Saturday, June 13, 2026
Google search engine
Homeਅਪਰਾਧਪੰਜਾਬ ‘ਚ ਮੀਂਹ ਅਤੇ ਤੇਜ਼ ਤੂਫ਼ਾਨ ਦਾ ਕਹਿਰ, ਵੱਖ-ਵੱਖ ਹਾਦਸਿਆਂ ਵਿੱਚ 3...

ਪੰਜਾਬ ‘ਚ ਮੀਂਹ ਅਤੇ ਤੇਜ਼ ਤੂਫ਼ਾਨ ਦਾ ਕਹਿਰ, ਵੱਖ-ਵੱਖ ਹਾਦਸਿਆਂ ਵਿੱਚ 3 ਲੋਕਾਂ ਦੀ ਮੌਤ

ਤੇਜ਼ ਤੂਫ਼ਾਨ ਅਤੇ ਮੀਂਹ ਨਾਲ ਜੁੜੀਆਂ ਵੱਖ-ਵੱਖ ਘਟਨਾਵਾਂ ਵਿੱਚ ਹੁਣ ਤੱਕ ਤਿੰਨ ਲੋਕਾਂ ਦੀ ਜਾਨ ਜਾ ਚੁੱਕੀ ਹੈ।

ਮੋਹਾਲੀ
ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਸਮੇਤ ਨੇੜਲੇ ਇਲਾਕਿਆਂ ਵਿੱਚ ਪਿਛਲੇ ਦੋ ਦਿਨਾਂ ਤੋਂ ਜਾਰੀ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਨੇ ਇੱਕ ਪਾਸੇ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਵੱਡੀ ਰਾਹਤ ਦਿੱਤੀ ਹੈ, ਪਰ ਦੂਜੇ ਪਾਸੇ ਕਈ ਥਾਵਾਂ ‘ਤੇ ਭਾਰੀ ਨੁਕਸਾਨ ਵੀ ਕੀਤਾ ਹੈ।

ਤੇਜ਼ ਤੂਫ਼ਾਨ ਅਤੇ ਮੀਂਹ ਨਾਲ ਜੁੜੀਆਂ ਵੱਖ-ਵੱਖ ਘਟਨਾਵਾਂ ਵਿੱਚ ਹੁਣ ਤੱਕ ਤਿੰਨ ਲੋਕਾਂ ਦੀ ਜਾਨ ਜਾ ਚੁੱਕੀ ਹੈ। ਅੰਮ੍ਰਿਤਸਰ ਵਿੱਚ ਮੀਂਹ ਦੌਰਾਨ ਇੱਕ ਕੰਧ ਢਹਿ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਉੱਥੇ ਹੀ ਫਾਜ਼ਿਲਕਾ ਦੇ ਝੰਗੜ ਭੈਣੀ ਪਿੰਡ ਵਿੱਚ ਇੱਕ ਸੀਮਿੰਟ ਦਾ ਸ਼ੈੱਡ ਉੱਡ ਕੇ ਰਸਤੇ ਤੋਂ ਲੰਘ ਰਹੀ ਸੁਨੀਤਾ ਰਾਣੀ ਨਾਮਕ ਮਹਿਲਾ ਉੱਪਰ ਆ ਡਿੱਗਿਆ, ਜਿਸ ਕਾਰਨ ਉਸ ਦੀ ਗਰਦਨ ਕੱਟੀ ਗਈ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਤੋਂ ਇਲਾਵਾ ਸੰਗਰੂਰ ਜ਼ਿਲ੍ਹੇ ਵਿੱਚ ਵੀ ਇੱਕ ਹੋਰ ਵਿਅਕਤੀ ਦੀ ਮੌਤ ਦੀ ਪੁਸ਼ਟੀ ਹੋਈ ਹੈ। ਦੂਜੇ ਪਾਸੇ ਲੁਧਿਆਣਾ ਦੇ ਟੈਗੋਰ ਨਗਰ ਵਿੱਚ ਸ਼ੁੱਕਰਵਾਰ ਰਾਤ ਭਾਰੀ ਤੂਫ਼ਾਨ ਕਾਰਨ ਇੱਕ ਵੱਡਾ ਦਰੱਖਤ ਸੜਕ ‘ਤੇ ਡਿੱਗ ਪਿਆ, ਜਿਸ ਕਾਰਨ ਕਈ ਘੰਟਿਆਂ ਤੱਕ ਆਵਾਜਾਈ ਪ੍ਰਭਾਵਿਤ ਰਹੀ।

ਪੰਜਾਬ ਰਾਜ ਬਿਜਲੀ ਨਿਗਮ (PSPCL) ਦੀਆਂ ਸ਼ੁਰੂਆਤੀ ਰਿਪੋਰਟਾਂ ਮੁਤਾਬਕ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲੀਆਂ ਤੇਜ਼ ਹਵਾਵਾਂ ਨੇ ਸੂਬੇ ਦੇ ਬਿਜਲੀ ਢਾਂਚੇ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। 850 ਤੋਂ ਵੱਧ ਬਿਜਲੀ ਦੇ ਖੰਭੇ ਉਖੜ ਗਏ ਹਨ, ਜਦਕਿ 129 ਟ੍ਰਾਂਸਫਾਰਮਰ ਪੂਰੀ ਤਰ੍ਹਾਂ ਨੁਕਸਾਨੇ ਗਏ ਹਨ। ਇਸ ਤੋਂ ਇਲਾਵਾ 8.57 ਕਿਲੋਮੀਟਰ ਲੰਬੀਆਂ ਮੁੱਖ ਬਿਜਲੀ ਲਾਈਨਾਂ ਅਤੇ ਹਾਈ-ਵੋਲਟੇਜ ਕੇਬਲਾਂ ਦੇ ਟੁੱਟਣ ਕਾਰਨ ਦਰਜਨਾਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਬਿਜਲੀ ਸਪਲਾਈ ਠੱਪ ਹੋ ਗਈ। ਮੌਸਮ ਠੰਡਾ ਹੋਣ ਕਾਰਨ ਸੂਬੇ ਵਿੱਚ ਬਿਜਲੀ ਦੀ ਕੁੱਲ ਮੰਗ ਘਟ ਕੇ 12,074 ਮੈਗਾਵਾਟ ਰਹਿ ਗਈ ਹੈ, ਜਿਸ ਵਿੱਚੋਂ 4,384 ਮੈਗਾਵਾਟ ਬਿਜਲੀ ਰਾਜ ਅੰਦਰ ਪੈਦਾ ਕੀਤੀ ਗਈ, ਜਦਕਿ 7,686 ਮੈਗਾਵਾਟ ਕੇਂਦਰੀ ਗਰਿੱਡ ਤੋਂ ਪ੍ਰਾਪਤ ਕੀਤੀ ਗਈ। ਇਸ ਵੇਲੇ ਪੰਜਾਬ ਆਪਣੇ ਨਿਰਧਾਰਤ ਕੋਟੇ ਨਾਲੋਂ 625 ਮੈਗਾਵਾਟ ਘੱਟ ਬਿਜਲੀ ਲੈ ਰਿਹਾ ਹੈ।

-(ਬਾਬੂਸ਼ਾਹੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments