Tuesday, May 19, 2026
Google search engine
Homeਤਾਜ਼ਾ ਖਬਰਪੰਜਾਬ ‘ਚ ਤਾਪਮਾਨ ਚੜ੍ਹਿਆ, 5 ਜ਼ਿਲ੍ਹਿਆਂ ਲਈ ਅੱਜ ਲੂ ਦਾ ਅਲਰਟ; 3...

ਪੰਜਾਬ ‘ਚ ਤਾਪਮਾਨ ਚੜ੍ਹਿਆ, 5 ਜ਼ਿਲ੍ਹਿਆਂ ਲਈ ਅੱਜ ਲੂ ਦਾ ਅਲਰਟ; 3 ਦਿਨ ਤੱਕ ਵੱਗਣਗੀਆਂ ਗਰਮ ਹਵਾਵਾਂ

ਵਿਭਾਗ ਅਨੁਸਾਰ ਅੱਜ ਪੂਰੇ ਪੰਜਾਬ ਵਿੱਚ ਮੌਸਮ ਖੁਸ਼ਕ ਬਣਿਆ ਰਹੇਗਾ।

ਚੰਡੀਗੜ੍ਹ
ਪੰਜਾਬ ਵਿੱਚ ਗਰਮੀ ਦਾ ਪ੍ਰਕੋਪ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਦੇ 5 ਜ਼ਿਲ੍ਹਿਆਂ ਵਿੱਚ ਲੂ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਿੱਚ ਅੱਜ ਗਰਮ ਤੇ ਤਪਦੀਆਂ ਹਵਾਵਾਂ ਲੋਕਾਂ ਨੂੰ ਪਰੇਸ਼ਾਨ ਕਰ ਸਕਦੀਆਂ ਹਨ। ਵਿਭਾਗ ਅਨੁਸਾਰ ਅੱਜ ਪੂਰੇ ਪੰਜਾਬ ਵਿੱਚ ਮੌਸਮ ਖੁਸ਼ਕ ਬਣਿਆ ਰਹੇਗਾ।

19 ਮਈ ਨੂੰ ਗਰਮੀ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੁਪਹਿਰ ਵੇਲੇ ਗਰਮ ਹਵਾਵਾਂ ਦਾ ਅਸਰ ਵੱਧ ਦੇਖਣ ਨੂੰ ਮਿਲ ਸਕਦਾ ਹੈ।

ਇਸ ਤੋਂ ਬਾਅਦ 20 ਅਤੇ 21 ਮਈ ਨੂੰ ਸੂਬੇ ਭਰ ਵਿੱਚ ਲੂ ਦਾ ਪ੍ਰਭਾਵ ਰਹੇਗਾ। ਮੌਸਮ ਵਿਭਾਗ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਲੋਕਾਂ ਨੂੰ ਧੁੱਪ ਵਿੱਚ ਘੱਟ ਨਿਕਲਣ, ਸਰੀਰ ਨੂੰ ਹਾਈਡ੍ਰੇਟ ਰੱਖਣ ਅਤੇ ਵੱਧ ਤੋਂ ਵੱਧ ਪਾਣੀ ਪੀਣ ਦੀ ਸਲਾਹ ਦਿੱਤੀ ਗਈ ਹੈ।

ਬੀਤੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ਵਿੱਚ 1.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ ਤਾਪਮਾਨ ਅਜੇ ਵੀ ਆਮ ਦੇ ਕਰੀਬ ਬਣਿਆ ਹੋਇਆ ਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ, ਜਿੱਥੇ ਪਾਰਾ 43.1 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ।

ਚੰਡੀਗੜ੍ਹ ਸ਼ਹਿਰ ਦਾ ਵੱਧੋ-ਵੱਧ ਤਾਪਮਾਨ 40.3 ਡਿਗਰੀ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ ਏਅਰਪੋਰਟ ‘ਤੇ 40.0 ਡਿਗਰੀ ਤਾਪਮਾਨ ਰਿਹਾ। ਅੰਮ੍ਰਿਤਸਰ ਵਿੱਚ 39.9 ਡਿਗਰੀ, ਲੁਧਿਆਣਾ ਵਿੱਚ 41.6 ਡਿਗਰੀ, ਪਟਿਆਲਾ ਵਿੱਚ 42.0 ਡਿਗਰੀ ਅਤੇ ਪਠਾਨਕੋਟ ਵਿੱਚ 40.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

ਇਸ ਤੋਂ ਇਲਾਵਾ ਫਰੀਦਕੋਟ ਦਾ ਵੱਧੋ-ਵੱਧ ਤਾਪਮਾਨ 41.9 ਡਿਗਰੀ, ਅਬੋਹਰ ਦਾ 39.5 ਡਿਗਰੀ, ਮੁਹਾਲੀ ਦਾ 38.9 ਡਿਗਰੀ, ਪਠਾਨਕੋਟ ਦਾ 39.5 ਡਿਗਰੀ ਅਤੇ ਭਾਖੜਾ ਡੈਮ ਇਲਾਕੇ ਦਾ ਤਾਪਮਾਨ 39.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments