Wednesday, April 22, 2026
Google search engine
Homeਤਾਜ਼ਾ ਖਬਰਪੰਜਾਬ ‘ਚ ਲੂ ਦਾ ਕਹਿਰ: 3 ਦਿਨ ਤਾਪਮਾਨ 41 ਡਿਗਰੀ ਤੋਂ ਪਾਰ...

ਪੰਜਾਬ ‘ਚ ਲੂ ਦਾ ਕਹਿਰ: 3 ਦਿਨ ਤਾਪਮਾਨ 41 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ

ਅੱਜ ਲੁਧਿਆਣਾ, ਨਵਾਂ ਸ਼ਹਿਰ, ਰੂਪਨਗਰ, ਸੰਗਰੂਰ, ਫਤਿਹਗੜ੍ਹ ਸਾਹਿਬ, ਐਸਏਐਸ ਨਗਰ ਅਤੇ ਪਟਿਆਲਾ ਦੇ ਦੂਰ-ਦੁਰਾਡੇ ਇਲਾਕਿਆਂ ਵਿੱਚ ਲੂ ਚਲਣ ਦੀ ਸੰਭਾਵਨਾ ਹੈ।

ਚੰਡੀਗੜ੍ਹ- ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਨੇ ਤੇਜ਼ ਰੂਪ ਧਾਰ ਲਿਆ ਹੈ। ਮੌਸਮ ਵਿਭਾਗ ਵੱਲੋਂ ਅੱਜ ਅਤੇ ਅਗਲੇ ਦੋ ਦਿਨਾਂ ਲਈ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਲੁਧਿਆਣਾ, ਨਵਾਂ ਸ਼ਹਿਰ, ਰੂਪਨਗਰ, ਸੰਗਰੂਰ, ਫਤਿਹਗੜ੍ਹ ਸਾਹਿਬ, ਐਸਏਐਸ ਨਗਰ ਅਤੇ ਪਟਿਆਲਾ ਦੇ ਦੂਰ-ਦੁਰਾਡੇ ਇਲਾਕਿਆਂ ਵਿੱਚ ਲੂ ਚਲਣ ਦੀ ਸੰਭਾਵਨਾ ਹੈ।

23 ਅਪ੍ਰੈਲ ਨੂੰ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਤਰਨਤਾਰਨ ਅਤੇ ਫਿਰੋਜ਼ਪੁਰ ਤੋਂ ਇਲਾਵਾ ਲਗਭਗ ਸਾਰੇ ਪੰਜਾਬ ਵਿੱਚ ਲੂ ਦਾ ਅਸਰ ਰਹੇਗਾ। 24 ਅਪ੍ਰੈਲ ਨੂੰ ਵੀ ਇਹੀ ਹਾਲਾਤ ਬਣੇ ਰਹਿਣਗੇ ਅਤੇ ਇਨ੍ਹਾਂ 6 ਜ਼ਿਲ੍ਹਿਆਂ ਨੂੰ ਛੱਡ ਕੇ ਬਾਕੀ ਸੂਬੇ ਵਿੱਚ ਗਰਮੀ ਤੰਗ ਕਰੇਗੀ। ਹਾਲਾਂਕਿ 25 ਅਪ੍ਰੈਲ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ।

ਤਾਪਮਾਨ ਦੀ ਗੱਲ ਕਰੀਏ ਤਾਂ ਪਿਛਲੇ 24 ਘੰਟਿਆਂ ਵਿੱਚ ਔਸਤ ਵੱਧੋ-ਵੱਧ ਤਾਪਮਾਨ ਵਿੱਚ ਹਲਕਾ ਵਾਧਾ ਦਰਜ ਕੀਤਾ ਗਿਆ ਹੈ ਅਤੇ ਇਹ ਆਮ ਨਾਲੋਂ ਕਰੀਬ 1.9 ਡਿਗਰੀ ਵੱਧ ਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ ਅਤੇ ਫਰੀਦਕੋਟ ਵਿੱਚ 41.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਹੋਰ ਸ਼ਹਿਰਾਂ ਵਿੱਚ ਅੰਮ੍ਰਿਤਸਰ 37.6°C, ਲੁਧਿਆਣਾ 39.0°C, ਪਟਿਆਲਾ 39.3°C, ਪਠਾਨਕੋਟ 37.6°C, ਗੁਰਦਾਸਪੁਰ 37.5°C, ਅਬੋਹਰ 37.5°C ਅਤੇ ਫਿਰੋਜ਼ਪੁਰ 37.1°C ਤਾਪਮਾਨ ਦਰਜ ਕੀਤਾ ਗਿਆ। ਇਸਦੇ ਨਾਲ ਹੀ ਹੁਸ਼ਿਆਰਪੁਰ 36.3°C, ਮੁਹਾਲੀ 36.9°C, ਰੋਪੜ 36.7°C ਅਤੇ ਭਾਖੜਾ ਡੈਮ ‘ਤੇ 39.2°C ਤਾਪਮਾਨ ਰਿਕਾਰਡ ਕੀਤਾ ਗਿਆ।

ਮੌਸਮ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਦਿਹਾੜੇ ਦੇ ਸਮੇਂ ਬਾਹਰ ਜਾਣ ਤੋਂ ਬਚਿਆ ਜਾਵੇ, ਪਾਣੀ ਵੱਧ ਪੀਆ ਜਾਵੇ ਅਤੇ ਧੁੱਪ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਵਰਤੀਆਂ ਜਾਣ।

(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments