Thursday, June 25, 2026
Google search engine
Homeਤਾਜ਼ਾ ਖਬਰਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਮੀਂਹ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ, 12...

ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਮੀਂਹ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ, 12 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ

ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਹਾਲਾਂਕਿ ਇਹ ਆਮ ਦੇ ਨੇੜੇ ਹੀ ਰਿਹਾ।

ਚੰਡੀਗੜ੍ਹ
ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਅੱਜ ਹਨੇਰੀ, ਤੂਫ਼ਾਨ ਅਤੇ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐਸਏਐਸ ਨਗਰ (ਮੁਹਾਲੀ) ਦੇ ਕੁਝ ਇਲਾਕਿਆਂ ਵਿੱਚ ਬੱਦਲ ਗਰਜਣ, ਬਿਜਲੀ ਚਮਕਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਹੈ। ਇਨ੍ਹਾਂ ਖੇਤਰਾਂ ਵਿੱਚ ਮੀਂਹ ਪੈਣ ਦੀ ਵੀ ਉਮੀਦ ਹੈ।

ਗਲੇ ਤਿੰਨ ਦਿਨਾਂ ਦਾ ਮੌਸਮ
26 ਜੂਨ ਨੂੰ ਵੀ 11 ਜ਼ਿਲ੍ਹਿਆਂ—ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਰੂਪਨਗਰ—ਵਿੱਚ ਬੱਦਲ ਗਰਜਣ, ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੁਹਾਲੀ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

27 ਅਤੇ 28 ਜੂਨ ਲਈ ਫਿਲਹਾਲ ਕਿਸੇ ਵੀ ਤਰ੍ਹਾਂ ਦਾ ਮੌਸਮੀ ਅਲਰਟ ਜਾਰੀ ਨਹੀਂ ਕੀਤਾ ਗਿਆ ਅਤੇ ਨਾ ਹੀ ਮੀਂਹ ਦੀ ਕੋਈ ਖ਼ਾਸ ਸੰਭਾਵਨਾ ਦਰਸਾਈ ਗਈ ਹੈ।

ਤਾਪਮਾਨ ‘ਚ ਹਲਕਾ ਵਾਧਾ
ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਹਾਲਾਂਕਿ ਇਹ ਆਮ ਦੇ ਨੇੜੇ ਹੀ ਰਿਹਾ। ਸਭ ਤੋਂ ਵੱਧ ਤਾਪਮਾਨ ਬਠਿੰਡਾ ਏਅਰਪੋਰਟ ‘ਤੇ 41.6 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।

ਚੰਡੀਗੜ੍ਹ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 39.8 ਡਿਗਰੀ, ਚੰਡੀਗੜ੍ਹ ਏਅਰਪੋਰਟ 38.8 ਡਿਗਰੀ, ਅੰਮ੍ਰਿਤਸਰ 37.2 ਡਿਗਰੀ, ਲੁਧਿਆਣਾ 37.8 ਡਿਗਰੀ, ਪਟਿਆਲਾ 38.6 ਡਿਗਰੀ, ਪਠਾਨਕੋਟ 40.0 ਡਿਗਰੀ, ਬਠਿੰਡਾ 39.5 ਡਿਗਰੀ, ਫਰੀਦਕੋਟ 39.5 ਡਿਗਰੀ, ਗੁਰਦਾਸਪੁਰ 38.5 ਡਿਗਰੀ ਅਤੇ ਬੱਲੋਵਾਲ ਸੌਂਖੜੀ 38.0 ਡਿਗਰੀ ਦਰਜ ਕੀਤਾ ਗਿਆ।

ਇਸ ਤੋਂ ਇਲਾਵਾ ਅਬੋਹਰ ਦਾ ਤਾਪਮਾਨ 40.4 ਡਿਗਰੀ, ਫਿਰੋਜ਼ਪੁਰ 38.9 ਡਿਗਰੀ, ਥੀਨ ਡੈਮ 36.2 ਡਿਗਰੀ, ਰੋਪੜ 36.6 ਡਿਗਰੀ, ਭਾਖੜਾ ਡੈਮ 39.0 ਡਿਗਰੀ, ਸ੍ਰੀ ਅਨੰਦਪੁਰ ਸਾਹਿਬ 37.8 ਡਿਗਰੀ, ਮੁਹਾਲੀ 38.0 ਡਿਗਰੀ ਅਤੇ ਹੁਸ਼ਿਆਰਪੁਰ 36.9 ਡਿਗਰੀ ਰਿਹਾ।

ਕਈ ਥਾਵਾਂ ‘ਤੇ ਹੋਈ ਬਾਰਿਸ਼
ਬੀਤੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿੱਚ ਸਭ ਤੋਂ ਵੱਧ 30.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਮੁਹਾਲੀ, ਭਾਖੜਾ ਡੈਮ, ਥੀਨ ਡੈਮ ਅਤੇ ਪਠਾਨਕੋਟ ਵਿੱਚ 1-1 ਮਿਲੀਮੀਟਰ ਮੀਂਹ ਪਿਆ, ਜਦਕਿ ਪਟਿਆਲਾ ਵਿੱਚ 0.6 ਮਿਲੀਮੀਟਰ ਵਰਖਾ ਦਰਜ ਕੀਤੀ ਗਈ। ਅੰਮ੍ਰਿਤਸਰ ਵਿੱਚ ਵੀ ਹਲਕੀ ਬਾਰਿਸ਼ ਦੇ ਨਿਸ਼ਾਨ ਦਰਜ ਕੀਤੇ ਗਏ।

-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments