Tuesday, June 30, 2026
Google search engine
Homeਤਾਜ਼ਾ ਖਬਰਪੰਜਾਬ ਦੇ ਸਕੂਲ 1 ਜੁਲਾਈ ਤੋਂ ਖੁੱਲ੍ਹਣਗੇ, ਗਰਮੀਆਂ ਦੀਆਂ ਛੁੱਟੀਆਂ ਨਹੀਂ ਵਧੀਆਂ;...

ਪੰਜਾਬ ਦੇ ਸਕੂਲ 1 ਜੁਲਾਈ ਤੋਂ ਖੁੱਲ੍ਹਣਗੇ, ਗਰਮੀਆਂ ਦੀਆਂ ਛੁੱਟੀਆਂ ਨਹੀਂ ਵਧੀਆਂ; ਮੌਸਮ ਨੂੰ ਲੈ ਕੇ ਅਹਿਮ ਜਾਣਕਾਰੀ

ਇਸ ਦੌਰਾਨ ਪੰਜਾਬ ਵਿੱਚ ਗਰਮੀ ਅਤੇ ਹੁੰਮਸ ਦਾ ਅਸਰ ਜਾਰੀ ਹੈ, ਜਿਸ ਕਾਰਨ ਮੌਸਮ ਵਿਭਾਗ ਨੇ ਖਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਦੁਪਹਿਰ ਦੇ ਸਮੇਂ ਬਿਨਾਂ ਲੋੜ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਹੈ।

ਚੰਡੀਗੜ੍ਹ
ਪੰਜਾਬ ਭਰ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਅੱਜ ਆਖ਼ਰੀ ਦਿਨ ਹੈ। ਸਿੱਖਿਆ ਵਿਭਾਗ ਦੇ ਪਹਿਲਾਂ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ 1 ਜੁਲਾਈ ਤੋਂ ਸਾਰੇ ਸਕੂਲ ਮੁੜ ਆਮ ਸਮੇਂ ਅਨੁਸਾਰ ਖੁੱਲ੍ਹ ਜਾਣਗੇ। ਇਸ ਦੌਰਾਨ ਪੰਜਾਬ ਵਿੱਚ ਗਰਮੀ ਅਤੇ ਹੁੰਮਸ ਦਾ ਅਸਰ ਜਾਰੀ ਹੈ, ਜਿਸ ਕਾਰਨ ਮੌਸਮ ਵਿਭਾਗ ਨੇ ਖਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਦੁਪਹਿਰ ਦੇ ਸਮੇਂ ਬਿਨਾਂ ਲੋੜ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਹੈ।

ਫਿਲਹਾਲ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਵਿੱਚ ਕਿਸੇ ਵੀ ਤਰ੍ਹਾਂ ਦਾ ਵਾਧਾ ਨਹੀਂ ਕੀਤਾ ਗਿਆ। ਇਸ ਲਈ ਸਕੂਲ ਪਹਿਲਾਂ ਤੋਂ ਨਿਰਧਾਰਤ ਪ੍ਰੋਗਰਾਮ ਮੁਤਾਬਕ 1 ਜੁਲਾਈ ਤੋਂ ਖੁੱਲ੍ਹਣਗੇ ਅਤੇ ਵਿਦਿਆਰਥੀਆਂ ਦੀਆਂ ਕਲਾਸਾਂ ਮੁੜ ਸ਼ੁਰੂ ਹੋਣਗੀਆਂ। ਨਾਲ ਹੀ ਲੋਕਾਂ ਨੂੰ ਸੋਸ਼ਲ ਮੀਡੀਆ ‘ਤੇ ਸਕੂਲਾਂ ਦੀਆਂ ਛੁੱਟੀਆਂ ਸਬੰਧੀ ਫੈਲਾਈਆਂ ਜਾ ਰਹੀਆਂ ਅਫਵਾਹਾਂ ਅਤੇ ਗੈਰ-ਅਧਿਕਾਰਤ ਜਾਣਕਾਰੀਆਂ ਤੋਂ ਸਾਵਧਾਨ ਰਹਿਣ ਦੀ ਅਪੀਲ ਵੀ ਕੀਤੀ ਗਈ ਹੈ।

ਪੰਜਾਬ ਦੇ ਮੌਸਮ ਵਿੱਚ ਆ ਸਕਦਾ ਹੈ ਬਦਲਾਅ
ਮੌਸਮ ਵਿਭਾਗ ਅਨੁਸਾਰ 30 ਜੂਨ ਲਈ ਸੂਬੇ ਵਿੱਚ ਕਿਸੇ ਕਿਸਮ ਦੀ ਮੌਸਮੀ ਚਿਤਾਵਨੀ ਜਾਰੀ ਨਹੀਂ ਕੀਤੀ ਗਈ। ਹਾਲਾਂਕਿ ਕੁਝ ਇਲਾਕਿਆਂ ਵਿੱਚ ਬੱਦਲਵਾਈ ਅਤੇ ਹਲਕੀ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਬਣੀ ਹੋਈ ਹੈ।

ਇਸ ਦੇ ਨਾਲ ਹੀ 1 ਜੁਲਾਈ ਤੋਂ ਪੰਜਾਬ ਵਿੱਚ ਪ੍ਰੀ-ਮੌਨਸੂਨ ਗਤੀਵਿਧੀਆਂ ਤੇਜ਼ ਹੋਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਐਸ.ਏ.ਐਸ. ਨਗਰ (ਮੁਹਾਲੀ), ਪਟਿਆਲਾ, ਸੰਗਰੂਰ ਅਤੇ ਪਠਾਨਕੋਟ ਸਮੇਤ ਕਈ ਜ਼ਿਲ੍ਹਿਆਂ ਲਈ ਗਰਜ-ਚਮਕ, ਬਿਜਲੀ ਡਿੱਗਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।

-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments