Tuesday, July 7, 2026
Google search engine
Homeਤਾਜ਼ਾ ਖਬਰਪੰਜਾਬ 'ਚ ਮਾਨਸੂਨ ਹੋਵੇਗਾ ਹੋਰ ਸਰਗਰਮ, 12 ਜੁਲਾਈ ਤੱਕ ਭਾਰੀ ਮੀਂਹ ਦੀ...

ਪੰਜਾਬ ‘ਚ ਮਾਨਸੂਨ ਹੋਵੇਗਾ ਹੋਰ ਸਰਗਰਮ, 12 ਜੁਲਾਈ ਤੱਕ ਭਾਰੀ ਮੀਂਹ ਦੀ ਚੇਤਾਵਨੀ; 6 ਜ਼ਿਲ੍ਹਿਆਂ ਲਈ ਖਾਸ ਅਲਰਟ

ਪੰਜਾਬ ‘ਚ ਮਾਨਸੂਨ ਹੋਵੇਗਾ ਹੋਰ ਸਰਗਰਮ, 12 ਜੁਲਾਈ ਤੱਕ ਭਾਰੀ ਮੀਂਹ ਦੀ ਚੇਤਾਵਨੀ; 6 ਜ਼ਿਲ੍ਹਿਆਂ ਲਈ ਖਾਸ ਅਲਰਟ

ਵਿਭਾਗ ਦਾ ਕਹਿਣਾ ਹੈ ਕਿ ਲਗਾਤਾਰ ਬਾਰਿਸ਼ ਕਾਰਨ ਦਿਨ ਦੇ ਤਾਪਮਾਨ ਵਿੱਚ ਕਰੀਬ ਪੰਜ ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਫਿਲਹਾਲ ਵੀ ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ ਲਗਭਗ 2.1 ਡਿਗਰੀ ਘੱਟ ਚੱਲ ਰਿਹਾ ਹੈ।

ਚੰਡੀਗੜ੍ਹ

ਪੰਜਾਬ ਵਿੱਚ ਆਉਣ ਵਾਲੇ ਕੁਝ ਦਿਨਾਂ ਦੌਰਾਨ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 12 ਜੁਲਾਈ ਤੱਕ ਸੂਬੇ ਦੇ ਕਈ ਇਲਾਕਿਆਂ ਲਈ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਵਿਭਾਗ ਦਾ ਕਹਿਣਾ ਹੈ ਕਿ ਲਗਾਤਾਰ ਬਾਰਿਸ਼ ਕਾਰਨ ਦਿਨ ਦੇ ਤਾਪਮਾਨ ਵਿੱਚ ਕਰੀਬ ਪੰਜ ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਫਿਲਹਾਲ ਵੀ ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ ਲਗਭਗ 2.1 ਡਿਗਰੀ ਘੱਟ ਚੱਲ ਰਿਹਾ ਹੈ।

ਮੌਸਮ ਵਿਭਾਗ ਮੁਤਾਬਕ ਮੰਗਲਵਾਰ ਤੋਂ ਸ਼ੁਰੂ ਹੋਣ ਵਾਲੇ ਤਿੰਨ ਦਿਨ ਖਾਸ ਅਹਿਮ ਰਹਿਣਗੇ। ਇਸ ਦੌਰਾਨ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਮੁਹਾਲੀ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਬਾਕੀ ਜ਼ਿਲ੍ਹਿਆਂ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਿਸ ਨਾਲ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ।

11 ਅਤੇ 12 ਜੁਲਾਈ ਨੂੰ ਵਧੇਗਾ ਮੀਂਹ ਦਾ ਜ਼ੋਰ

ਮੌਸਮ ਵਿਭਾਗ ਅਨੁਸਾਰ 10 ਜੁਲਾਈ ਨੂੰ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਪਰ 11 ਅਤੇ 12 ਜੁਲਾਈ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਵੱਧ ਹੈ। ਵਿਭਾਗ ਨੇ ਕਿਹਾ ਕਿ ਇਹ ਮਾਨਸੂਨ ਦੇ ਹੋਰ ਮਜ਼ਬੂਤ ਹੋਣ ਦਾ ਸੰਕੇਤ ਹੈ, ਜਿਸ ਨਾਲ ਖੇਤੀਬਾੜੀ ਨੂੰ ਲਾਭ ਮਿਲ ਸਕਦਾ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਵੀ ਰਾਹਤ ਮਿਲੇਗੀ।

ਸੋਮਵਾਰ ਨੂੰ ਵੀ ਕਈ ਥਾਵਾਂ ‘ਤੇ ਵਰ੍ਹਿਆ ਮੀਂਹ

ਸੋਮਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦਰਜ ਕੀਤੀ ਗਈ, ਜਿਸ ਨਾਲ ਸੂਬੇ ਦੇ ਤਾਪਮਾਨ ਵਿੱਚ 1.7 ਡਿਗਰੀ ਸੈਲਸੀਅਸ ਦੀ ਕਮੀ ਆਈ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 39.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੀਂਹ ਦੀ ਗੱਲ ਕਰੀਏ ਤਾਂ ਪਟਿਆਲਾ ਵਿੱਚ 25.2 ਮਿਲੀਮੀਟਰ, ਮੁਹਾਲੀ ਵਿੱਚ 18.0 ਮਿਲੀਮੀਟਰ, ਲੁਧਿਆਣਾ ਵਿੱਚ 2.2 ਮਿਲੀਮੀਟਰ, ਪਠਾਨਕੋਟ ਵਿੱਚ 0.4 ਮਿਲੀਮੀਟਰ ਅਤੇ ਹੁਸ਼ਿਆਰਪੁਰ ਵਿੱਚ 0.5 ਮਿਲੀਮੀਟਰ ਬਾਰਿਸ਼ ਰਿਕਾਰਡ ਕੀਤੀ ਗਈ।

-(ਏਬੀਪੀ ਸਾਂਝਾ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments