Tuesday, August 25, 2026
Google search engine
Homeਰਾਜਨੀਤੀਪੰਜਾਬ ’ਚ ਭਾਜਪਾ ਨੇ ਇਕੱਲੇ ਚੋਣ ਮੈਦਾਨ ’ਚ ਉਤਰਨ ਦਾ ਕੀਤਾ ਐਲਾਨ,...

ਪੰਜਾਬ ’ਚ ਭਾਜਪਾ ਨੇ ਇਕੱਲੇ ਚੋਣ ਮੈਦਾਨ ’ਚ ਉਤਰਨ ਦਾ ਕੀਤਾ ਐਲਾਨ, ਅਕਾਲੀ ਦਲ ਨਾਲ ਸਾਂਝ ਦੀਆਂ ਚਰਚਾਵਾਂ ’ਤੇ ਲੱਗੀ ਰੋਕ

ਪੰਜਾਬ ’ਚ ਭਾਜਪਾ ਨੇ ਇਕੱਲੇ ਚੋਣ ਮੈਦਾਨ ’ਚ ਉਤਰਨ ਦਾ ਕੀਤਾ ਐਲਾਨ, ਅਕਾਲੀ ਦਲ ਨਾਲ ਸਾਂਝ ਦੀਆਂ ਚਰਚਾਵਾਂ ’ਤੇ ਲੱਗੀ ਰੋਕ

ਜਲੰਧਰ ਦੇ ਸੀਟੀ ਇੰਸਟੀਚਿਊਟ ਵਿੱਚ ਹੋਈ ਪਾਰਟੀ ਦੀ ਮੀਟਿੰਗ ਦੌਰਾਨ ਭਾਜਪਾ ਆਗੂਆਂ ਨੇ ਕਿਹਾ ਕਿ ਪਾਰਟੀ ਸੂਬੇ ਵਿੱਚ ਕਿਸੇ ਵੀ ਸਿਆਸੀ ਗੱਠਜੋੜ ਤੋਂ ਬਿਨਾਂ ਆਪਣੇ ਦਮ ’ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ।

ਜਲੰਧਰ

ਭਾਜਪਾ ਨੇ ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਆਪਣੀ ਰਣਨੀਤੀ ਸਪੱਸ਼ਟ ਕਰ ਦਿੱਤੀ ਹੈ। ਜਲੰਧਰ ਦੇ ਸੀਟੀ ਇੰਸਟੀਚਿਊਟ ਵਿੱਚ ਹੋਈ ਪਾਰਟੀ ਦੀ ਮੀਟਿੰਗ ਦੌਰਾਨ ਭਾਜਪਾ ਆਗੂਆਂ ਨੇ ਕਿਹਾ ਕਿ ਪਾਰਟੀ ਸੂਬੇ ਵਿੱਚ ਕਿਸੇ ਵੀ ਸਿਆਸੀ ਗੱਠਜੋੜ ਤੋਂ ਬਿਨਾਂ ਆਪਣੇ ਦਮ ’ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ।

ਮੀਟਿੰਗ ਵਿੱਚ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਬੀਐਲ ਸੰਤੋਸ਼ ਨੇ ਪੰਜਾਬ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਚੋਣੀ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਕਿਸੇ ਤਰ੍ਹਾਂ ਦਾ ਗੱਠਜੋੜ ਨਹੀਂ ਕੀਤਾ ਜਾਵੇਗਾ।

ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਤਿਆਰੀ ਦੇ ਨਿਰਦੇਸ਼

ਬੀਐਲ ਸੰਤੋਸ਼ ਨੇ ਪਾਰਟੀ ਵਰਕਰਾਂ ਨੂੰ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਸਰਗਰਮੀ ਨਾਲ ਕੰਮ ਕਰਨ ਲਈ ਕਿਹਾ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਭਾਜਪਾ ਸੂਬੇ ਵਿੱਚ ਇਕੱਲੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ।

ਦੱਸਿਆ ਗਿਆ ਕਿ ਬੀਐਲ ਸੰਤੋਸ਼ ਨੇ ਆਪਣੇ ਪੰਜਾਬ ਦੌਰੇ ਦੌਰਾਨ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ। ਦੌਰੇ ਦੌਰਾਨ ਹੋਈਆਂ ਮੀਟਿੰਗਾਂ ਅਤੇ ਪਾਰਟੀ ਦੀ ਸਥਿਤੀ ਬਾਰੇ ਰਿਪੋਰਟ ਤਿਆਰ ਕਰਕੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੂੰ ਸੌਂਪੀ ਜਾਵੇਗੀ।

ਕਈ ਸੀਨੀਅਰ ਆਗੂ ਮੀਟਿੰਗ ਵਿੱਚ ਰਹੇ ਮੌਜੂਦ

ਜਲੰਧਰ ਵਿੱਚ ਹੋਈ ਮੀਟਿੰਗ ਦੌਰਾਨ ਪੰਜਾਬ ਇੰਚਾਰਜ, ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਤੋਂ ਇਲਾਵਾ ਅਸ਼ੋਕ ਮਿੱਤਲ, ਤਜਿੰਦਰ ਬਿੱਟੂ, ਜੈਵੀਰ ਸ਼ੇਰਗਿੱਲ, ਮਨਪ੍ਰੀਤ ਬਾਦਲ, ਵਿਜੇ ਸਾਂਪਲਾ ਸਮੇਤ ਕਈ ਸੀਨੀਅਰ ਆਗੂ ਮੌਜੂਦ ਰਹੇ।

ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ, ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ਸਾਬਕਾ ਮੇਅਰ ਰਾਕੇਸ਼ ਰਾਠੌਰ, ਸਾਬਕਾ ਵਿਧਾਇਕ ਕੇਡੀ ਭੰਡਾਰੀ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਸਮੇਤ ਹੋਰ ਆਗੂਆਂ ਨੇ ਵੀ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ।

ਮੋਦੀ-ਸੁਖਬੀਰ ਮੁਲਾਕਾਤ ਤੋਂ ਬਾਅਦ ਤੇਜ਼ ਹੋਈਆਂ ਸਨ ਚਰਚਾਵਾਂ

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੁਲਾਕਾਤ ਤੋਂ ਬਾਅਦ ਦੋਵਾਂ ਪਾਰਟੀਆਂ ਵਿਚਾਲੇ ਮੁੜ ਸਿਆਸੀ ਸਾਂਝ ਬਣਨ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਸਨ।

ਇਸ ਤੋਂ ਬਾਅਦ ਅਕਾਲੀ ਦਲ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਮਹਿਲਾ ਰਿਜ਼ਰਵੇਸ਼ਨ ਬਿੱਲ ਅਤੇ ਹੱਦਬੰਦੀ ਵਰਗੇ ਕੇਂਦਰੀ ਮੁੱਦਿਆਂ ’ਤੇ ਹਮਾਇਤ ਦੇਣ ਦੇ ਐਲਾਨ ਨੇ ਵੀ ਗੱਠਜੋੜ ਦੀਆਂ ਕਿਆਸਅਰਾਈਆਂ ਨੂੰ ਹੋਰ ਵਧਾ ਦਿੱਤਾ ਸੀ।

ਹਾਲਾਂਕਿ ਹੁਣ ਪੰਜਾਬ ਭਾਜਪਾ ਦੇ ਆਗੂਆਂ ਵੱਲੋਂ ਇਕੱਲੇ ਚੋਣ ਮੈਦਾਨ ਵਿੱਚ ਉਤਰਨ ਦੇ ਦਿੱਤੇ ਬਿਆਨਾਂ ਨੇ ਇਨ੍ਹਾਂ ਚਰਚਾਵਾਂ ’ਤੇ ਫਿਲਹਾਲ ਵਿਰਾਮ ਲਗਾ ਦਿੱਤਾ ਹੈ।

-(ਟੀਵੀ 9 ਪੰਜਾਬੀ)

ਨੋਟਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀਤੇ ਪੜ੍ਹੋ ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ਤੇ ਜਾ ਕੇ ਪੜ੍ਹੋ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments