Image default
About us

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

 

 

ਚੰਡੀਗੜ੍ਹ, 8 ਜੁਲਾਈ (ਨਿਊਜ 18)- ਪੰਜਾਬ ਭਰ ‘ਚ ਮੌਸਮ ਬਦਲ ਗਿਆ ਹੈ ਜਿਥੇ ਲੋਕਾਂ ਨੂੰ ਭਖਦੀ ਗਰਮੀ ਤੋਂ ਰਾਹਤ ਜ਼ਰੂਰ ਮਿਲੀ ਹੈ । ਦਰਅਸਲ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਸ਼ੁੱਕਰਵਾਰ ਨੂੰ ਮੀਂਹ ਪਿਆ ਹੈ ਅਤੇ ਸ਼ਨੀਵਾਰ ਨੂੰ ਵੀ ਲਗਾਤਾਰ ਮੀਹ ਪੈ ਰਿਹਾ ਹੈ । ਸ਼ੁਕਰਵਾਰ ਨੂੰ ਪੰਜਾਬ ਦੇ ਰੂਪਨਗਰ, ਗੁਰਦਾਸਪੁਰ ਅਤੇ ਲੁਧਿਆਣਾ ’ਚ ਭਾਰੀ ਮੀਂਹ ਪਿਆ ਜਦਕਿ ਸੂਬੇ ਦੇ ਬਾਕੀ ਜ਼ਿਲ੍ਹਿਆਂ ’ਚ ਬੂੰਦਾਂਬਾਦੀ ਹੀ ਰਹੀ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਸ਼ਨਿਚਰਵਾਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ ਅਤੇ ਜਲੰਧਰ ’ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨੂੰ ਲੈ ਕੇ ਵਿਭਾਗ ਨੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਹੋਰ ਜ਼ਿਲ੍ਹਿਆਂ ’ਚ ਆਮ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦੇ ਮੁਤਾਬਕ 9 ਜੁਲਾਈ ਨੂੰ ਵੀ ਪੰਜਾਬ ਦੇ ਕਈ ਹਿੱਸਿਆਂ ’ਚ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਬਾਅਦ 10 ਜੁਲਾਈ ਤੋਂ ਮੌਸਮ ਸਾਫ਼ ਹੋ ਜਾਵੇਗਾ। ਮੌਸਮ ਕੇਂਦਰ ਚੰਡੀਗੜ੍ਹ ਦੇ ਮੁਤਾਬਕ ਸ਼ੁੱਕਰਵਾਰ ਨੂੰ ਰੂਪਨਗਰ ’ਚ 21 ਮਿਲੀਮੀਟਰ, ਗੁਰਦਾਸਪੁਰ ਤੇ ਨਵਾਂਸ਼ਹਿਰ ’ਚ 4.2 ਮਿਲੀਮੀਟਰ, ਲੁਧਿਆਣਾ ’ਚ 0.5 ਮਿਲੀਲੀਟਰ ਤੇ ਚੰਡੀਗੜ੍ਹ ’ਚ 1.1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਮੀਹ ਪੈਣ ਦੇ ਨਾਲ ਮੌਸਮ ਠੰਡਾ ਹੋ ਗਿਆ ਹੈ ਜਿਸ ਕਰਕੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।

Advertisement

Related posts

Breaking- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਸਿਜਦਾ ਕੀਤਾ

punjabdiary

ਮੂਸੇਵਾਲਾ ਕ.ਤਲ ਕਾਂਡ ‘ਚ NIA ਦਾ ਵੱਡਾ ਖੁਲਾਸਾ,ਪਾਕਿਸਤਾਨ ਤੋਂ ਆਏ ਸਨ ਹੱਤਿਆ ‘ਚ ਵਰਤੇ ਹਥਿਆਰ

punjabdiary

Breaking- ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਾਬੰਦੀਆਂ ਦੇ ਹੁਕਮ ਜਾਰੀ ਨਸ਼ਿਆਂ ਨੂੰ ਉਤਸ਼ਾਹਤ ਕਰਨ ਵਾਲੇ ਗੀਤਾਂ, ਅਸ਼ਲੀਲ ਪੋਸਟਰਾਂ ਤੇ ਪਾਬੰਦੀ ਹੁਕਮ 13 ਦਸੰਬਰ 2022 ਤੱਕ ਲਾਗੂ ਰਹਿਣਗੇ

punjabdiary

Leave a Comment