ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੱਡਾ ਝਟਕਾ, ਰਾਸ਼ਟਰਪਤੀ ਨੇ ਵਾਪਸ ਭੇਜਿਆ ਪੰਜਾਬ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ 2023-ਸੂਤਰ
ਚੰਡੀਗੜ੍ਹ, 17 ਜੁਲਾਈ (ਪੀਟੀਸੀ ਨਿਊਜ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੱਡਾ ਝਟਕਾ ਲੱਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ 2023 ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵਾਪਿਸ ਭੇਜ ਦਿੱਤਾ ਹੈ। ਜਿਸ ਕਾਰਨ ਪੰਜਾਬ ਦੀਆ 11 ਯੂਨੀਵਰਸਿਟੀ ਦੇ ਚਾਂਸਲਰ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਬਣੇ ਰਹਿਣਗੇ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਰਾਸ਼ਟਰਪਤੀ ਨੇ ਪਿਛਲੇ ਹਫਤੇ ਪੰਜਾਬ ਰਾਜ ਭਵਨ ’ਚ ਬਿੱਲ ਵਾਪਸ ਭੇਜਿਆ ਸੀ। ਜੂਨ 2023 ’ਚ ਵਿਸ਼ੇਸ਼ ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਬਿੱਲ ਨੂੰ ਪੇਸ਼ ਕੀਤਾ ਸੀ। ਜਿਸ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ। ਜਿਸ ਦੇ ਤਹਿਤ ਸੂਬੇ ਦੀਆਂ 11 ਯੂਨੀਵਰਸਿਟੀਆਂ ਦਾ ਰਾਜਪਾਲ ਦੀ ਥਾਂ ਸੀਐੱਮ ਨੂੰ ਚਾਂਸਲਰ ਥਾਪਿਆ ਸੀ।
ਦੱਸ ਦਈਏ ਕਿ ਜੂਨ 2023 ’ਚ ਪੰਜਾਬ ਵਿਧਾਨ ਸਭਾ ’ਚ ਤਿੰਨ ਬਿੱਲ ਪਾਸ ਕੀਤੇ ਗਏ ਸੀ ਜਿਸ ’ਚ ਸਿੱਖ ਗੁਰਦੁਆਰਾ ਸੋਧ ਬਿੱਲ 2023, ਪੰਜਾਬ ਪੁਲਿਸ ਸੋਧ ਬਿਲ ਅਤੇ ਪੰਜਾਬ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ 2023 ਸੀ ਜਿਨ੍ਹਾਂ ਚੋਂ ਰਾਸ਼ਟਰਪਤੀ ਨੇ ਪੰਜਾਬ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ 2023 ਨੂੰ ਵਾਪਸ ਭੇਜ ਦਿੱਤਾ ਹੈ। ਰਾਸ਼ਟਰਪਤੀ ਨੇ ਇਹ ਫੈਸਲਾ ਤਕਰੀਬਨ ਇੱਕ ਸਾਲ ਬਾਅਦ ਲਿਆ ਹੈ। ਹਾਲਾਂਕਿ ਇਹ ਸੂਤਰਾਂ ਤੋਂ ਜਾਣਕਾਰੀ ਹਾਸਿਲ ਹੋਈ ਹੈ।
ਹਾਲੇ ਰਾਸ਼ਟਰਪਤੀ ਕੋਲ ਦੋ ਬਿੱਲ ਸਿੱਖ ਗੁਰਦੁਆਰਾ ਸੋਧ ਬਿੱਲ 2023 ਤੇ ਪੰਜਾਬ ਪੁਲਿਸ ਸੋਧ ਬਿੱਲ ਰਾਸ਼ਟਰਪਤੀ ਕੋਲ ਪੈਂਡਿੰਗ ਪਏ ਹੋਏ ਹਨ। ਜਿਨ੍ਹਾਂ ’ਤੇ ਫੈਸਲਾ ਆਉਣਾ ਅਜੇ ਬਾਕੀ ਹੈ।