Thursday, September 3, 2026
Google search engine
Homeਤਾਜ਼ਾ ਖਬਰਪੰਜਾਬ ’ਚ ਬਾਲ ਵਿਆਹਾਂ ’ਤੇ ਸਰਕਾਰ ਦੀ ਨਜ਼ਰ, 5 ਮਾਮਲਿਆਂ ’ਚ ਵਿਆਹ...

ਪੰਜਾਬ ’ਚ ਬਾਲ ਵਿਆਹਾਂ ’ਤੇ ਸਰਕਾਰ ਦੀ ਨਜ਼ਰ, 5 ਮਾਮਲਿਆਂ ’ਚ ਵਿਆਹ ਤੋਂ ਪਹਿਲਾਂ ਕੀਤੀ ਦਖ਼ਲਅੰਦਾਜ਼ੀ; 172 ਜਾਗਰੂਕਤਾ ਮੁਹਿੰਮਾਂ

ਪੰਜਾਬ ’ਚ ਬਾਲ ਵਿਆਹਾਂ ’ਤੇ ਸਰਕਾਰ ਦੀ ਨਜ਼ਰ, 5 ਮਾਮਲਿਆਂ ’ਚ ਵਿਆਹ ਤੋਂ ਪਹਿਲਾਂ ਕੀਤੀ ਦਖ਼ਲਅੰਦਾਜ਼ੀ; 172 ਜਾਗਰੂਕਤਾ ਮੁਹਿੰਮਾਂ

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿਭਾਗੀ ਪੱਧਰ ’ਤੇ ਸਮੇਂ ਸਿਰ ਕੀਤੀ ਗਈ ਕਾਰਵਾਈ ਰਾਹੀਂ ਸੂਬੇ ਵਿੱਚ 5 ਬਾਲ ਵਿਆਹ ਰੋਕੇ ਗਏ ਹਨ।

ਚੰਡੀਗੜ੍ਹ

ਪੰਜਾਬ ਸਰਕਾਰ ਵੱਲੋਂ ਬਾਲ ਵਿਆਹ ਦੀ ਸਮਾਜਿਕ ਸਮੱਸਿਆ ਨੂੰ ਖ਼ਤਮ ਕਰਨ ਲਈ ਸੂਬੇ ਵਿੱਚ ਰੋਕਥਾਮ ਅਤੇ ਜਾਗਰੂਕਤਾ ਮੁਹਿੰਮਾਂ ਨੂੰ ਤੇਜ਼ ਕੀਤਾ ਗਿਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿਭਾਗੀ ਪੱਧਰ ’ਤੇ ਸਮੇਂ ਸਿਰ ਕੀਤੀ ਗਈ ਕਾਰਵਾਈ ਰਾਹੀਂ ਸੂਬੇ ਵਿੱਚ 5 ਬਾਲ ਵਿਆਹ ਰੋਕੇ ਗਏ ਹਨ

ਡਾ. ਬਲਜੀਤ ਕੌਰ ਮੁਤਾਬਕ, ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਲਈ ਸਰਕਾਰ ਵੱਲੋਂ ਸਖ਼ਤ ਰੁਖ ਅਪਣਾਇਆ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਬਾਲ ਵਿਆਹ ਕਾਨੂੰਨੀ ਤੌਰ ’ਤੇ ਮਨਜ਼ੂਰ ਨਹੀਂ ਹੈ ਅਤੇ ਬੱਚਿਆਂ ਦੇ ਅਧਿਕਾਰਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ।

ਲੋਕਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਮੁਹਿੰਮਾਂ

ਮੰਤਰੀ ਨੇ ਦੱਸਿਆ ਕਿ ਬਾਲ ਵਿਆਹ ਦੀ ਰੋਕਥਾਮ ਲਈ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਲਗਾਤਾਰ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਹੁਣ ਤੱਕ 172 ਜਾਗਰੂਕਤਾ ਮੁਹਿੰਮਾਂ ਆਯੋਜਿਤ ਕੀਤੀਆਂ ਜਾ ਚੁੱਕੀਆਂ ਹਨ।

ਇਨ੍ਹਾਂ ਮੁਹਿੰਮਾਂ ਦੌਰਾਨ ਮਾਪਿਆਂ, ਪੰਚਾਇਤਾਂ, ਸਕੂਲਾਂ, ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਬਾਲ ਵਿਆਹ ਦੇ ਸਮਾਜਿਕ ਅਤੇ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਬਾਲ ਵਿਆਹ ਨਾਲ ਸਬੰਧਤ ਕਾਨੂੰਨੀ ਪ੍ਰਬੰਧਾਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ।

ਕਈ ਵਿਭਾਗਾਂ ਵਿਚਾਲੇ ਤਾਲਮੇਲ ਕੀਤਾ ਮਜ਼ਬੂਤ

ਡਾ. ਬਲਜੀਤ ਕੌਰ ਨੇ ਕਿਹਾ ਕਿ ਬੱਚਿਆਂ ਨਾਲ ਸਬੰਧਤ ਮਾਮਲਿਆਂ ਵਿੱਚ ਸਰਕਾਰ ਵੱਲੋਂ ਜ਼ੀਰੋ ਟੋਲਰੈਂਸ ਨੀਤੀ ਤਹਿਤ ਕੰਮ ਕੀਤਾ ਜਾ ਰਿਹਾ ਹੈ। ਬਾਲ ਵਿਆਹ ਦੀਆਂ ਸ਼ਿਕਾਇਤਾਂ ’ਤੇ ਤੇਜ਼ੀ ਨਾਲ ਕਾਰਵਾਈ ਲਈ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ, ਚਾਈਲਡ ਵੈਲਫੇਅਰ ਕਮੇਟੀਆਂ, ਬਾਲ ਵਿਆਹ ਰੋਕਥਾਮ ਅਧਿਕਾਰੀਆਂ ਅਤੇ ਹੋਰ ਸਬੰਧਤ ਵਿਭਾਗਾਂ ਵਿਚਕਾਰ ਤਾਲਮੇਲ ਮਜ਼ਬੂਤ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਬਾਲ ਵਿਆਹ ਨੂੰ ਰੋਕਣ ਦੀ ਜ਼ਿੰਮੇਵਾਰੀ ਸਿਰਫ਼ ਸਰਕਾਰੀ ਵਿਭਾਗਾਂ ਤੱਕ ਸੀਮਤ ਨਹੀਂ ਹੈ। ਸਮਾਜ ਦੇ ਹਰ ਵਰਗ ਨੂੰ ਇਸ ਮੁਹਿੰਮ ਵਿੱਚ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ।

ਬਾਲ ਵਿਆਹ ਦੀ ਸੂਚਨਾ ਮਿਲੇ ਤਾਂ 1098 ’ਤੇ ਕਰੋ ਸੰਪਰਕ

ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਆਪਣੇ ਇਲਾਕੇ ਵਿੱਚ ਕਿਸੇ ਨਾਬਾਲਗ ਦੇ ਵਿਆਹ ਦੀ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਚਾਈਲਡ ਹੈਲਪਲਾਈਨ 1098 ’ਤੇ ਸੂਚਨਾ ਦਿੱਤੀ ਜਾਵੇ ਜਾਂ ਸਬੰਧਤ ਬਾਲ ਵਿਆਹ ਰੋਕਥਾਮ ਅਧਿਕਾਰੀ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਮੇਂ ਸਿਰ ਮਿਲੀ ਜਾਣਕਾਰੀ ਨਾਲ ਕਿਸੇ ਬੱਚੇ ਦਾ ਵਿਆਹ ਰੋਕ ਕੇ ਉਸ ਦਾ ਭਵਿੱਖ ਸੁਰੱਖਿਅਤ ਕੀਤਾ ਜਾ ਸਕਦਾ ਹੈ।

ਸੂਬੇ ਵਿੱਚ 2076 ਅਧਿਕਾਰੀ ਤਾਇਨਾਤ

ਵਿਭਾਗ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਪੰਜਾਬ ਭਰ ਵਿੱਚ 2076 ਅਧਿਕਾਰੀਆਂ ਨੂੰ ਬਾਲ ਵਿਆਹ ਰੋਕਥਾਮ ਅਫਸਰ ਵਜੋਂ ਨਾਮਜ਼ਦ ਕੀਤਾ ਗਿਆ ਹੈ। ਇਨ੍ਹਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲਾਂ ਤੋਂ ਇਲਾਵਾ ਬਾਲ ਵਿਕਾਸ ਪ੍ਰੋਜੈਕਟ ਅਫਸਰ (CDPOs) ਵੀ ਸ਼ਾਮਲ ਹਨ।

ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਦਾ ਟੀਚਾ ਬੱਚਿਆਂ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਬਚਪਨ ਮੁਹੱਈਆ ਕਰਵਾਉਣਾ ਹੈ। ਪੰਜਾਬ ਨੂੰ ਬਾਲ ਵਿਆਹ ਮੁਕਤ ਸੂਬਾ ਬਣਾਉਣ ਲਈ ਸਰਕਾਰ ਵੱਲੋਂ ਰੋਕਥਾਮ, ਜਾਗਰੂਕਤਾ ਅਤੇ ਕਾਨੂੰਨੀ ਕਾਰਵਾਈ ਦਾ ਸਿਲਸਿਲਾ ਅੱਗੇ ਵੀ ਜਾਰੀ ਰੱਖਿਆ ਜਾਵੇਗਾ।

-(ਬਾਬੂਸ਼ਾਹੀ)

ਨੋਟਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀਤੇ ਪੜ੍ਹੋ ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ਤੇ ਜਾ ਕੇ ਪੜ੍ਹੋ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments