Thursday, October 8, 2026
Google search engine
Homeਰਾਜਨੀਤੀਪੰਜਾਬ ’ਚ CBI ਦੀ ਕਾਰਵਾਈ ’ਤੇ CM ਮਾਨ ਦਾ ਤਿੱਖਾ ਹਮਲਾ, OSD...

ਪੰਜਾਬ ’ਚ CBI ਦੀ ਕਾਰਵਾਈ ’ਤੇ CM ਮਾਨ ਦਾ ਤਿੱਖਾ ਹਮਲਾ, OSD ਨੂੰ ਮਿਲੇ ਸੰਮਨ ’ਤੇ ਕਿਹਾ—ਜਵਾਬ ਦੇਵਾਂਗੇ

ਪੰਜਾਬ ’ਚ CBI ਦੀ ਕਾਰਵਾਈ ’ਤੇ CM ਮਾਨ ਦਾ ਤਿੱਖਾ ਹਮਲਾ, OSD ਨੂੰ ਮਿਲੇ ਸੰਮਨ ’ਤੇ ਕਿਹਾ—ਜਵਾਬ ਦੇਵਾਂਗੇ

ਮਾਨ ਨੇ ਦੋਸ਼ ਲਾਇਆ ਕਿ ਕੇਂਦਰੀ ਜਾਂਚ ਏਜੰਸੀਆਂ ਨੂੰ ਸਿਆਸੀ ਮਕਸਦਾਂ ਲਈ ਵਰਤਿਆ ਜਾ ਰਿਹਾ ਹੈ।

ਸੰਗਰੂਰ
ਪੰਜਾਬ ਵਿੱਚ CBI ਵੱਲੋਂ ਅੱਠ ਥਾਵਾਂ ’ਤੇ ਕੀਤੀ ਗਈ ਛਾਪੇਮਾਰੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ OSD ਨੂੰ ਜਾਰੀ ਕੀਤੇ ਗਏ ਸੰਮਨ ਨੂੰ ਲੈ ਕੇ ਮੁੱਖ ਮੰਤਰੀ ਨੇ ਕੇਂਦਰ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਮਾਨ ਨੇ ਦੋਸ਼ ਲਾਇਆ ਕਿ ਕੇਂਦਰੀ ਜਾਂਚ ਏਜੰਸੀਆਂ ਨੂੰ ਸਿਆਸੀ ਮਕਸਦਾਂ ਲਈ ਵਰਤਿਆ ਜਾ ਰਿਹਾ ਹੈ।

ਧੂਰੀ ਵਿੱਚ ਵਾਟਰ ਟ੍ਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੰਗਲਵਾਰ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਹੋਈ CBI ਦੀ ਕਾਰਵਾਈ ਦੌਰਾਨ ਜਾਂਚ ਏਜੰਸੀ ਨੂੰ ਕੁਝ ਵੀ ਹੱਥ ਨਹੀਂ ਲੱਗਿਆ। ਉਨ੍ਹਾਂ ਕਿਹਾ ਕਿ ਆਖਿਰਕਾਰ CBI ਨੂੰ ਇਸ ਮਾਮਲੇ ਵਿੱਚ ਕਲੀਨ ਚਿੱਟ ਦੇ ਕੇ ਵਾਪਸ ਜਾਣਾ ਪਵੇਗਾ।

OSD ਨੂੰ ਜਾਰੀ ਕੀਤੇ ਸੰਮਨ ਬਾਰੇ ਪੁੱਛੇ ਜਾਣ ’ਤੇ ਭਗਵੰਤ ਮਾਨ ਨੇ ਕਿਹਾ ਕਿ ਨੋਟਿਸ ਦਾ ਬਣਦਾ ਜਵਾਬ ਦੇ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਘਬਰਾਉਣ ਦੀ ਕੋਈ ਲੋੜ ਨਹੀਂ ਹੈ।

ਚੋਣਾਂ ਤੋਂ ਪਹਿਲਾਂ ਕੇਂਦਰੀ ਏਜੰਸੀਆਂ ਦੀ ਵਰਤੋਂ ਦਾ ਦੋਸ਼
ਮੁੱਖ ਮੰਤਰੀ ਮਾਨ ਨੇ ਦੋਸ਼ ਲਾਇਆ ਕਿ ਭਾਜਪਾ ਚੋਣਾਂ ਦੇ ਨੇੜੇ ਆਉਂਦਿਆਂ ਵਿਰੋਧੀ ਸਿਆਸੀ ਧਿਰਾਂ ’ਤੇ ਦਬਾਅ ਬਣਾਉਣ ਲਈ CBI, ED ਵਰਗੀਆਂ ਕੇਂਦਰੀ ਏਜੰਸੀਆਂ ਦੀ ਵਰਤੋਂ ਕਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ CBI ਦੀ ਕਾਰਵਾਈ ਤੋਂ ਇਹ ਸੰਕੇਤ ਮਿਲਦਾ ਹੈ ਕਿ ਸੂਬੇ ਵਿੱਚ ਵਿਧਾਨ ਸਭਾ ਚੋਣਾਂ ਸਮੇਂ ਸਿਰ ਹੋਣ ਦੀ ਸੰਭਾਵਨਾ ਹੈ।

ਮਾਨ ਨੇ ਕਿਹਾ ਕਿ ਭਾਜਪਾ ਕੋਲ ਪੰਜਾਬ ਦੇ ਲੋਕਾਂ ਸਾਹਮਣੇ ਰੱਖਣ ਲਈ ਕੋਈ ਠੋਸ ਮੁੱਦਾ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਵੱਲੋਂ ਕੱਢੀ ਗਈ ਨਸ਼ਾ ਵਿਰੋਧੀ ਯਾਤਰਾ ਨੂੰ ਵੀ ਲੋਕਾਂ ਵੱਲੋਂ ਕੋਈ ਖਾਸ ਹੁੰਗਾਰਾ ਨਹੀਂ ਮਿਲਿਆ।

ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਸਿਆਸੀ ਪੈਰ ਜਮਾਉਣ ਲਈ ਹੁਣ ਉਨ੍ਹਾਂ ਦੇ ਕਰੀਬੀਆਂ, ਰਿਸ਼ਤੇਦਾਰਾਂ, OSD ਅਤੇ ਮੰਤਰੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਮਾਨ ਨੇ ਕਿਹਾ ਕਿ ਇਸ ਲਈ ED, CBI ਅਤੇ ਚੋਣ ਕਮਿਸ਼ਨ ਵਰਗੀਆਂ ਸੰਸਥਾਵਾਂ ਦੀ ਵਰਤੋਂ ਕੀਤੀ ਜਾ ਰਹੀ ਹੈ।

‘ਦਿੱਲੀ ਵਾਲੀ ਰਣਨੀਤੀ ਪੰਜਾਬ ’ਚ ਵੀ ਅਪਣਾਈ ਜਾ ਰਹੀ’
ਮੁੱਖ ਮੰਤਰੀ ਨੇ ਕਿਹਾ ਕਿ ਛੱਤੀਸਗੜ੍ਹ, ਪੱਛਮੀ ਬੰਗਾਲ ਅਤੇ ਦਿੱਲੀ ਵਿੱਚ ਵੀ ਇਸ ਤਰ੍ਹਾਂ ਦੀ ਸਿਆਸੀ ਰਣਨੀਤੀ ਦੇਖਣ ਨੂੰ ਮਿਲੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਹੋਰ ਆਗੂਆਂ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ ਅਤੇ ਚੋਣਾਂ ਤੋਂ ਪਹਿਲਾਂ ਉਨ੍ਹਾਂ ਨੂੰ ਜੇਲ੍ਹ ਭੇਜਿਆ ਗਿਆ।

ਮਾਨ ਨੇ ਕਿਹਾ ਕਿ ਇਨ੍ਹਾਂ ਮਾਮਲਿਆਂ ਦਾ ਅੰਤ ਕੀ ਹੋਇਆ, ਇਹ ਸਭ ਦੇ ਸਾਹਮਣੇ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੀ ਕੇਂਦਰੀ ਏਜੰਸੀਆਂ ਦੀ ਕਾਰਵਾਈ ਤੋਂ ਕਿਸੇ ਵੱਡੇ ਨਤੀਜੇ ਦੀ ਉਮੀਦ ਨਹੀਂ ਹੈ।

‘ਕਈ ਕੇਸ ਦਹਾਕਿਆਂ ਤੋਂ ਪਏ ਹਨ ਲੰਬਿਤ’
ਭਗਵੰਤ ਮਾਨ ਨੇ CBI ਦੀ ਕਾਰਵਾਈ ਦੀ ਗਤੀ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਇੱਕ ਪਾਸੇ ਕਈ ਮਾਮਲੇ ਸਾਲਾਂ ਤੋਂ CBI ਕੋਲ ਲੰਬਿਤ ਪਏ ਹਨ ਅਤੇ ਦੂਜੇ ਪਾਸੇ ਪੰਜਾਬ ਨਾਲ ਜੁੜੇ ਮਾਮਲੇ ਵਿੱਚ 24 ਘੰਟਿਆਂ ਦੇ ਅੰਦਰ ਕਾਰਵਾਈ ਕਰ ਦਿੱਤੀ ਗਈ।
ਮੁੱਖ ਮੰਤਰੀ ਨੇ ਕਿਹਾ ਕਿ CBI ਕੋਲ ਕਈ ਮਾਮਲੇ 20-20 ਸਾਲਾਂ ਤੋਂ ਲਟਕੇ ਹੋਏ ਹਨ, ਪਰ ਉਨ੍ਹਾਂ ਵਿੱਚ ਕੋਈ ਤੇਜ਼ੀ ਨਹੀਂ ਦਿਖਾਈ ਜਾਂਦੀ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਪੰਜਾਬ ਵਿੱਚ ਦਬਾਅ ਦੀ ਰਾਜਨੀਤੀ ਰਾਹੀਂ ਸੱਤਾ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਤਰ੍ਹਾਂ ਦੀ ਸਿਆਸਤ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ। ਤਨਜ਼ ਕਰਦਿਆਂ ਉਨ੍ਹਾਂ ਕਿਹਾ ਕਿ ਹੋ ਸਕਦਾ ਹੈ CBI ਨੇ ਪ੍ਰਧਾਨ ਮੰਤਰੀ ਨੂੰ ਇਹ ਜਾਣਕਾਰੀ ਦੇ ਦਿੱਤੀ ਹੋਵੇ ਕਿ ਛਾਪੇਮਾਰੀ ਦੌਰਾਨ ਕੁਝ ਨਹੀਂ ਮਿਲਿਆ ਅਤੇ ਸਿਰਫ਼ ਉਨ੍ਹਾਂ ਦਾ ਸਮਾਂ ਹੀ ਖਰਚ ਹੋਇਆ।

(ਪੰਜਾਬੀ ਜਾਗਰਣ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments