Sunday, November 22, 2026
Google search engine
Homeਤਾਜ਼ਾ ਖਬਰਪੰਜਾਬ ’ਚ ਸਰਦੀ ਨੇ ਫੜਿਆ ਜ਼ੋਰ, ਕਈ ਇਲਾਕਿਆਂ ’ਚ ਸਵੇਰ ਦੀ ਧੁੰਦ...

ਪੰਜਾਬ ’ਚ ਸਰਦੀ ਨੇ ਫੜਿਆ ਜ਼ੋਰ, ਕਈ ਇਲਾਕਿਆਂ ’ਚ ਸਵੇਰ ਦੀ ਧੁੰਦ ਵਧਾਏਗੀ ਮੁਸ਼ਕਲਾਂ

ਪੰਜਾਬ ’ਚ ਸਰਦੀ ਨੇ ਫੜਿਆ ਜ਼ੋਰ, ਕਈ ਇਲਾਕਿਆਂ ’ਚ ਸਵੇਰ ਦੀ ਧੁੰਦ ਵਧਾਏਗੀ ਮੁਸ਼ਕਲਾਂ

ਮੌਸਮ ਵਿਭਾਗ ਵੱਲੋਂ 10 ਜ਼ਿਲ੍ਹਿਆਂ ਲਈ ਪੀਲੀ ਚੇਤਾਵਨੀ ਜਾਰੀ; ਅਗਲੇ ਤਿੰਨ ਦਿਨਾਂ ’ਚ ਘੱਟੋ-ਘੱਟ ਤਾਪਮਾਨ 2 ਡਿਗਰੀ ਤੱਕ ਹੇਠਾਂ ਜਾਣ ਦੇ ਆਸਾਰ

ਚੰਡੀਗੜ੍ਹ: ਪੰਜਾਬ ਵਿੱਚ ਮੌਸਮ ਦਾ ਮਿਜ਼ਾਜ ਬਦਲਣ ਲੱਗਾ ਹੈ ਅਤੇ ਠੰਢ ਦਾ ਪ੍ਰਭਾਵ ਲਗਾਤਾਰ ਵਧ ਰਿਹਾ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ ਰਾਤਾਂ ਠੰਢੀਆਂ ਹੋਣ ਦੇ ਨਾਲ-ਨਾਲ ਸਵੇਰ ਵੇਲੇ ਧੁੰਦ ਵੀ ਛਾ ਸਕਦੀ ਹੈ। ਮੌਸਮ ਵਿਭਾਗ ਨੇ ਅੱਜ 10 ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।

ਵਿਭਾਗ ਦੇ ਅਨੁਮਾਨ ਅਨੁਸਾਰ ਆਉਣ ਵਾਲੇ 2 ਤੋਂ 3 ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ 2 ਡਿਗਰੀ ਸੈਲਸੀਅਸ ਤੱਕ ਕਮੀ ਆ ਸਕਦੀ ਹੈ। 22 ਨਵੰਬਰ ਨੂੰ ਵੀ ਰਾਤ ਅਤੇ ਸਵੇਰ ਦੇ ਸਮੇਂ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ, ਜਦਕਿ 23 ਅਤੇ 24 ਨਵੰਬਰ ਨੂੰ ਮੌਸਮ ਸਾਫ਼ ਰਹਿਣ ਦੀ ਉਮੀਦ ਹੈ।

ਅਗਲੇ ਚਾਰ ਦਿਨਾਂ ਦਾ ਮੌਸਮ

21 ਨਵੰਬਰ: ਪੰਜਾਬ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਐੱਸਏਐੱਸ ਨਗਰ (ਮੋਹਾਲੀ), ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ ਅਤੇ ਅੰਮ੍ਰਿਤਸਰ ਵਿੱਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ ਵਿੱਚ ਰਾਤ ਅਤੇ ਸਵੇਰ ਵੇਲੇ ਕਿਤੇ-ਕਿਤੇ ਸੰਘਣੀ ਧੁੰਦ ਪੈ ਸਕਦੀ ਹੈ।

22 ਨਵੰਬਰ: ਮੌਸਮ ਖੁਸ਼ਕ ਰਹੇਗਾ, ਪਰ ਉਪਰੋਕਤ ਜ਼ਿਲ੍ਹਿਆਂ ਵਿੱਚ ਧੁੰਦ ਦਾ ਅਸਰ ਦੇਖਣ ਨੂੰ ਮਿਲ ਸਕਦਾ ਹੈ। ਖ਼ਾਸ ਤੌਰ ’ਤੇ ਸਵੇਰ ਅਤੇ ਰਾਤ ਸਮੇਂ ਦ੍ਰਿਸ਼ਟੀ ਘੱਟ ਹੋਣ ਦੀ ਸੰਭਾਵਨਾ ਹੈ।

23 ਨਵੰਬਰ: ਮੌਸਮ ਸਾਫ਼ ਅਤੇ ਖੁਸ਼ਕ ਰਹਿਣ ਦੇ ਆਸਾਰ ਹਨ। ਧੁੰਦ ਪੈਣ ਦੀ ਕੋਈ ਖ਼ਾਸ ਸੰਭਾਵਨਾ ਨਹੀਂ ਹੈ।

24 ਨਵੰਬਰ: ਸੂਬੇ ਵਿੱਚ ਮੌਸਮ ਸਾਫ਼ ਰਹਿਣ ਦੀ ਉਮੀਦ ਹੈ। ਇਸ ਦਿਨ ਧੁੰਦ ਤੋਂ ਰਾਹਤ ਮਿਲ ਸਕਦੀ ਹੈ।

ਫ਼ਰੀਦਕੋਟ ’ਚ ਸਭ ਤੋਂ ਠੰਢੀ ਰਾਤ

ਪਿਛਲੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ਵਿੱਚ ਕੋਈ ਖ਼ਾਸ ਤਬਦੀਲੀ ਦਰਜ ਨਹੀਂ ਕੀਤੀ ਗਈ ਅਤੇ ਇਹ ਆਮ ਪੱਧਰ ਦੇ ਨੇੜੇ ਰਿਹਾ। ਸੂਬੇ ਵਿੱਚ ਸਭ ਤੋਂ ਘੱਟ ਤਾਪਮਾਨ ਫ਼ਰੀਦਕੋਟ ਵਿਖੇ ਦਰਜ ਕੀਤਾ ਗਿਆ, ਜਿੱਥੇ ਪਾਰਾ 7.2 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ।

ਵੱਖ-ਵੱਖ ਸ਼ਹਿਰਾਂ ਦਾ ਘੱਟੋ-ਘੱਟ ਤਾਪਮਾਨ

ਮੌਸਮ ਕੇਂਦਰਤਾਪਮਾਨ (°C)
ਚੰਡੀਗੜ੍ਹ ਸਿਟੀ10.6
ਚੰਡੀਗੜ੍ਹ ਹਵਾਈ ਅੱਡਾ11.4
ਅੰਮ੍ਰਿਤਸਰ9.9
ਲੁਧਿਆਣਾ8.0
ਪਟਿਆਲਾ9.8
ਪਠਾਨਕੋਟ10.4
ਬਠਿੰਡਾ8.4
ਫ਼ਰੀਦਕੋਟ7.2
ਗੁਰਦਾਸਪੁਰ11.0
ਬੱਲੋਵਾਲ ਸੌਂਖੜੀ (ਐੱਸਬੀਐੱਸ ਨਗਰ)9.2
ਬਰਨਾਲਾ12.5
ਫ਼ਿਰੋਜ਼ਪੁਰ10.1
ਕੇਵੀਕੇ ਬਾਹੋਵਾਲ (ਹੁਸ਼ਿਆਰਪੁਰ)9.5
ਮੋਹਾਲੀ13.0

-(ਪੀਟੀਸੀ ਨਿਊਜ)

ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments