Tuesday, July 28, 2026
Google search engine
Homeਤਾਜ਼ਾ ਖਬਰਪੰਜਾਬ 'ਚ ਮੀਂਹ ਦਾ ਅਲਰਟ ਜਾਰੀ: ਅੱਜ 4 ਜ਼ਿਲ੍ਹਿਆਂ ਲਈ ਆਰੇਂਜ, 9...

ਪੰਜਾਬ ‘ਚ ਮੀਂਹ ਦਾ ਅਲਰਟ ਜਾਰੀ: ਅੱਜ 4 ਜ਼ਿਲ੍ਹਿਆਂ ਲਈ ਆਰੇਂਜ, 9 ਲਈ ਯੈਲੋ ਅਲਰਟ, ਜਾਣੋ ਅਗਲੇ ਤਿੰਨ ਦਿਨਾਂ ਦਾ ਮੌਸਮ

ਪੰਜਾਬ ‘ਚ ਮੀਂਹ ਦਾ ਅਲਰਟ ਜਾਰੀ: ਅੱਜ 4 ਜ਼ਿਲ੍ਹਿਆਂ ਲਈ ਆਰੇਂਜ, 9 ਲਈ ਯੈਲੋ ਅਲਰਟ, ਜਾਣੋ ਅਗਲੇ ਤਿੰਨ ਦਿਨਾਂ ਦਾ ਮੌਸਮ

ਮੌਸਮ ਵਿਭਾਗ ਨੇ ਅੱਜ ਸੂਬੇ ਦੇ 4 ਜ਼ਿਲ੍ਹਿਆਂ ਲਈ ਆਰੇਂਜ ਅਲਰਟ ਅਤੇ 9 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਭਾਰੀ ਤੋਂ ਬਹੁਤ ਭਾਰੀ ਮੀਂਹ, ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ।

ਚੰਡੀਗੜ੍ਹ

ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਦੇ 4 ਜ਼ਿਲ੍ਹਿਆਂ ਲਈ ਆਰੇਂਜ ਅਲਰਟ ਅਤੇ 9 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਭਾਰੀ ਤੋਂ ਬਹੁਤ ਭਾਰੀ ਮੀਂਹ, ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ।

ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਦੇ ਕੁਝ ਇਲਾਕਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਇਨ੍ਹਾਂ ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਐਸਏਐਸ ਨਗਰ (ਮੁਹਾਲੀ) ਵਿੱਚ ਭਾਰੀ ਮੀਂਹ, ਗਰਜ-ਚਮਕ ਅਤੇ ਬਿਜਲੀ ਡਿੱਗਣ ਨੂੰ ਲੈ ਕੇ ਯੈਲੋ ਅਲਰਟ ਜਾਰੀ ਹੈ। ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਵੀ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ।

29 ਜੁਲਾਈ ਦਾ ਹਾਲ
ਮੌਸਮ ਵਿਭਾਗ ਅਨੁਸਾਰ 29 ਜੁਲਾਈ ਨੂੰ ਵੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਰੂਪਨਗਰ ਦੇ ਕੁਝ ਹਿੱਸਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਰਹੇਗੀ, ਜਿਸ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੁਹਾਲੀ ਵਿੱਚ ਯੈਲੋ ਅਲਰਟ ਰਹੇਗਾ, ਜਦਕਿ ਹੋਰ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

30 ਜੁਲਾਈ ਨੂੰ ਕੀ ਰਹੇਗਾ ਹਾਲ
30 ਜੁਲਾਈ ਨੂੰ ਮੀਂਹ ਦੀ ਤੀਬਰਤਾ ਕੁਝ ਘੱਟ ਹੋਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਦੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਜ਼ਿਲ੍ਹਿਆਂ ਵਿੱਚ ਕੋਈ ਅਲਰਟ ਨਹੀਂ ਹੈ, ਪਰ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਬਣੀ ਰਹੇਗੀ।

31 ਜੁਲਾਈ ਦਾ ਅਨੁਮਾਨ
31 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ ਅਤੇ ਰੂਪਨਗਰ ਦੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ, ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਕਾਰਨ ਯੈਲੋ ਅਲਰਟ ਜਾਰੀ ਰਹੇਗਾ। ਸੂਬੇ ਦੇ ਬਾਕੀ ਹਿੱਸਿਆਂ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ।

ਤਾਪਮਾਨ ਵਿੱਚ ਮਾਮੂਲੀ ਵਾਧਾ
ਇਸ ਦੌਰਾਨ ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.3 ਡਿਗਰੀ ਸੈਲਸੀਅਸ ਦਾ ਹਲਕਾ ਵਾਧਾ ਦਰਜ ਕੀਤਾ ਗਿਆ, ਹਾਲਾਂਕਿ ਤਾਪਮਾਨ ਅਜੇ ਵੀ ਆਮ ਪੱਧਰ ਦੇ ਨੇੜੇ ਹੈ। ਸਭ ਤੋਂ ਵੱਧ ਵੱਧੋ-ਵੱਧ ਤਾਪਮਾਨ ਫਰੀਦਕੋਟ ਵਿੱਚ 42.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

-(ਟੀਵੀ 9 ਪੰਜਾਬੀ)

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments