Image default
About us

ਪੰਜਾਬ ‘ਚ ਮੀਂਹ ਪੈਣ ਨਾਲ ਹੋਇਆ ਠੰਡ ਦਾ ਆਗਾਜ਼, ਪ੍ਰਦੂਸ਼ਣ ਤੋਂ ਮਿਲੇਗੀ ਨਿਜਾਤ

ਪੰਜਾਬ ‘ਚ ਮੀਂਹ ਪੈਣ ਨਾਲ ਹੋਇਆ ਠੰਡ ਦਾ ਆਗਾਜ਼, ਪ੍ਰਦੂਸ਼ਣ ਤੋਂ ਮਿਲੇਗੀ ਨਿਜਾਤ

 

 

 

Advertisement

ਚੰਡੀਗੜ੍ਹ, 10 ਨਵੰਬਰ (ਡੇਲੀ ਪੋਸਟ ਪੰਜਾਬੀ)- ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਕਈ ਸੂਬਿਆਂ ਵਿਚ ਪੈ ਰਹੇ ਮੀਂਹ ਨੇ ਠੰਡ ਵਧਾ ਦਿੱਤੀ ਹੈ। ਦੂਜੇ ਪਾਸੇ ਕੱਲ੍ਹ ਤੋਂ ਪੰਜਾਬ ਦਾ ਮੌਸਮ ਵੀ ਬਦਲ ਗਿਆ ਹੈ।

ਹਲਕੀ-ਹਲਕੀ ਬੂੰਦਾਬਾਦੀ ਨੇ ਮੌਸਮ ਦਾ ਮਿਜਾਜ਼ ਬਦਲ ਦਿੱਤਾ ਹੈ ਜਿਸ ਨਾਲ ਤਾਪਮਾਨ ਵਿਚ ਵੀ ਗਿਰਾਵਟ ਹੋਈ ਹੈ।ਅੱਜ ਵੀ ਸੂਬੇ ਭਰ ਵਿਚ ਕੁਝ-ਕੁਝ ਹਿੱਸਿਆਂ ਵਿਚ ਹਲਕੇ ਬੱਦਲ ਛਾਏ ਰਹਿਣਗੇ। ਇਸ ਦੌਰਾਨ ਹਲਕੀ ਤੋਂ ਮੱਧਮ ਮੀਂਹ ਹੋਣ ਦੀ ਸੰਭਾਵਨਾ ਪ੍ਰਗਟਾਈ ਹੈ। ਮੀਂਹ ਨਾਲ ਤਾਪਮਾਨ ਵਿਚ 2 ਤੋਂ 4 ਡਿਗਰੀ ਸੈਲਸੀਅਸ ਤੱਕ ਗਿਰਾਵਟ ਆਸਕਦੀ ਹੈ ਜਿਸ ਨਾਲ ਰਾਤ ਦੇ ਸਮੇਂ ਠੰਡ ਵਧੇਗੀ। ਬੀਤੇ ਦਿਨੀਂ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿਚ ਸਵੇਰੇ ਧੁੱਪ ਨਿਕਲੀ ਤੇ ਦੁਪਹਿਰ ਬਾਅਦ ਹਲਕੇ ਬੱਦਲ ਬਣੇ ਰਹੇ।

ਲੁਧਿਆਣਾ ਦਾ ਅਧਿਕਤਮ ਤਾਪਮਾਨ 28.2 ਡਿਗਰੀ ਤੇ ਘੱਟੋ-ਘੱਟ ਤਾਪਮਾਨ 15.2 ਡਿਗਰੀ ਸੈਲਸੀਅਸ, ਬਠਿੰਡਾ ਦਾ ਅਧਿਕਤਮ ਤਾਪਮਾਨ 29.6 ਤੇ ਨਿਊਨਤਮ ਤਾਪਮਾਨ 15.6 ਡਿਗਰੀ ਸੈਲਸੀਅਸ, ਗੁਰਦਾਸਪੁਰ ਦਾ ਅਧਿਕਤਮ ਤਾਪਮਾਨ 28 ਡਿਗਰੀ ਤੇ ਨਿਊਨਤਮ ਤਾਪਮਾਨ 15 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।

ਪੰਜਾਬ ਵਿਚ ਆਉਣ ਵਾਲੇ ਕੁਝ ਦਿਨਾਂ ਵਿਚ ਦਿਨ ਦੀ ਸ਼ੁਰੂਆਤ ਧੁੰਦ ਨਾਲ ਹੋ ਸਕਦੀ ਹੈ। ਕੁਝ ਥਾਵਾਂ ‘ਤੇ ਧੁੱਪ ਦੇ ਨਾਲ-ਨਾਲ ਬੱਦਲ ਵੀ ਛਾਏ ਰਹਿਣਗੇ। ਦੱਸ ਦੇਈਏ ਕਿ ਹਵਾ ਦੀ ਗੁਣਵੱਤਾ ਖਰਾਬ ਹੋਣ ਨਾਲ ਸ਼ਹਿਰ ਕਾਫੀ ਪ੍ਰਦੂਸ਼ਿਤ ਨਜ਼ਰ ਆ ਰਿਹਾ ਹੈ। ਇਸ ਨਾਲ ਲੋਕਾਂ ਨੂੰ ਵੀ ਕਈ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Advertisement

Related posts

ਸਪੀਕਰ ਸੰਧਵਾਂ ਨੇ ਸੜਕ ਮੰਤਰਾਲਾ ਅਤੇ ਹਾਈਵੇ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

punjabdiary

ਅਗਲੀ ਫਸਲ ਲਗਾਉਣ ਤੋਂ ਪਹਿਲਾਂ ਸੜਕਾਂ ਦੇ ਦੋਨਾਂ ਪਾਸਿਆਂ ਦੇ ਬਰਮ ਮਜ਼ਬੂਤ ਕਰਨ ਕਿਸਾਨ-ਡਿਪਟੀ ਕਮਿਸ਼ਨਰ

punjabdiary

ਅਡਾਨੀ ਨੇ ਕੋਲੇ ਦੀ ਕੀਮਤ ਵਧਾ ਕੇ ਬਿਜਲੀ ਮਹਿੰਗੀ ਕੀਤੀ ਤੇ ਜਨਤਾ ਦੇ 12 ਹਜ਼ਾਰ ਕਰੋੜ ਰੁਪਏ ਚੋਰੀ ਕੀਤੇ: ਰਾਹੁਲ ਗਾਂਧੀ

punjabdiary

Leave a Comment