ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਕੋਰਟ ਨੇ ਦਿੱਤਾ ਝਟਕਾ, ਅਗਾਊਂ ਜ਼ਮਾਨਤ ਅਰਜ਼ੀ ਕੀਤੀ ਖਾਰਜ
(ਪੰਜਾਬ ਡਾਇਰੀ) 27 ਅਪ੍ਰੈਲ – ਪੰਜਾਬ ਦੇ ਚਰਚਿਤ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸਕਲਾਂ ਵੱਧ ਗਈਆਂ ਹਨ । ਅੱਜ ਮੋਹਾਲੀ ਕੋਰਟ ਨੇ ਸੁਮੇਧ ਸੈਣੀ ਵੱਲੋਂ ਇੱਕ ਅਗਾਊਂ ਜ਼ਮਾਨਤ ਲਈ ਪਾਈ ਗਈ ਪਟੀਸ਼ਨ ਖਾਰਜ ਕਰ ਦਿੱਤੀ ਹੈ । ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਵੱਲੋਂ ਪਿਛਲੇ ਸਰਕਾਰ ਦੌਰਾਨ ਸਾਬਕਾ ਡੀਜੀਪੀ ਸੁਮੇਧ ਸੈਣੀ ਖਿਲਾਫ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਨੂੰ ਲੈਕੇ ਕੇਸ ਦਰਜ ਕੀਤਾ ਸੀ। ਜਿਸ ਤੋਂ ਬਾਅਦ ਸੈਣੀ ਨੇ ਗ੍ਰਿਫਤਾਰੀ ਤੋਂ ਬਚਣ ਲਈ ਅਗਾਊਂ ਜ਼ਮਾਨਤ ਲੈ ਲਈ ਸੀ। ਤੇ ਅੱਜ ਅਦਾਲਤ ਨੇ ਚੰਡੀਗੜ੍ਹ ਦੇ ਸਕੈਟਰ 20 ਵਿੱਚ ਹੋਈ ਸੁਣਵਾਈ ਦੌਰਾਨ ਸੁਮੇਧ ਸੈਣੀ ਦੀ ਜ਼ਮਾਨਤ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ।