ਪੰਜਾਬ ਚ ਸਕੂਲਾਂ ਦੀਆਂ ਛੁੱਟੀਆਂ ਵਧਾਈਆਂ, ਸਿੱਖਿਆ ਮੰਤਰੀ ਨੇ ਐਲਾਨ ਕੀਤਾ
ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਸਕੂਲਾਂ ਦੀਆਂ ਛੁੱਟੀਆਂ 7 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ।

ਚੰਡੀਗੜ੍ਹ – ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਸਕੂਲਾਂ ਦੀਆਂ ਛੁੱਟੀਆਂ 7 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਸਕੂਲ ਹੁਣ 8 ਜਨਵਰੀ ਨੂੰ ਮੁੜ ਖੁੱਲ੍ਹਣਗੇ। ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੀ।
ਹਰਜੋਤ ਬੈਂਸ ਨੇ ਟਵੀਟ ਕੀਤਾ ਕਿ, ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ, ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਢ ਅਤੇ ਧੁੰਦ ਦੇ ਮੱਦੇਨਜ਼ਰ ਅਤੇ ਬੱਚਿਆਂ ਅਤੇ ਸਟਾਫ਼ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲ 7 ਜਨਵਰੀ ਤੱਕ ਬੰਦ ਕੀਤੇ ਜਾ ਰਹੇ ਹਨ। ਹੁਣ, ਸੂਬੇ ਦੇ ਸਾਰੇ ਸਕੂਲ 8 ਜਨਵਰੀ ਤੋਂ ਆਮ ਵਾਂਗ ਖੁੱਲ੍ਹਣਗੇ।
-(ਰੋਜਾਨਾ ਸਪੋਕਸਮੈਨ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


