ਪੰਜਾਬ ਦੇ ਹਾਲਾਤਾਂ ਨੂੰ ਲੈ ਕੇ CM ਮਾਨ ਦਾ ਬਿਆਨ, ਕਿਹਾ- “ਮੈਂ ਖੁਦ ਪਲ-ਪਲ ਦੀ ਨਿਗਰਾਨੀ ਕਰ ਰਿਹਾ ਹਾਂ”
ਚੰਡੀਗੜ੍ਹ, 20 ਜੁਲਾਈ (ਡੇਲੀ ਪੋਸਟ ਪੰਜਾਬੀ)- ਪੰਜਾਬ ਵਿੱਚ ਹੜ੍ਹਾਂ ਕਾਰਨ ਹਾਲਾਤ ਨਾਜ਼ੁਕ ਬਣੇ ਹੋਏ ਹਨ। ਜਿਸ ਨੂੰ ਲੈ ਕੇ ਲੋਕਾਂ ਵਿੱਚ ਹਫ਼ੜਾ-ਦਫ਼ੜੀ ਮਚ ਚੁੱਕੀ ਹੈ। ਇਸੇ ਵਿਚਾਲੇ CM ਭਗਵੰਤ ਮਾਨ ਨੇ ਟਵੀਟ ਕਰ ਕੇ ਲੋਕਾਂ ਨੂੰ ਹੌਂਸਲਾ ਦਿੱਤਾ ਹੈ। ਉਨ੍ਹਾਂ ਲਿਖਿਆ ਕਿ ਸਰਦੂਲਗੜ੍ਹ ਤੋਂ ਪਠਾਨਕੋਟ ਤੱਕ ਸਾਰੇ ਪੰਜਾਬ ਦੇ ਪਾਣੀ ਦੇ ਹਾਲਾਤਾਂ ‘ਤੇ ਮੈਂ ਖੁਦ ਪਲ-ਪਲ ਦੀ ਨਿਗਰਾਨੀ ਕਰ ਰਿਹਾ ਹਾਂ। ਪ੍ਰਸ਼ਾਸਨ, ਸਮਾਜਸੇਵੀ ਸੰਸਥਾਵਾਂ ਅਤੇ ਲੋਕ ਮਿਲਕੇ ਜੋ ਲੋੜਬੰਦਾਂ ਦੀ ਮਦਦ ਕਰ ਰਹੇ ਨੇ ਉਹ ਬਹੁਤ ਹੀ ਕਾਬਿਲੇ ਤਾਰੀਫ਼ ਹੈ । ਸਰਕਾਰ ਹਮੇਸ਼ਾ ਲੋਕਾਂ ਦੇ ਨਾਲ ਰਹੇਗੀ।
ਸਰਦੂਲਗੜ ਤੋਂ ਪਠਾਨਕੋਟ ਤੱਕ ਸਾਰੇ ਪੰਜਾਬ ਦੇ ਪਾਣੀ ਦੇ ਹਾਲਾਤਾਂ ਤੇ ਮੈਂ ਖੁਦ ਪਲ ਪਲ ਦੀ ਨਿਗਰਾਨੀ ਕਰ ਰਿਹਾ ਹਾਂ..ਪ੍ਰਸ਼ਾਸਨ,ਸਮਾਜਸੇਵੀ ਸੰਸਥਾਵਾਂ ਅਤੇ ਲੋਕ ਮਿਲਕੇ ਜੋ ਲੋੜਬੰਦਾਂ ਦੀ ਮਦਦ ਕਰ ਰਹੇ ਨੇ ਉਹ ਬਹੁਤ ਹੀ ਕਾਬਿਲੇ ਤਾਰੀਫ ਹੈ..ਸਰਕਾਰ ਹਮੇਸ਼ਾ ਲੋਕਾਂ ਦੇ ਨਾਲ ਰਹੇਗੀ..
— Bhagwant Mann (@BhagwantMann) July 20, 2023
ਦੱਸ ਦੇਈਏ ਕਿ ਹੜ੍ਹਾਂ ਕਾਰਨ ਸੰਕਟ ਵਿੱਚ ਘਿਰੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਹਾਇਤਾ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਦੇ ਹਿੱਸੇ ਵਜੋਂ, ਸੂਬੇ ਵਿੱਚ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਰਾਜ ਸਰਕਾਰ ਨੇ ਸਾਰੀ ਸਰਕਾਰੀ ਮਸ਼ੀਨਰੀ ਝੋਕ ਦਿੱਤੀ ਹੈ ਤਾਂ ਜੋ ਛੇਤੀ ਤੋਂ ਛੇਤੀ ਜਨ-ਜੀਵਨ ਮੁੜ ਲੀਹ ’ਤੇ ਲਿਆਂਦਾ ਜਾ ਸਕੇ। ਸੂਬੇ ਵਿੱਚ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ 26,482 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਬੁਲਾਰੇ ਨੇ ਦੱਸਿਆ ਕਿ 1438 ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਸੂਬੇ ਵਿੱਚ ਕੁੱਲ 155 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿੱਚ 4234 ਲੋਕ ਰਹਿ ਰਹੇ ਹਨ।