Image default
About us

ਪੰਜਾਬ ‘ਚ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਵੱਡਾ ਝਟਕਾ ! ਨਹੀਂ ਮਿਲੇਗਾ ਸਰਕਾਰੀ ਸਕੀਮਾਂ ਦਾ ਲਾਭ ਤੇ ਕਰਜ਼ਾ

ਪੰਜਾਬ ‘ਚ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਵੱਡਾ ਝਟਕਾ ! ਨਹੀਂ ਮਿਲੇਗਾ ਸਰਕਾਰੀ ਸਕੀਮਾਂ ਦਾ ਲਾਭ ਤੇ ਕਰਜ਼ਾ

 

 

 

Advertisement

 

ਚੰਡੀਗੜ੍ਹ, 8 ਨਵੰਬਰ (ਡੇਲੀ ਪੋਸਟ ਪੰਜਾਬੀ)- ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਸਖਤੀ ਕੀਤੀ ਜਾ ਰਹੀ ਹੈ। ਦਰਅਸਲ, ਪੰਜਾਬ ਸਰਕਾਰ ਨੇ ਪਰਾਲੀ ਸਾੜਨ ਵਾਲੇ 264 ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਹੈ। ਜਿਸ ਕਾਰਨ ਇਹ ਕਿਸਾਨ ਭਵਿੱਖ ਵਿੱਚ ਕਿਸੇ ਵੀ ਸਰਕਾਰੀ ਸਕੀਮ ਦਾ ਲਾਭ ਨਹੀਂ ਲੈ ਸਕਣਗੇ । ਅਜਿਹੇ ਕਿਸਾਨ ਸਬਸਿਡੀ ਤੋਂ ਵੀ ਵਾਂਝੇ ਰਹਿਣਗੇ। ਰੈੱਡ ਐਂਟਰੀ ਵਾਲੇ ਕਿਸਾਨ ਨਾ ਤਾਂ ਆਪਣੀ ਜ਼ਮੀਨ ਗਿਰਵੀ ਰੱਖ ਸਕਣਗੇ ਤੇ ਨਾ ਹੀ ਇਸ ‘ਤੇ ਕਰਜ਼ਾ ਲੈ ਸਕਣਗੇ। ਇੰਨਾ ਹੀ ਨਹੀਂ, ਉਹ ਅੱਗੇ ਜ਼ਮੀਨ ਵੀ ਨਹੀਂ ਵੇਚ ਸਕਣਗੇ।

ਇਸ ਸਬੰਧੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਦੇ ਚੇਅਰਮੈਨ ਆਦਰਸ਼ ਪਾਲ ਵਿੱਗ ਨੇ ਮੰਨਿਆ ਕਿ 5 ਨਵੰਬਰ ਤੱਕ ਪ੍ਰਾਪਤ ਅੰਕੜਿਆਂ ਅਨੁਸਾਰ 264 ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ਲਾਲ ਐਂਟਰੀਆਂ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲਗਾਤਾਰ ਜਾਗਰੂਕਤਾ ਫੈਲਾਉਣ ਦੇ ਬਾਵਜੂਦ ਕਿਸਾਨ ਲਗਾਤਾਰ ਪਰਾਲੀ ਨੂੰ ਅੱਗ ਲਗਾ ਰਹੇ ਹਨ ਜੋ ਕਿ ਕਾਫ਼ੀ ਚਿੰਤਾਜਨਕ ਹੈ। ਹਾਲਾਂਕਿ ਪਿਛਲੇ ਦੋ ਸਾਲਾਂ ਦੇ ਮੁਕਾਬਲੇ ਇਸ ਸਾਲ ਪਰਾਲੀ ਸਾੜਨ ਦੇ ਮਾਮਲੇ ਘਟੇ ਹਨ।

ਪੰਜਾਬ ਵਿੱਚ ਪਿਛਲੇ 10 ਦਿਨਾਂ ਵਿੱਚ ਪਰਾਲੀ ਸਾੜਨ ਵਿੱਚ 27 ਫੀਸਦੀ ਵਾਧਾ ਹੋਇਆ ਹੈ। ਵਾਤਾਵਰਨ ਦੀ ਸੁਰੱਖਿਆ ਦੇ ਮੱਦੇਨਜ਼ਰ ਸਰਕਾਰ ਵੱਲੋਂ ਪਿਛਲੇ ਕਈ ਸਾਲਾਂ ਤੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਾਲ ਵੀ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਮਸ਼ੀਨਰੀ ਮੁਹੱਈਆ ਕਰਵਾਈ ਗਈ ਸੀ। ਇਸ ਦੇ ਬਾਵਜੂਦ ਕਿਸਾਨ ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ਼ ਨਹੀਂ ਕਰ ਰਹੇ। ਪੀਪੀਸੀਬੀ ਦੇ ਅੰਕੜਿਆਂ ਅਨੁਸਾਰ ਪੰਜਾਬ ਵਿੱਚ ਹੁਣ ਤੱਕ ਪਰਾਲੀ ਸਾੜਨ ਲਈ 1694 ਕਿਸਾਨਾਂ ਦੇ ਚਲਾਨ ਕੀਤੇ ਜਾ ਚੁੱਕੇ ਹਨ ਤੇ ਉਨ੍ਹਾਂ ਨੂੰ 45.53 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਚੇਅਰਮੈਨ ਆਦਰਸ਼ ਪਾਲ ਵਿਗ ਨੇ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਕਿਸਾਨ ਨੂੰ ਬਖਸ਼ਿਆ ਨਹੀਂ ਜਾਵੇਗਾ।

Advertisement

Related posts

ਦਿੱਲੀ CM ਕੇਜਰੀਵਾਲ ਦਾ ਵੱਡਾ ਇਲਜ਼ਾਮ-‘ਆਪ’ ਸਰਕਾਰ ਨੂੰ ਡੇਗਣ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼’

punjabdiary

ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਦੇ ਖਿਡਾਰੀ ਨੇ ਜਿੱਤਿਆ ਤਮਗਾ

punjabdiary

ਅਧਿਆਪਕਾਂ ਤੇ ਹੋਰ ਕਾਮਿਆਂ ਨੂੰ ਵੱਡੀ ਰਾਹਤ, ਨਹੀਂ ਹੋਵੇਗੀ ਮੈਡੀਕਲ ਤੇ ਪੁਲਿਸ ਜਾਂਚ

punjabdiary

Leave a Comment