Image default
About us

ਪੰਜਾਬ ‘ਚ ਨਗਰ ਕੌਂਸਲਾਂ / ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਹੋਇਆ ਐਲਾਨ

ਪੰਜਾਬ ‘ਚ ਨਗਰ ਕੌਂਸਲਾਂ / ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਹੋਇਆ ਐਲਾਨ

 

 

 

Advertisement

ਚੰਡੀਗੜ੍ਹ, 3 ਅਗਸਤ (ਡੇਲੀ ਪੋਸਟ ਪੰਜਾਬੀ)- ਪੰਜਾਬ ਦੀਆਂ ਨਗਰ ਕੌਂਸਲਾਂ / ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਚੋਣਾਂ 1 ਨਵੰਬਰ ਤੋਂ 15 ਨਵੰਬਰ 2023 ਤੱਕ ਕਰਾਈਆਂ ਜਾਣਗੀਆ। ਰਾਜਪਾਲ ਪੰਜਾਬ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ 39 ਕੌਂਸਲਾਂ / ਨਗਰ ਪੰਚਾਇਤਾਂ ਦੀਆਂ ਚੋਣਾਂ ਤੋਂ ਇਲਾਵਾ 27 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਕਰਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ।


ਦੱਸ ਦੇਈਏ ਕਿ ਜਲੰਧਰ ਜ਼ਿਲ੍ਹੇ ਵਿੱਚ ਗੁਰਾਇਆ, ਭੋਗਪੁਰ, ਬਿਲਗਾ, ਸ਼ਾਹਕੋਟ ਨਗਰ ਕੌਂਸਲਾਂ ਦੀਆਂ ਚੋਣਾਂ ਹੋਣਗੀਆਂ। ਇਸ ਦੇ ਨਾਲ ਹੀ ਕਪੂਰਥਲਾ ਵਿਚ ਬੈਗੋਵਾਲ, ਭੁਲੱਥ, ਢਿੱਲਵਾਂ, ਨਡਾਲਾ ਵਿਚ ਚੋਣਾਂ ਹੋਣਗੀਆਂ। ਲੁਧਿਆਣਾ ਵਿਚ ਮੁਲਾਂਪੁਰ ਦਾਖਾ, ਸਾਹਨੇਵਾਲ, ਮਾਛੀਵਾੜਾ, ਮਲੌਟ ਵਿਚ ਨਗਰ ਕੌਂਸਲਾਂ ਦੀਆਂ ਚੋਣਾਂ ਹੋਣੀਆਂ ਹਨ। ਇਸ ਤੋਂ ਇਲਾਵਾ ਬਠਿੰਡਾ, ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਫਰੀਦਕੋਟ, ਪਟਿਆਲਾ, ਸੰਗਰੂਰ, ਮਲੇਰਕੋਟਲਾ, SAS ਨਗਰ, ਪਟਿਆਲਾ ਵਿਚ ਵੀ ਜ਼ਿਮਨੀ ਚੋਣਾਂ ਹੋਣੀਆਂ ਹਨ।

Advertisement

Related posts

ਅਜੇ ਅਸਤੀਫ਼ਾ ਮਨਜ਼ੂਰ… CM ਮਾਨ ਨੇ IAS ਪਰਮਪਾਲ ਕੌਰ ਦੇ ਅਸਤੀਫ਼ੇ ਨੂੰ ਲੈ ਕੇ ਕੀਤਾ ਟਵੀਟ

punjabdiary

DC ਦਫ਼ਤਰ ਅਤੇ ਰਿਹਾਇਸ਼ ਦੇ ਬਾਹਰ ਲਿਖੇ ਖਾਲਿਸਤਾਨੀ ਨਾਅਰੇ

punjabdiary

ਰਾਜਕੁਮਾਰ ਵੇਰਕਾ ਨੇ BJP ਛੱਡਣ ਦਾ ਕੀਤਾ ਐਲਾਨ, ਦਿੱਲੀ ਪਹੁੰਚ ਮੁੜ ਕਾਂਗਰਸ ‘ਚ ਹੋਣਗੇ ਸ਼ਾਮਿਲ

punjabdiary

Leave a Comment