Saturday, July 11, 2026
Google search engine
Homeਤਾਜ਼ਾ ਖਬਰਪੰਜਾਬ ਦੇ ਸਕੂਲਾਂ ਵਿੱਚ 12 ਜੁਲਾਈ ਨੂੰ ਵੀ ਲੱਗਣਗੇ SIR ਕੈਂਪ, ਵੋਟਰ...

ਪੰਜਾਬ ਦੇ ਸਕੂਲਾਂ ਵਿੱਚ 12 ਜੁਲਾਈ ਨੂੰ ਵੀ ਲੱਗਣਗੇ SIR ਕੈਂਪ, ਵੋਟਰ ਫਾਰਮ ਜਮ੍ਹਾਂ ਕਰਵਾਉਣ ਲਈ ਮਿਲੇਗੀ ਸੁਵਿਧਾ

ਪੰਜਾਬ ਦੇ ਸਕੂਲਾਂ ਵਿੱਚ 12 ਜੁਲਾਈ ਨੂੰ ਵੀ ਲੱਗਣਗੇ SIR ਕੈਂਪ, ਵੋਟਰ ਫਾਰਮ ਜਮ੍ਹਾਂ ਕਰਵਾਉਣ ਲਈ ਮਿਲੇਗੀ ਸੁਵਿਧਾ

ਪੰਜਾਬ ਵਿੱਚ ਚੱਲ ਰਹੀ ਵਿਸ਼ੇਸ਼ ਵੋਟਰ ਸੂਚੀ ਸੁਧਾਰ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸੂਬਾ ਸਰਕਾਰ ਨੇ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ SIR ਕੈਂਪ ਲਗਾਉਣ ਦਾ ਫ਼ੈਸਲਾ ਕੀਤਾ ਹੈ।

ਚੰਡੀਗੜ੍ਹ

ਪੰਜਾਬ ਵਿੱਚ ਚੱਲ ਰਹੀ ਵਿਸ਼ੇਸ਼ ਵੋਟਰ ਸੂਚੀ ਸੁਧਾਰ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸੂਬਾ ਸਰਕਾਰ ਨੇ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ SIR ਕੈਂਪ ਲਗਾਉਣ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਕੈਂਪਾਂ ਦੌਰਾਨ ਵੋਟਰ ਆਪਣੇ ਭਰੇ ਹੋਏ ਫਾਰਮ ਜਮ੍ਹਾਂ ਕਰਵਾ ਸਕਣਗੇ ਅਤੇ ਵੋਟਰ ਸੂਚੀ ਨਾਲ ਜੁੜੇ ਹੋਰ ਕੰਮ ਵੀ ਕਰਵਾ ਸਕਣਗੇ।

ਜਿਨ੍ਹਾਂ ਲੋਕਾਂ ਨੇ ਅਜੇ ਤੱਕ ਫਾਰਮ ਨਹੀਂ ਭਰੇ, ਉਹ ਵੀ ਆਪਣੇ ਨਜ਼ਦੀਕੀ ਪੋਲਿੰਗ ਬੂਥ ‘ਤੇ ਜਾ ਕੇ ਫਾਰਮ ਪ੍ਰਾਪਤ ਕਰ ਸਕਦੇ ਹਨ ਅਤੇ ਉੱਥੇ ਹੀ ਜਮ੍ਹਾਂ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਵੋਟਰ ਸੂਚੀ ਵਿੱਚ ਨਾਮ ਸ਼ਾਮਲ ਕਰਵਾਉਣ ਜਾਂ ਹੋਰ ਕਿਸੇ ਜਾਣਕਾਰੀ ਲਈ ਉਹ ਆਪਣੇ ਬੂਥ ਲੈਵਲ ਅਫ਼ਸਰ (BLO) ਨਾਲ ਵੀ ਸੰਪਰਕ ਕਰ ਸਕਦੇ ਹਨ। ਇਹ ਕੈਂਪ ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਤੱਕ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਚੱਲਣਗੇ।

ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲ ਖੁੱਲ੍ਹੇ ਰੱਖਣ ਦੇ ਨਿਰਦੇਸ਼

ਜਿਨ੍ਹਾਂ ਬੀਐਲਓਜ਼ ਨੇ ਪਹਿਲਾਂ ਹੀ ਫਾਰਮ ਇਕੱਠੇ ਕਰ ਲਏ ਹਨ, ਉਹ 11 ਅਤੇ 12 ਜੁਲਾਈ ਦੌਰਾਨ ਉਨ੍ਹਾਂ ਨੂੰ ਡਿਜੀਟਾਈਜ਼ ਕਰਨ ਅਤੇ ਬਾਕੀ ਰਹਿ ਗਈਆਂ ਕਮੀਆਂ ਨੂੰ ਦੂਰ ਕਰਨ ਦਾ ਕੰਮ ਕਰਨਗੇ। ਇਸ ਕਾਰਨ ਰਾਜ ਦੇ ਸਾਰੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਨੂੰ ਜਨਤਕ ਛੁੱਟੀ ਹੋਣ ਦੇ ਬਾਵਜੂਦ ਆਮ ਦਿਨਾਂ ਵਾਂਗ ਖੁੱਲ੍ਹਾ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਮੁੱਖ ਚੋਣ ਅਧਿਕਾਰੀ ਨੇ ਸਾਰੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਇਨ੍ਹਾਂ ਕੈਂਪਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਲਈ ਵੀ ਕਿਹਾ ਹੈ।

ਚੋਣ ਅਮਲੇ ਦੀ ਸਹਾਇਤਾ ਲਈ ਸਕੂਲ ਸਟਾਫ਼ ਰਹੇਗਾ ਤਾਇਨਾਤ

ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ 11 ਅਤੇ 12 ਜੁਲਾਈ ਨੂੰ ਸਾਰੇ ਸਕੂਲਾਂ ਦਾ ਸਟਾਫ਼ ਡਿਊਟੀ ‘ਤੇ ਹਾਜ਼ਰ ਰਹੇਗਾ। ਮੁੱਖ ਚੋਣ ਅਫ਼ਸਰ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਇਹ ਸਟਾਫ਼ SIR-2026 ਨਾਲ ਸਬੰਧਤ ਕੰਮਾਂ ਵਿੱਚ ਚੋਣ ਅਮਲੇ ਨੂੰ ਪੂਰਾ ਸਹਿਯੋਗ ਦੇਵੇਗਾ।

24 ਜੁਲਾਈ ਤੱਕ ਜਾਰੀ ਰਹੇਗਾ ਘਰ-ਘਰ ਸਰਵੇ

ਪੰਜਾਬ ਵਿੱਚ 25 ਜੂਨ ਤੋਂ ਸ਼ੁਰੂ ਹੋਈ ਘਰ-ਘਰ ਸਰਵੇਖਣ ਮੁਹਿੰਮ 24 ਜੁਲਾਈ ਤੱਕ ਜਾਰੀ ਰਹੇਗੀ। ਵਿਸ਼ੇਸ਼ SIR ਕੈਂਪਾਂ ਦਾ ਮੁੱਖ ਮਕਸਦ ਇਸ ਪ੍ਰਕਿਰਿਆ ਨੂੰ ਨਿਰਧਾਰਤ ਸਮੇਂ ਅੰਦਰ ਪੂਰਾ ਕਰਨਾ ਹੈ। ਕੈਂਪਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਕੂਲ ਸਟਾਫ਼ ਦੇ ਨਾਲ-ਨਾਲ ਮਾਲੀਆ ਵਿਭਾਗ ਦੇ ਅਧਿਕਾਰੀ, ਆਂਗਣਵਾੜੀ ਵਰਕਰ ਅਤੇ ਸਥਾਨਕ ਸੰਸਥਾਵਾਂ ਦੇ ਕਰਮਚਾਰੀਆਂ ਦੀ ਵੀ ਡਿਊਟੀ ਲਗਾਈ ਗਈ ਹੈ।

-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments