Wednesday, November 18, 2026
Google search engine
Homeਤਾਜ਼ਾ ਖਬਰਪੰਜਾਬ ’ਚ ਰਾਤਾਂ ਠੰਢੀਆਂ, ਫ਼ਰੀਦਕੋਟ ਬਣਿਆ ਸਭ ਤੋਂ ਠੰਢਾ ਇਲਾਕਾ; 7.6 ਡਿਗਰੀ...

ਪੰਜਾਬ ’ਚ ਰਾਤਾਂ ਠੰਢੀਆਂ, ਫ਼ਰੀਦਕੋਟ ਬਣਿਆ ਸਭ ਤੋਂ ਠੰਢਾ ਇਲਾਕਾ; 7.6 ਡਿਗਰੀ ’ਤੇ ਪਹੁੰਚਿਆ ਪਾਰਾ

ਪੰਜਾਬ ’ਚ ਰਾਤਾਂ ਠੰਢੀਆਂ, ਫ਼ਰੀਦਕੋਟ ਬਣਿਆ ਸਭ ਤੋਂ ਠੰਢਾ ਇਲਾਕਾ; 7.6 ਡਿਗਰੀ ’ਤੇ ਪਹੁੰਚਿਆ ਪਾਰਾ

ਉੱਤਰੀ ਹਵਾਵਾਂ ਨੇ ਬਦਲਿਆ ਮੌਸਮ ਦਾ ਮਿਜ਼ਾਜ, ਕਈ ਸ਼ਹਿਰਾਂ ’ਚ ਘਟਿਆ ਤਾਪਮਾਨ; ਤਿੰਨ ਦਿਨ ਸਵੇਰੇ ਤੇ ਰਾਤ ਧੁੰਦ ਪੈਣ ਦੇ ਆਸਾਰ

ਲੁਧਿਆਣਾ : ਪੰਜਾਬ ਵਿੱਚ ਹੌਲੀ-ਹੌਲੀ ਸਰਦੀ ਦਾ ਅਸਰ ਵਧਣ ਲੱਗਾ ਹੈ। ਪਹਾੜੀ ਇਲਾਕਿਆਂ ਤੋਂ ਆ ਰਹੀਆਂ ਠੰਢੀਆਂ ਹਵਾਵਾਂ ਕਾਰਨ ਸੂਬੇ ਦੇ ਕਈ ਸ਼ਹਿਰਾਂ ਵਿੱਚ ਰਾਤ ਦਾ ਤਾਪਮਾਨ ਕਾਫ਼ੀ ਹੇਠਾਂ ਆ ਗਿਆ ਹੈ। ਮੰਗਲਵਾਰ ਨੂੰ ਚਾਰ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਤੋਂ ਹੇਠਾਂ ਰਿਹਾ। ਫ਼ਰੀਦਕੋਟ ਵਿੱਚ ਪਾਰਾ 7.6 ਡਿਗਰੀ ਤੱਕ ਡਿੱਗ ਗਿਆ, ਜੋ ਇਸ ਸੀਜ਼ਨ ਦੀ ਹੁਣ ਤੱਕ ਦੀ ਸਭ ਤੋਂ ਠੰਢੀ ਰਾਤ ਰਹੀ। ਇੱਥੇ ਤਾਪਮਾਨ ਆਮ ਨਾਲੋਂ 3.8 ਡਿਗਰੀ ਘੱਟ ਦਰਜ ਕੀਤਾ ਗਿਆ।

ਰਾਤ ਦੀ ਠੰਢ ਦਾ ਅਸਰ ਹੋਰਨਾਂ ਸ਼ਹਿਰਾਂ ਵਿੱਚ ਵੀ ਦੇਖਣ ਨੂੰ ਮਿਲਿਆ। ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 8.4 ਡਿਗਰੀ, ਲੁਧਿਆਣਾ ਵਿੱਚ 8.8, ਪਠਾਨਕੋਟ ਵਿੱਚ 8.9, ਹੁਸ਼ਿਆਰਪੁਰ ਵਿੱਚ 9.6 ਅਤੇ ਪਟਿਆਲਾ ਵਿੱਚ 9.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਬਾਕੀ ਜ਼ਿਲ੍ਹਿਆਂ ਵਿੱਚ ਰਾਤ ਦਾ ਤਾਪਮਾਨ 10 ਤੋਂ 11 ਡਿਗਰੀ ਦੇ ਵਿਚਕਾਰ ਰਿਹਾ।

ਦਿਨ ਦੇ ਤਾਪਮਾਨ ਵਿੱਚ ਵੀ ਪਹਿਲਾਂ ਦੇ ਮੁਕਾਬਲੇ ਕਮੀ ਆਈ ਹੈ। ਫ਼ਰੀਦਕੋਟ ਵਿੱਚ ਵੱਧ ਤੋਂ ਵੱਧ ਤਾਪਮਾਨ 28.6 ਡਿਗਰੀ, ਬਠਿੰਡਾ ਵਿੱਚ 27.5, ਲੁਧਿਆਣਾ ਵਿੱਚ 28, ਹੁਸ਼ਿਆਰਪੁਰ ਵਿੱਚ 26.9 ਅਤੇ ਪਟਿਆਲਾ ਵਿੱਚ 28 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।

ਮੌਸਮ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਡਾ. ਸੁਰਿੰਦਰਪਾਲ ਨੇ ਦੱਸਿਆ ਕਿ ਉੱਤਰੀ ਦਿਸ਼ਾ ਤੋਂ ਚੱਲ ਰਹੀਆਂ ਹਵਾਵਾਂ ਕਾਰਨ ਠੰਢ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਮੁਤਾਬਕ 19 ਤੋਂ 21 ਨਵੰਬਰ ਤੱਕ ਪੰਜਾਬ ਦੇ ਕਈ ਇਲਾਕਿਆਂ ਵਿੱਚ ਸਵੇਰ ਅਤੇ ਰਾਤ ਦੇ ਸਮੇਂ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਤਾਪਮਾਨ ਇੱਕ ਤੋਂ ਦੋ ਡਿਗਰੀ ਹੋਰ ਘਟ ਸਕਦਾ ਹੈ।

ਮੌਸਮ ਵਿਭਾਗ ਅਨੁਸਾਰ ਇਸ ਤੋਂ ਬਾਅਦ ਸੂਬੇ ਵਿੱਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਅਗਲੇ ਕੁਝ ਦਿਨਾਂ ਦੌਰਾਨ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਜ਼ਿਆਦਾ ਉਤਰਾਅ-ਚੜ੍ਹਾਅ ਨਾ ਹੋਣ ਦੇ ਆਸਾਰ ਹਨ।

-(ਪੰਜਾਬੀ ਜਾਗਰਣ)

ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments