Thursday, May 21, 2026
Google search engine
Homeਤਾਜ਼ਾ ਖਬਰਪੰਜਾਬ ‘ਚ ਭਿਆਨਕ ਗਰਮੀ ਦਾ ਪ੍ਰਕੋਪ: 9 ਜ਼ਿਲ੍ਹਿਆਂ ‘ਚ ਆਰੇਂਜ ਤੇ ਬਾਕੀਆਂ...

ਪੰਜਾਬ ‘ਚ ਭਿਆਨਕ ਗਰਮੀ ਦਾ ਪ੍ਰਕੋਪ: 9 ਜ਼ਿਲ੍ਹਿਆਂ ‘ਚ ਆਰੇਂਜ ਤੇ ਬਾਕੀਆਂ ਵਿੱਚ ਯੈਲੋ ਅਲਰਟ, ਤਾਪਮਾਨ ਆਮ ਨਾਲੋਂ 4.6 ਡਿਗਰੀ ਵੱਧ

ਮੌਸਮ ਵਿਭਾਗ ਦੇ ਅਨੁਸਾਰ 21 ਮਈ ਨੂੰ ਵੀ ਇਹੋ ਜਿਹੇ ਹਾਲਾਤ ਬਣੇ ਰਹਿਣਗੇ। 22 ਅਤੇ 23 ਮਈ ਨੂੰ ਪਠਾਨਕੋਟ ਤੋਂ ਇਲਾਵਾ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਲੂ ਦਾ ਆਰੇਂਜ ਅਲਰਟ ਜਾਰੀ ਰਹੇਗਾ, ਜਦਕਿ ਪਠਾਨਕੋਟ ਵਿੱਚ ਯੈਲੋ ਅਲਰਟ ਲਾਗੂ ਰਹੇਗਾ।

ਚੰਡੀਗੜ੍ਹ
ਪੰਜਾਬ ਵਿੱਚ ਤਪਦੀ ਗਰਮੀ ਨੇ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਅੱਜ ਸੂਬੇ ਭਰ ਵਿੱਚ ਲੂ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ। ਫਿਰੋਜ਼ਪੁਰ, ਮੋਗਾ, ਬਰਨਾਲਾ, ਸੰਗਰੂਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਿੱਚ ਲੂ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੁਹਾਲੀ) ਵਿੱਚ ਯੈਲੋ ਅਲਰਟ ਲਾਗੂ ਕੀਤਾ ਗਿਆ ਹੈ। ਚੰਡੀਗੜ੍ਹ ਵਿੱਚ ਵੀ ਲੂ ਦਾ ਆਰੇਂਜ ਅਲਰਟ ਜਾਰੀ ਹੈ ਅਤੇ ਅੱਜ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦੇ ਅਨੁਸਾਰ 21 ਮਈ ਨੂੰ ਵੀ ਇਹੋ ਜਿਹੇ ਹਾਲਾਤ ਬਣੇ ਰਹਿਣਗੇ। 22 ਅਤੇ 23 ਮਈ ਨੂੰ ਪਠਾਨਕੋਟ ਤੋਂ ਇਲਾਵਾ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਲੂ ਦਾ ਆਰੇਂਜ ਅਲਰਟ ਜਾਰੀ ਰਹੇਗਾ, ਜਦਕਿ ਪਠਾਨਕੋਟ ਵਿੱਚ ਯੈਲੋ ਅਲਰਟ ਲਾਗੂ ਰਹੇਗਾ।

ਉੱਥੇ ਹੀ, ਬੀਤੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ਵਿੱਚ 1.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਇਹ ਤਾਪਮਾਨ ਆਮ ਨਾਲੋਂ 4.6 ਡਿਗਰੀ ਸੈਲਸੀਅਸ ਵੱਧ ਰਿਹਾ। ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 47.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਿਸ ਕਾਰਨ ਲੋਕਾਂ ਨੂੰ ਤਿੱਖੀ ਗਰਮੀ ਦਾ ਸਾਹਮਣਾ ਕਰਨਾ ਪਿਆ।

ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 43.2 ਡਿਗਰੀ, ਚੰਡੀਗੜ੍ਹ ਏਅਰਪੋਰਟ ਦਾ 42.6 ਡਿਗਰੀ ਅਤੇ ਅੰਮ੍ਰਿਤਸਰ ਦਾ ਵੀ 43.2 ਡਿਗਰੀ ਰਿਕਾਰਡ ਕੀਤਾ ਗਿਆ। ਲੁਧਿਆਣਾ ਵਿੱਚ 44.2 ਡਿਗਰੀ, ਪਟਿਆਲਾ ਵਿੱਚ 45.3 ਡਿਗਰੀ, ਗੁਰਦਾਸਪੁਰ ਵਿੱਚ 43 ਡਿਗਰੀ ਅਤੇ ਬਠਿੰਡਾ ਏਅਰਪੋਰਟ ‘ਤੇ 45.9 ਡਿਗਰੀ ਤਾਪਮਾਨ ਦਰਜ ਹੋਇਆ। ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਵਿੱਚ ਵੀ 43 ਡਿਗਰੀ ਤਾਪਮਾਨ ਰਿਹਾ।

ਇਸ ਤੋਂ ਇਲਾਵਾ ਅਬੋਹਰ ਵਿੱਚ 42.4 ਡਿਗਰੀ, ਫਿਰੋਜ਼ਪੁਰ ਵਿੱਚ 42.9 ਡਿਗਰੀ, ਹੁਸ਼ਿਆਰਪੁਰ ਵਿੱਚ 41.1 ਡਿਗਰੀ ਅਤੇ ਸਾਲੇਰਨ ਵਿੱਚ 41.4 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਮੁਹਾਲੀ ਵਿੱਚ 41.6 ਡਿਗਰੀ ਤਾਪਮਾਨ ਰਿਹਾ, ਜਦਕਿ ਥੀਨ ਡੈਮ ਵਿੱਚ 40.8 ਡਿਗਰੀ ਅਤੇ ਭਾਖੜਾ ਡੈਮ ਵਿੱਚ 42.5 ਡਿਗਰੀ ਤਾਪਮਾਨ ਦਰਜ ਹੋਇਆ। ਸ੍ਰੀ ਅਨੰਦਪੁਰ ਸਾਹਿਬ ਵਿੱਚ ਵੀ ਗਰਮੀ ਦਾ ਅਸਰ ਜਾਰੀ ਰਿਹਾ ਅਤੇ ਇੱਥੇ ਵੱਧੋ-ਵੱਧ ਤਾਪਮਾਨ 40.3 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।

-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments