Image default
ਤਾਜਾ ਖਬਰਾਂ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਹੀਟ-ਵੇਵ ਦਾ ਅਲਰਟ ਜਾਰੀ, 47.6 ਡਿਗਰੀ ਤੋਂ ਪਾਰ ਪਹੁੰਚਿਆ ਤਾਪਮਾਨ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਹੀਟ-ਵੇਵ ਦਾ ਅਲਰਟ ਜਾਰੀ, 47.6 ਡਿਗਰੀ ਤੋਂ ਪਾਰ ਪਹੁੰਚਿਆ ਤਾਪਮਾਨ

 

 

ਚੰਡੀਗੜ੍ਹ, 15 ਜੂਨ (ਡੇਲੀ ਪੋਸਟ ਪੰਜਾਬੀ)- ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਤਾਪਮਾਨ 42 ਡਿਗਰੀ ਨੂੰ ਪਾਰ ਕਰ ਗਿਆ ਹੈ। ਫਾਜ਼ਿਲਕਾ ਦੇ ਅਬੋਹਰ ਵਿੱਚ ਸਭ ਤੋਂ ਵੱਧ ਤਾਪਮਾਨ 47.6 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ 23 ਜ਼ਿਲ੍ਹਿਆਂ ਲਈ ਹੀਟ ਵੇਵ ਅਲਰਟ ਜਾਰੀ ਕੀਤਾ ਹੈ। ਜਿਸ ਵਿੱਚ 17 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਅਤੇ 6 ਵਿੱਚ ਯੈਲੋ ਅਲਰਟ ਹੈ।

Advertisement

ਮੌਸਮ ਵਿਭਾਗ ਦੇ ਅਧਿਕਾਰੀਆਂ ਮੁਤਾਬਕ 17 ਜੂਨ ਤੱਕ ਲੋਕਾਂ ਨੂੰ ਗਰਮੀ ਅਤੇ ਲੂ ਤੋਂ ਰਾਹਤ ਮਿਲਣ ਦੀ ਸੰਭਾਵਨਾ ਨਹੀਂ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ ਤੋਂ ਹੀ ਬਿਜਲੀ ਦੀ ਖਪਤ ਵਧੀ ਹੈ। ਤੁਹਾਨੂੰ ਦੱਸ ਦੇਈਏ ਕਿ ਵੀਰਵਾਰ ਨੂੰ ਬਿਜਲੀ ਦੀ ਵੱਧ ਤੋਂ ਵੱਧ ਮੰਗ 15,379 ਮੈਗਾਵਾਟ ਦੇ ਪੱਧਰ ਨੂੰ ਛੂਹ ਗਈ, ਜੋ ਇਸ ਸੀਜ਼ਨ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਹੈ। ਵਿਭਾਗ ਨੇ ਲੋਕਾਂ ਨੂੰ ਗਰਮੀ ਤੋਂ ਬਚਣ ਦੀ ਸਲਾਹ ਦਿੱਤੀ ਹੈ।

ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਅੱਜ ਭਿਆਨਕ ਗਰਮੀ ਪੈ ਸਕਦੀ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਮਾਨਸਾ, ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ, ਐਸਏਐਸ ਨਗਰ ਅਤੇ ਮਲੇਰਕੋਟਲਾ ਜ਼ਿਲ੍ਹੇ ਸ਼ਾਮਲ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਰਹੇਗਾ। ਨਾਲ ਹੀ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ ਅਤੇ ਰੂਪਨਗਰ ‘ਚ ਯੈਲੋ ਅਲਰਟ ਰਹੇਗਾ।

Related posts

ਫੋਨ ‘ਤੇ ਧਮਕੀਆਂ ਦੇਣ ਵਾਲੀ ਔਰਤ ਨੂੰ ਬਾਘਾਪੁਰਾਣਾ ਪੁਲਿਸ ਨੇ ਕੀਤੀ ਗ੍ਰਿਫਤਾਰ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ,ਅਦਾਲਤ ਵਿੱਚ ਪੇਸ਼ ਕਰ ਲਿਆ ਰਿਮਾਂਡ

punjabdiary

Big News- ਕੱਚੇ ਮੁਲਾਜ਼ਮ 1 ਅਗਸਤ ਨੂੰ ਹਾਈਵੇ ਕਰਨਗੇ ਜਾਮ

punjabdiary

ਆਮ ਆਦਮੀ ਪਾਰਟੀ ਦੇ ਜੇਤੂ ਰਹੇ ਜ਼ਿਲਾ ਫ਼ਰੀਦਕੋਟ ਦੇ ਤਿੰਨਾਂ ਵਿਧਾਇਕਾਂ ਦਾ ਸਨਮਾਨ ਸਮਾਰੋਹ

punjabdiary

Leave a Comment