Monday, June 29, 2026
Google search engine
Homeਤਾਜ਼ਾ ਖਬਰਪੰਜਾਬ ਦੇ 14 ਜ਼ਿਲ੍ਹਿਆਂ ‘ਚ ਅੱਜ ਮੀਂਹ ਦੇ ਆਸਾਰ, ਅਗਲੇ 3 ਦਿਨਾਂ...

ਪੰਜਾਬ ਦੇ 14 ਜ਼ਿਲ੍ਹਿਆਂ ‘ਚ ਅੱਜ ਮੀਂਹ ਦੇ ਆਸਾਰ, ਅਗਲੇ 3 ਦਿਨਾਂ ਦੇ ਮੌਸਮ ਬਾਰੇ ਵੱਡਾ ਅਪਡੇਟ

30 ਜੂਨ ਨੂੰ ਪੰਜਾਬ ਦੇ ਕਿਸੇ ਵੀ ਹਿੱਸੇ ਲਈ ਕੋਈ ਮੌਸਮੀ ਅਲਰਟ ਜਾਰੀ ਨਹੀਂ ਕੀਤਾ ਗਿਆ।

ਚੰਡੀਗੜ੍ਹ
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਨੂੰ ਲੈ ਕੇ ਕਿਸੇ ਵੀ ਕਿਸਮ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ। ਫਿਰ ਵੀ ਸੂਬੇ ਦੇ 14 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ, ਚੰਡੀਗੜ੍ਹ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੁਹਾਲੀ) ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ। ਚੰਡੀਗੜ੍ਹ ਵਿੱਚ ਵੀ ਅੱਜ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਅਗਲੇ ਤਿੰਨ ਦਿਨਾਂ ਦਾ ਮੌਸਮ
30 ਜੂਨ ਨੂੰ ਪੰਜਾਬ ਦੇ ਕਿਸੇ ਵੀ ਹਿੱਸੇ ਲਈ ਕੋਈ ਮੌਸਮੀ ਅਲਰਟ ਜਾਰੀ ਨਹੀਂ ਕੀਤਾ ਗਿਆ। ਇਸ ਦਿਨ ਜ਼ਿਆਦਾਤਰ ਇਲਾਕਿਆਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਚੰਡੀਗੜ੍ਹ ਵਿੱਚ ਵੀ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।

1 ਜੁਲਾਈ ਨੂੰ ਪੰਜਾਬ ਦੇ 14 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੁਹਾਲੀ ਦੇ ਕੁਝ ਇਲਾਕਿਆਂ ਵਿੱਚ ਬੱਦਲ ਗਰਜਣ, ਬਿਜਲੀ ਚਮਕਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਲਕੀ ਤੋਂ ਦਰਮਿਆਨੀ ਬਾਰਿਸ਼ ਵੀ ਹੋ ਸਕਦੀ ਹੈ। ਚੰਡੀਗੜ੍ਹ ਲਈ ਵੀ ਇਸੇ ਤਰ੍ਹਾਂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

2 ਜੁਲਾਈ ਨੂੰ ਵੀ ਇਨ੍ਹਾਂ ਹੀ 14 ਜ਼ਿਲ੍ਹਿਆਂ ਵਿੱਚ ਗਰਜ-ਚਮਕ, ਬਿਜਲੀ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਦਿੱਤੀ ਗਈ ਹੈ। ਇਸ ਦੌਰਾਨ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੁਹਾਲੀ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਫਿਰੋਜ਼ਪੁਰ, ਬਰਨਾਲਾ, ਮੋਗਾ ਅਤੇ ਮਾਨਸਾ ਦੇ ਕੁਝ ਇਲਾਕਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ।

ਚੰਡੀਗੜ੍ਹ ਵਿੱਚ ਵੀ 2 ਜੁਲਾਈ ਨੂੰ ਯੈਲੋ ਅਲਰਟ ਲਾਗੂ ਰਹੇਗਾ। ਬੱਦਲ ਗਰਜਣ, ਬਿਜਲੀ ਚਮਕਣ, ਤੇਜ਼ ਹਵਾਵਾਂ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਆਸਾਰ ਹਨ।

ਜਾਣੋ ਕਿੱਥੇ ਕਿੰਨਾ ਰਿਹਾ ਵੱਧੋ-ਵੱਧ ਤਾਪਮਾਨ
ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ਵਿੱਚ 0.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਇਹ ਤਾਪਮਾਨ ਆਮ ਨਾਲੋਂ 2.8 ਡਿਗਰੀ ਸੈਲਸੀਅਸ ਵੱਧ ਰਿਹਾ। ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 45.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਚੰਡੀਗੜ੍ਹ ਸ਼ਹਿਰ ਅਤੇ ਚੰਡੀਗੜ੍ਹ ਏਅਰਪੋਰਟ ਦਾ ਵੱਧੋ-ਵੱਧ ਤਾਪਮਾਨ 41.0 ਡਿਗਰੀ, ਅੰਮ੍ਰਿਤਸਰ ਦਾ 37.7 ਡਿਗਰੀ, ਲੁਧਿਆਣਾ ਦਾ 39.6 ਡਿਗਰੀ, ਪਟਿਆਲਾ ਦਾ 41.1 ਡਿਗਰੀ, ਪਠਾਨਕੋਟ ਦਾ 38.1 ਡਿਗਰੀ, ਬਠਿੰਡਾ ਦਾ 40.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 39.1 ਡਿਗਰੀ ਅਤੇ ਬਠਿੰਡਾ ਏਅਰਪੋਰਟ ਦਾ 44.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਅਬੋਹਰ (ਫਾਜ਼ਿਲਕਾ) ਵਿੱਚ 42.2 ਡਿਗਰੀ, ਫਿਰੋਜ਼ਪੁਰ ਵਿੱਚ 40.3 ਡਿਗਰੀ, ਹੁਸ਼ਿਆਰਪੁਰ ਵਿੱਚ 37.4 ਡਿਗਰੀ, ਲੁਧਿਆਣਾ (ਏਅਰਪੋਰਟ) ਵਿੱਚ 37.3 ਡਿਗਰੀ, ਮੋਗਾ ਵਿੱਚ 38.8 ਡਿਗਰੀ, ਮੁਹਾਲੀ ਵਿੱਚ 39.1 ਡਿਗਰੀ, ਪਠਾਨਕੋਟ (ਏਅਰਪੋਰਟ) ਵਿੱਚ 37.2 ਡਿਗਰੀ, ਥੀਨ ਡੈਮ (ਪਠਾਨਕੋਟ) ਵਿੱਚ 36.5 ਡਿਗਰੀ ਅਤੇ ਭਾਖੜਾ ਡੈਮ (ਰੂਪਨਗਰ) ਵਿੱਚ 39.9 ਡਿਗਰੀ ਸੈਲਸੀਅਸ ਵੱਧੋ-ਵੱਧ ਤਾਪਮਾਨ ਦਰਜ ਕੀਤਾ ਗਿਆ।

(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments