ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ, 19 ਜੁਲਾਈ ਤੋਂ ਮੀਂਹ ਹੋਵੇਗਾ ਹੋਰ ਸਰਗਰਮ
ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਕਪੂਰਥਲਾ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐਸਏਐਸ ਨਗਰ (ਮੁਹਾਲੀ) ਵਿੱਚ ਮੀਂਹ ਪੈ ਸਕਦਾ ਹੈ।

ਚੰਡੀਗੜ੍ਹ
ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਹੁੰਮਸ ਭਰੀ ਗਰਮੀ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੋਗਾ, ਬਠਿੰਡਾ, ਬਰਨਾਲਾ, ਸ੍ਰੀ ਮੁਕਤਸਰ ਸਾਹਿਬ ਅਤੇ ਮਾਨਸਾ ਵਿੱਚ ਲੋਕਾਂ ਨੂੰ ਗਰਮੀ ਅਤੇ ਉਮਸ ਤੋਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸੂਬੇ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈਣ ਦੀ ਸੰਭਾਵਨਾ ਵੀ ਜਤਾਈ ਗਈ ਹੈ। ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਕਪੂਰਥਲਾ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐਸਏਐਸ ਨਗਰ (ਮੁਹਾਲੀ) ਵਿੱਚ ਮੀਂਹ ਪੈ ਸਕਦਾ ਹੈ।
17 ਜੁਲਾਈ ਨੂੰ ਵੀ ਇਹੀ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੋਗਾ, ਬਠਿੰਡਾ, ਬਰਨਾਲਾ, ਸ੍ਰੀ ਮੁਕਤਸਰ ਸਾਹਿਬ ਅਤੇ ਮਾਨਸਾ ਵਿੱਚ ਹੁੰਮਸ ਭਰੀ ਗਰਮੀ ਦਾ ਅਲਰਟ ਜਾਰੀ ਰਹੇਗਾ। ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐਸਏਐਸ ਨਗਰ (ਮੁਹਾਲੀ) ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਵੀ ਪ੍ਰਗਟ ਕੀਤੀ ਗਈ ਹੈ।
18 ਜੁਲਾਈ ਲਈ ਕਿਸੇ ਵੀ ਤਰ੍ਹਾਂ ਦਾ ਕੋਈ ਅਧਿਕਾਰਤ ਅਲਰਟ ਜਾਰੀ ਨਹੀਂ ਕੀਤਾ ਗਿਆ। ਇਸ ਦੇ ਬਾਵਜੂਦ ਮੌਸਮ ਵਿਭਾਗ ਨੇ ਸੂਬੇ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਐਸਏਐਸ ਨਗਰ (ਮੁਹਾਲੀ), ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ ਅਤੇ ਪਟਿਆਲਾ ਵਿੱਚ ਮੀਂਹ ਪੈਣ ਦੇ ਆਸਾਰ ਹਨ।
19 ਜੁਲਾਈ ਨੂੰ ਵੀ ਕਿਸੇ ਜ਼ਿਲ੍ਹੇ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ, ਪਰ ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਉਸ ਦਿਨ ਪੰਜਾਬ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਬਾਰਿਸ਼ ਦੀ ਸਰਗਰਮੀ ਦੇਖਣ ਨੂੰ ਮਿਲ ਸਕਦੀ ਹੈ। ਇਸ ਨਾਲ ਕਈ ਥਾਵਾਂ ‘ਤੇ ਤਾਪਮਾਨ ਵਿੱਚ ਵੀ ਗਿਰਾਵਟ ਆਉਣ ਦੀ ਸੰਭਾਵਨਾ ਹੈ।
ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ
ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ ਤਾਪਮਾਨ ਅਜੇ ਵੀ ਆਮ ਪੱਧਰ ਦੇ ਨੇੜੇ ਹੀ ਬਣਿਆ ਹੋਇਆ ਹੈ। ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ ਦਰਜ ਕੀਤਾ ਗਿਆ, ਜਿੱਥੇ ਪਾਰਾ 41.3 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜਿਸ ਕਾਰਨ ਲੋਕਾਂ ਨੂੰ ਦਿਨ ਵੇਲੇ ਕਾਫ਼ੀ ਗਰਮੀ ਅਤੇ ਉਮਸ ਦਾ ਸਾਹਮਣਾ ਕਰਨਾ ਪਿਆ।
| ਸਟੇਸ਼ਨ (ਜ਼ਿਲ੍ਹਾ) | ਵੱਧ ਤੋਂ ਵੱਧ ਤਾਪਮਾਨ (°C) |
| ਚੰਡੀਗੜ੍ਹ (ਚੰਡੀਗੜ੍ਹ ਸਿਟੀ) | 36.7 |
| ਚੰਡੀਗੜ੍ਹ (ਏਅਰਪੋਰਟ) [IAF] | 36 |
| ਅੰਮ੍ਰਿਤਸਰ | 34.6 |
| ਲੁਧਿਆਣਾ | 36.4 |
| ਪਟਿਆਲਾ | 37.6 |
| ਪਠਾਨਕੋਟ | 35.1 |
| ਬਠਿੰਡਾ | 38 |
| ਫ਼ਰੀਦਕੋਟ (AMFU) | 36.5 |
| ਗੁਰਦਾਸਪੁਰ (AMFU) | 34.5 |
| ਬੱਲੋਵਾਲ ਸੌਂਖੜੀ (SBS ਨਗਰ) | 35 |
| ਬਠਿੰਡਾ ਏਅਰਪੋਰਟ [AWS] | 40.4 |
| ਬਠਿੰਡਾ (AMFU) [AWS] | 36.8 |
| ਫ਼ਰੀਦਕੋਟ (AMFU) [AWS] | 41.3 |
| ਅਬੋਹਰ (FASC) [AWS] | 38.8 |
| ਫ਼ਿਰੋਜ਼ਪੁਰ [AWS] | 36 |
| ਫ਼ਿਰੋਜ਼ਪੁਰ (KVK) [AWS] | 36.5 |
| ਹੁਸ਼ਿਆਰਪੁਰ [AWS] | 35.2 |
| ਸਲੇਰਨ (ਹੁਸ਼ਿਆਰਪੁਰ) [AWS] | 33.9 |
| ਲੁਧਿਆਣਾ (AMFU) [AWS] | 34.4 |
| ਮੋਗਾ [AWS] | 35.2 |
| ਮੋਹਾਲੀ [AWS] | 36.2 |
| ਮੁਕਤਸਰ [AWS] | 36.4 |
| ਕੇਵੀਕੇ ਪਠਾਨਕੋਟ [AWS] | 35.3 |
| ਥੀਨ ਡੈਮ (ਪਠਾਨਕੋਟ) [AWS] | 35.3 |
| ਰੂਪਨਗਰ (KVK) [AWS] | 35.4 |
| ਭਾਖੜਾ ਡੈਮ (ਨੰਗਲ) | 38.7 |
| ਸ੍ਰੀ ਆਨੰਦਪੁਰ ਸਾਹਿਬ (IMD) | 38.8 |
| ਸਮਰਾਲਾ [AWS] |
-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


