Image default
ਤਾਜਾ ਖਬਰਾਂ

ਪੰਜਾਬ ‘ਚ ਬਾਰਸ਼ ਨੂੰ ਲੱਗੀ ਬ੍ਰੇਕ! ਮਾਨਸੂਨ ਦਾ ਨਿਕਲਿਆ ਦਮ, ਹੁੰਮਸ ਦਾ ਕਹਿਰ

ਪੰਜਾਬ ‘ਚ ਬਾਰਸ਼ ਨੂੰ ਲੱਗੀ ਬ੍ਰੇਕ! ਮਾਨਸੂਨ ਦਾ ਨਿਕਲਿਆ ਦਮ, ਹੁੰਮਸ ਦਾ ਕਹਿਰ

 

 

ਚੰਡੀਗੜ੍ਹ, 9 ਜੁਲਾਈ (ਏਬੀਪੀ ਸਾਂਝਾ)- ਪੰਜਾਬ ਵਿੱਚ ਬਾਰਸ਼ ਨੂੰ ਬ੍ਰੇਕ ਲੱਗ ਗਈ ਹੈ। ਆਉਣ ਵਾਲੇ ਦੋ ਦਿਨਾਂ ਵਿੱਚ ਪੰਜਾਬ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ। ਮੌਸਮ ਵਿਭਾਗ ਵੱਲੋਂ ਬਾਰਸ਼ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਸੂਬੇ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਹੋਣੀ ਸ਼ੁਰੂ ਹੋ ਗਈ ਹੈ। ਇਸ ਲਈ ਆਉਣ ਵਾਲੇ ਦੋ ਦਿਨਾਂ ‘ਚ ਵਾਯੂਮੰਡਲ ‘ਚ ਨਮੀ ਵਧ ਜਾਵੇਗੀ। ਇਸ ਕਰਕੇ ਲੋਕਾਂ ਨੂੰ ਹੁੰਮਸ ਦਾ ਸਾਹਮਣਾ ਕਰਨਾ ਪਵੇਗਾ ਪਰ 11 ਜੁਲਾਈ ਨੂੰ ਇੱਕ ਵਾਰ ਫਿਰ ਮੀਂਹ ਪੈਣ ਦੀ ਸੰਭਾਵਨਾ ਹੈ।

Advertisement

ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪੰਜਾਬ ਦੇ ਤਾਪਮਾਨ ਵਿੱਚ ਪਿਛਲੇ 24 ਘੰਟਿਆਂ ਦੌਰਾਨ 0.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਸੋਮਵਾਰ ਸ਼ਾਮ ਨੂੰ ਪੰਜਾਬ ਦਾ ਸਭ ਤੋਂ ਵੱਧ ਤਾਪਮਾਨ ਪਠਾਨਕੋਟ ਵਿੱਚ ਦਰਜ ਕੀਤਾ ਗਿਆ, ਜੋ 40 ਡਿਗਰੀ ਰਿਹਾ। ਜਦਕਿ ਫਰੀਦਕੋਟ ਵਿੱਚ 38.2 ਡਿਗਰੀ, ਬਠਿੰਡਾ ਵਿੱਚ 37 ਤੇ ਗੁਰਦਾਸਪੁਰ ਵਿੱਚ 36 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅਗਲੇ 5 ਦਿਨਾਂ ਤੱਕ ਪੰਜਾਬ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਪਰ ਪੰਜਾਬ ਵਿੱਚ 11 ਤੇ 12 ਜੁਲਾਈ ਨੂੰ ਆਮ ਮੀਂਹ ਪੈਣ ਦੀ ਸੰਭਾਵਨਾ ਹੈ। 11 ਜੁਲਾਈ ਨੂੰ ਕੁਝ ਥਾਵਾਂ ‘ਤੇ ਅਤੇ 12 ਜੁਲਾਈ ਨੂੰ ਜ਼ਿਆਦਾਤਰ ਥਾਵਾਂ ‘ਤੇ ਮੀਂਹ ਪੈ ਸਕਦਾ ਹੈ। ਇਸ ਨਾਲ ਤਾਪਮਾਨ ‘ਚ ਜ਼ਿਆਦਾ ਫਰਕ ਨਹੀਂ ਪਵੇਗਾ।

ਉਧਰ, ਜ਼ਿਆਦਾਤਰ ਸ਼ਹਿਰਾਂ ਵਿੱਚ ਨਮੀ ਦਾ ਪੱਧਰ 85 ਤੋਂ 100 ਤੱਕ ਪਹੁੰਚ ਗਿਆ ਹੈ। ਸੋਮਵਾਰ ਨੂੰ ਮੀਂਹ ਨਾ ਪੈਣ ਕਾਰਨ ਨਮੀ ਵਧ ਗਈ ਤੇ ਇਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਆਉਣ ਵਾਲੇ ਦੋ ਦਿਨ ਵੀ ਇਸੇ ਤਰ੍ਹਾਂ ਰਹਿਣ ਦੀ ਉਮੀਦ ਹੈ। ਅੰਮ੍ਰਿਤਸਰ ਵਿੱਚ ਨਮੀ ਦਾ ਪੱਧਰ 74 ਤੋਂ 86 ਫੀਸਦੀ, ਜਲੰਧਰ ਵਿੱਚ 59 ਤੋਂ 100 ਫੀਸਦੀ, ਲੁਧਿਆਣਾ ਵਿੱਚ 70 ਤੋਂ 77 ਫੀਸਦੀ ਤੇ ਪਟਿਆਲਾ ਵਿੱਚ 80 ਤੋਂ 86 ਫੀਸਦੀ ਦਰਜ ਕੀਤਾ ਗਿਆ।

Advertisement

Related posts

ਵੱਡੀ ਖ਼ਬਰ – ਅੱਜ ਜੁਆਬ ਦੇਣ ਪ੍ਰਤਾਪ ਬਾਜਵਾ, ਕੈਪਟਨ ਅਮਰਿੰਦਰ ਸਿੰਘ, ਸੁਖਬੀਰ ਬਾਦਲ ਤੇ ਪਰਮਿੰਦਰ ਢੀਂਡਸਾ, ਕਿਉਂ ਉਹਨਾਂ ਨੇ ਲੋਕਾਂ ਦੀ ਲੁੱਟ ਜਾਰੀ ਰੱਖੀ – ਸੀਐਮ ਭਗਵੰਤ ਮਾਨ

punjabdiary

ਭਾਜਪਾ ਨੇ ਕਾਂਗਰਸੀ ਉਮੀਦਵਾਰ ਦੀ ਪੈਸੇ ਵੰਡਣ ਦੀ ਵੀਡੀਓ ਕੀਤੀ ਵਾਇਰਲ, ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

Balwinder hali

ਅਜ਼ਾਦੀ ਕਾ ਅਮ੍ਰਿਤ ਮਹਾਉਤਸਵ ਤਹਿਤ ਪ੍ਰਧਾਨ ਮੰਤਰੀ 31 ਮਈ ਨੂੰ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ-ਸਹੋਤਾ

punjabdiary

Leave a Comment