪ੍ਰੈਸ, ਰੇਲਵੇ ਪੁਲਿਸ ਵੱਲੋਂ ਚੈਕਿੰਗ ਜਾਰੀ

 

 

ਫ਼ਿਰੋਜ਼ਪੁਰ, 30 ਜੁਲਾਈ (ਡੇਲੀ ਪੋਸਟ ਪੰਜਾਬੀ)- ਪੰਜਾਬ ਦੇ ਫ਼ਿਰੋਜ਼ਪੁਰ ‘ਚ ਮੰਗਲਵਾਰ ਸਵੇਰੇ ਬੰਬ ਹੋਣ ਦੀ ਸੂਚਨਾ ਤੋਂ ਬਾਅਦ ਜੰਮੂ ਤਵੀ ਤੋਂ ਅਹਿਮਦਾਬਾਦ ਜਾ ਰਹੀ ਐਕਸਪ੍ਰੈੱਸ ਟ੍ਰੇਨ ਨੂੰ ਰੋਕ ਦਿੱਤਾ ਗਿਆ ਹੈ। ਕਾਸੂ ਬੇਗੂ ਰੇਲਵੇ ਸਟੇਸ਼ਨ ‘ਤੇ ਟ੍ਰੇਨ ਦੀ ਤਲਾਸ਼ੀ ਲਈ ਜਾ ਰਹੀ ਹੈ। ਟ੍ਰੇਨ ‘ਚ ਸਵਾਰ ਸਾਰੇ ਯਾਤਰੀਆਂ ਨੂੰ ਬਾਹਰ ਕੱਢ ਲਿਆ ਗਿਆ ਹੈ। ਰੇਲਵੇ ਅਤੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ।

Advertisement

ਫ਼ਿਰੋਜ਼ਪੁਰ ਰੇਲਵੇ ਡਵੀਜ਼ਨ ਵੱਲੋਂ ਜਾਰੀ ਬਿਆਨ ਅਨੁਸਾਰ ਜੰਮੂ ਤਵੀ ਭਗਤ ਕੀ ਕੋਠੀ ਐਕਸਪ੍ਰੈਸ (ਟਰੇਨ ਨੰਬਰ 19226) ਵਿੱਚ ਸੁਰੱਖਿਆ ਸਬੰਧੀ ਸੂਚਨਾ ਮਿਲੀ ਸੀ। ਇਸ ਦੌਰਾਨ ਰੇਲ ਗੱਡੀ ਫ਼ਿਰੋਜ਼ਪੁਰ ਰੇਲਵੇ ਸਟੇਸ਼ਨ ਤੋਂ ਫ਼ਿਰੋਜ਼ਪੁਰ-ਬਠਿੰਡਾ ਸੈਕਸ਼ਨ ‘ਤੇ ਫ਼ਰੀਦਕੋਟ ਰੇਲਵੇ ਸਟੇਸ਼ਨ ਵੱਲ ਰਵਾਨਾ ਹੋਈ ਸੀ। ਜਿਸ ਤੋਂ ਬਾਅਦ ਸਵੇਰੇ 7.42 ਵਜੇ ਰੇਲਗੱਡੀ ਨੂੰ ਕਾਸੂ ਬੇਗੂ ਰੇਲਵੇ ਸਟੇਸ਼ਨ ‘ਤੇ ਰੋਕ ਦਿੱਤਾ ਗਿਆ।

ਰੇਲਵੇ ਸਟੇਸ਼ਨ ਦੇ ਬਾਹਰ ਐਂਬੂਲੈਂਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਫ਼ਿਰੋਜ਼ਪੁਰ ਕੈਂਟ ਰੇਲਵੇ ਸਟੇਸ਼ਨ ‘ਤੇ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ। ਹਾਲਾਂਕਿ ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਬੰਬ ਦੀ ਸੂਚਨਾ ਮਹਿਜ਼ ਅਫਵਾਹ ਹੈ। ਚੈਕਿੰਗ ਪੂਰੀ ਕਰ ਲਈ ਗਈ ਹੈ, ਟ੍ਰੇਨ ‘ਚੋਂ ਕੋਈ ਬੰਬ ਬਰਾਮਦ ਨਹੀਂ ਹੋਇਆ ਹੈ।

ਕਮਰਸ਼ੀਅਲ ਮੈਨੇਜਰ ਪਰਮਦੀਪ ਸਿੰਘ ਸੈਣੀ ਨੇ ਕਾਸੂ ਬੇਗੂ ਰੇਲਵੇ ਸਟੇਸ਼ਨ ‘ਤੇ ਯਾਤਰੀਆਂ ਲਈ ਖਾਣ-ਪੀਣ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਰੇਲਵੇ ਅਧਿਕਾਰੀਆਂ ਨੇ ਗੁਰਦੁਆਰਾ ਜਾਮੁਨੀ ਸਾਹਿਬ ਅਤੇ ਹੋਰ ਸੰਸਥਾਵਾਂ ਦੇ ਸਹਿਯੋਗ ਨਾਲ ਯਾਤਰੀਆਂ ਲਈ ਪਾਣੀ, ਚਾਹ, ਬਿਸਕੁਟ ਅਤੇ ਬੱਚਿਆਂ ਲਈ ਦੁੱਧ ਦਾ ਪ੍ਰਬੰਧ ਕੀਤਾ। ਇਸ ਤੋਂ ਬਾਅਦ ਭੋਜਨ ਦਾ ਵੀ ਪ੍ਰਬੰਧ ਕੀਤਾ ਗਿਆ।

Advertisement

Related posts

Big News-ਪੰਜਾਬ ਦੇ ਬਠਿੰਡਾ ਜ਼ਿਲ੍ਹੇ ਵਿੱਚ ਤਲਵੰਡੀ ਸਾਬੋ ਤੋਂ ਮੰਦਭਾਗੀ ਖ਼ਬਰ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 4 ਸਰੂਪ ਹੋਏ ਅਗਨ ਭੇਂਟ

punjabdiary

ਅਹਿਮ ਖ਼ਬਰ – ਅੱਜ ਸੀਐਮ ਭਗਵੰਤ ਮਾਨ ਟ੍ਰੀਟਮੈਂਟ ਪਲਾਂਟ ਦਾ ਉਦਘਾਟਨ ਕਰਨਗੇ

punjabdiary

ਦਿੱਲੀ ਏਅਰਪੋਰਟ ਜਾਣ ਵਾਲਿਆਂ ਲਈ ਖੁਸ਼ਖਬਰੀ- ਜਲਦੀ ਹੀ ਸ਼ੁਰੂ ਹੋਣਗੀਆਂ ਸਰਕਾਰੀ ਬੱਸਾਂ View in English

punjabdiary

Leave a Comment