Wednesday, May 27, 2026
Google search engine
Homeਤਾਜ਼ਾ ਖਬਰਪੰਜਾਬ ਤੇ ਚੰਡੀਗੜ੍ਹ ਵਿੱਚ ਅੱਜ ਹੋਰ ਵਧੇਗੀ ਤਪਸ਼, ਗਰਮੀ ਦੀ ਲਹਿਰ ਲਈ...

ਪੰਜਾਬ ਤੇ ਚੰਡੀਗੜ੍ਹ ਵਿੱਚ ਅੱਜ ਹੋਰ ਵਧੇਗੀ ਤਪਸ਼, ਗਰਮੀ ਦੀ ਲਹਿਰ ਲਈ ਚੇਤਾਵਨੀ ਜਾਰੀ, 28 ਮਈ ਤੋਂ ਮਿਲ ਸਕਦੀ ਹੈ ਰਾਹਤ

ਮੌਸਮ ਵਿਭਾਗ ਅਨੁਸਾਰ 28 ਮਈ ਤੋਂ ਮੌਸਮ ਵਿੱਚ ਤਬਦੀਲੀ ਦੇ ਆਸਾਰ ਬਣ ਰਹੇ ਹਨ ਅਤੇ ਕੁਝ ਇਲਾਕਿਆਂ ਵਿੱਚ ਮੀਂਹ ਤੇ ਗੜੇ ਪੈਣ ਦੀ ਸੰਭਾਵਨਾ ਹੈ।

ਚੰਡੀਗੜ੍ਹ
ਪੰਜਾਬ ਅਤੇ ਚੰਡੀਗੜ੍ਹ ਵਿੱਚ ਭਿਆਨਕ ਗਰਮੀ ਦਾ ਦੌਰ ਜਾਰੀ ਹੈ। ਚੰਡੀਗੜ੍ਹ ਮੌਸਮ ਕੇਂਦਰ ਵੱਲੋਂ ਅੱਜ ਸੂਬੇ ਦੇ ਕਈ ਇਲਾਕਿਆਂ ਵਿੱਚ ਤਿੱਖੀ ਗਰਮੀ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ 28 ਮਈ ਤੋਂ ਮੌਸਮ ਵਿੱਚ ਤਬਦੀਲੀ ਦੇ ਆਸਾਰ ਬਣ ਰਹੇ ਹਨ ਅਤੇ ਕੁਝ ਇਲਾਕਿਆਂ ਵਿੱਚ ਮੀਂਹ ਤੇ ਗੜੇ ਪੈਣ ਦੀ ਸੰਭਾਵਨਾ ਹੈ।

‘ਨੌਤਪਾ’ ਦੇ ਦਿਨਾਂ ਦੌਰਾਨ ਪੰਜਾਬ ਵਿੱਚ ਤਾਪਮਾਨ ਇੱਕ ਵਾਰ ਫਿਰ 45 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਮੌਸਮ ਵਿਭਾਗ ਦੇ ਅਨੁਸਾਰ ਅੱਜ ਵੀ ਲੋਕਾਂ ਨੂੰ ਗਰਮੀ ਤੋਂ ਕੋਈ ਵੱਡੀ ਰਾਹਤ ਮਿਲਦੀ ਨਹੀਂ ਦਿਖ ਰਹੀ। ਹਾਲਾਂਕਿ ਆਉਣ ਵਾਲੇ ਦਿਨਾਂ ਵਿੱਚ ਮੌਸਮੀ ਹਾਲਾਤ ਬਦਲਣ ਦੀ ਸੰਭਾਵਨਾ ਜਤਾਈ ਗਈ ਹੈ।

ਚੰਡੀਗੜ੍ਹ ਮੌਸਮ ਕੇਂਦਰ ਦੀ ਰਿਪੋਰਟ ਮੁਤਾਬਕ ਸੂਬੇ ਦਾ ਤਾਪਮਾਨ ਆਮ ਨਾਲੋਂ ਕਰੀਬ 2.4 ਡਿਗਰੀ ਵੱਧ ਦਰਜ ਕੀਤਾ ਗਿਆ। ਪਟਿਆਲਾ ਵਿੱਚ 43.4 ਡਿਗਰੀ, ਫਰੀਦਕੋਟ ਅਤੇ ਲੁਧਿਆਣਾ ਵਿੱਚ 42.5 ਡਿਗਰੀ, ਜਦਕਿ ਫਾਜ਼ਿਲਕਾ ਵਿੱਚ 42.4 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਅੰਮ੍ਰਿਤਸਰ ਅਤੇ ਚੰਡੀਗੜ੍ਹ ਵਿੱਚ ਵੀ ਪਾਰਾ 41 ਡਿਗਰੀ ਤੋਂ ਉੱਪਰ ਰਿਹਾ।

28 ਮਈ ਤੋਂ ਬਦਲ ਸਕਦਾ ਹੈ ਮੌਸਮ
ਮੌਸਮ ਵਿਗਿਆਨੀਆਂ ਦੇ ਅਨੁਸਾਰ ਇੱਕ ਨਵਾਂ ਪੱਛਮੀ ਵਿਘਨ ਸਰਗਰਮ ਹੋ ਰਿਹਾ ਹੈ, ਜਿਸ ਕਾਰਨ ਸੂਬੇ ਵਿੱਚ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਵਿਭਾਗ ਮੁਤਾਬਕ 28 ਮਈ ਤੋਂ ਮੌਸਮ ਦੇ ਰੁਝਾਨ ਵਿੱਚ ਬਦਲਾਅ ਆ ਸਕਦਾ ਹੈ। ਕੁਝ ਇਲਾਕਿਆਂ ਵਿੱਚ ਗਰਮੀ ਦੀ ਲਹਿਰ ਜਾਰੀ ਰਹੇਗੀ, ਜਦਕਿ ਕਈ ਥਾਵਾਂ ‘ਤੇ ਮੀਂਹ ਪੈਣ ਦੇ ਆਸਾਰ ਵੀ ਹਨ।

29 ਮਈ ਨੂੰ ਇਸ ਪੱਛਮੀ ਵਿਘਨ ਦੇ ਪ੍ਰਭਾਵ ਨਾਲ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਬਦਲ ਸਕਦਾ ਹੈ ਅਤੇ ਤਾਪਮਾਨ ਵਿੱਚ ਵੀ ਕਮੀ ਆ ਸਕਦੀ ਹੈ।

ਅੱਜ ਕਿਹੜੇ ਜ਼ਿਲ੍ਹਿਆਂ ਲਈ ਚੇਤਾਵਨੀ
ਮੌਸਮ ਵਿਭਾਗ ਨੇ 27 ਮਈ ਲਈ ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਬਠਿੰਡਾ, ਮੋਗਾ, ਬਰਨਾਲਾ, ਲੁਧਿਆਣਾ, ਸੰਗਰੂਰ, ਮਾਨਸਾ ਅਤੇ ਪਟਿਆਲਾ ਵਿੱਚ ਤਿੱਖੀ ਗਰਮੀ ਦੀ ਲਹਿਰ ਸਬੰਧੀ ਸੰਤਰੀ ਚੇਤਾਵਨੀ ਜਾਰੀ ਕੀਤੀ ਹੈ।

ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਲਈ ਪੀਲੀ ਚੇਤਾਵਨੀ ਲਾਗੂ ਰਹੇਗੀ।

(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments