Image default
About us

ਪੰਜਾਬ ਦੇ ਸਕੂਲਾਂ ਵਿਚ ਲਾਗੂ ਹੋਵੇਗਾ ਵਿਦਿਆਰਥੀ ਪੁਲਿਸ ਕੈਡਿਟ ਪ੍ਰੋਗਰਾਮ; 280 ਸਕੂਲਾਂ ਦੀ ਚੋਣ

ਪੰਜਾਬ ਦੇ ਸਕੂਲਾਂ ਵਿਚ ਲਾਗੂ ਹੋਵੇਗਾ ਵਿਦਿਆਰਥੀ ਪੁਲਿਸ ਕੈਡਿਟ ਪ੍ਰੋਗਰਾਮ; 280 ਸਕੂਲਾਂ ਦੀ ਚੋਣ

 

 

 

Advertisement

ਪਟਿਆਲਾ, 4 ਅਗਸਤ (ਰੋਜਾਨਾ ਸਪੋਕਸਮੈਨ)- ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਸਰਕਾਰੀ ਸਕੂਲਾਂ ਵਿਚ punਗਰਾਮ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਸ ਤਹਿਤ ਸੂਬੇ ਦੇ 280 ਸਕੂਲਾਂ ਦੀ ਚੋਣ ਕੀਤੀ ਗਈ ਹੈ। ਹਰੇਕ ਜ਼ਿਲ੍ਹੇ ਵਿਚੋਂ ਵੱਖ-ਵੱਖ ਸਕੂਲਾਂ ਦੀ ਚੋਣ ਕਰਕੇ ਇਨ੍ਹਾਂ ਸਕੂਲਾਂ ਵਿਚੋਂ ਇਕ ਅਧਿਆਪਕ ਨੂੰ ਸਕੂਲ ਮਾਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ।
ਇਨ੍ਹਾਂ ਸਾਰੇ ਅਧਿਆਪਕਾਂ ਨੂੰ 7 ਅਤੇ 8 ਅਗਸਤ ਨੂੰ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ ਸਿਖਲਾਈ ਲਈ ਭੇਜਿਆ ਜਾਵੇਗਾ। ਇਨ੍ਹਾਂ ਵਿਚੋਂ ਅੰਮ੍ਰਿਤਸਰ ਦੇ 20 ਅਧਿਆਪਕਾਂ ਦੀ ਚੋਣ ਕੀਤੀ ਗਈ ਹੈ। ਇਨ੍ਹਾਂ ਵਿਚੋਂ ਜਿਥੇ ਇਕ ਅਧਿਆਪਕਾ ਸੰਦੀਪ ਕੌਰ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ, ਉਥੇ ਹੀ ਜਲੰਧਰ ਤੋਂ ਵੀ 20 ਅਧਿਆਪਕਾਂ ਦੀ ਚੋਣ ਕਰਕੇ ਵੀਨਾ ਨੀਲਵਾਲ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ|
ਤਰਨਤਾਰਨ, ਮੋਗਾ, ਰੋਪੜ, ਫਾਜ਼ਿਲਕਾ, ਸੰਗਰੂਰ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ, ਸ੍ਰੀ ਫਤਿਹਗੜ੍ਹ ਸਾਹਿਬ, ਬਠਿੰਡਾ, ਮਾਨਸਾ, ਕਪੂਰਥਲਾ, ਹੁਸ਼ਿਆਰਪੁਰ, ਪਠਾਨਕੋਟ, ਮਲੇਰਕੋਟਲਾ, ਫਰੀਦਕੋਟ, ਮੋਹਾਲੀ, ਬਟਾਲਾ, ਗੁਰਦਾਸਪੁਰ, ਐਸ.ਬੀ.ਐਸ.ਨਗਰ, ਪਟਿਆਲਾ ਦੇ 10-10 ਅਧਿਆਪਕਾਂ ਦੀ ਚੋਣ ਕੀਤੀ ਗਈ ਹੈ। ਲੁਧਿਆਣਾ ਜ਼ਿਲ੍ਹੇ ਵਿਚੋਂ ਵੱਧ ਤੋਂ ਵੱਧ 30 ਅਧਿਆਪਕ ਚੁਣੇ ਗਏ ਹਨ।

Related posts

ਪਰਾਲੀ ਪ੍ਰਬੰਧਨ ਦੇ ਸਬੰਧ ਵਿੱਚ ਸੈਮੀਨਾਰ ਕਰਵਾਇਆ

punjabdiary

CM ਭਗਵੰਤ ਮਾਨ ਨੇ ਸਾਬਕਾ ਸੀਐਮ ਚੰਨੀ ‘ਤੇ ਲਾਇਆ ਨਿਸ਼ਾਨਾ

punjabdiary

Breaking- ਪੰਜਵੇ ਰਾਸ਼ਟਰੀ ਪੋਸ਼ਣ ਮਾਹ ਨਾਲ ਸਬੰਧਿਤ ਬਲਾਕ ਫਰੀਦਕੋਟ ਵਿੱਚ ਬਲਾਕ ਪੱਧਰੀ ਗਤੀਧਵਿਧੀਆਂ ਜਾਰੀ

punjabdiary

Leave a Comment