ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪ੍ਰੋਹਤ ਸ਼੍ਰੀ ਦਰਬਾਰ ਸਾਹਿਬ ਵਿਚ ਹੋਏ ਨਤਮਸਤਕ
Advertisement
ਅੰਮ੍ਰਿਤਸਰ ,26 ਸਤੰਬਰ (ਬਾਬੂਸ਼ਾਹੀ)- ਰੂਹਾਨੀਅਤ ਦਾ ਕੇਂਦਰ ਸ਼੍ਰੀ ਦਰਬਾਰ ਸਾਹਿਬ ਦੇ ਵਿੱਚ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪ੍ਰੋਹਿਤ ਮੱਥਾ ਟੇਕਣ ਪਹੁੰਚੇ ਉਹਨਾਂ ਸ਼੍ਰੀ ਦਰਬਾਰ ਸਾਹਿਬ ਦੇ ਵਿੱਚੋਂ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਤੇ ਸ੍ਰੀ ਦਰਬਾਰ ਸਾਹਿਬ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਦੇ ਗਵਰਨਰ ਨੂੰ ਸਨਮਾਨਿਤ ਵੀ ਕੀਤਾ ਗਿਆ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਵੀ ਅੰਮ੍ਰਿਤਸਰ ਆਉਂਦੇ ਹਨ ਤਾਂ ਹਰਿਮੰਦਰ ਸਾਹਿਬ ਮੱਥਾ ਟੇਕਦੇ ਹਨ ਅਤੇ ਸੁਨਹਿਰੀ ਮੰਦਰ ਦਾ ਮਾਹੌਲ ਉਨ੍ਹਾਂ ਨੂੰ ਸ਼ਾਂਤੀ ਦਿੰਦਾ ਹੈ। ਉਨ੍ਹਾਂ ਕਿਹਾ, ਪੰਜਾਬ ਅਤੇ ਹਿੰਦੁਸਤਾਨ ਦੀ ਬਿਹਤਰੀ ਅਤੇ ਵੱਖ-ਵੱਖ ਧਰਮਾਂ ਦੀ ਭਾਈਚਾਰਕ ਸਾਂਝ ਲਈ ਵੀ ਅਰਦਾਸ ਕੀਤੀ