ਪੰਜਾਬ ਦੇ 2 ਵਾਈਸ ਚਾਂਸਲਰ ਦਾ ਵਧਾਇਆ ਗਿਆ ਕਾਰਜਕਾਲ, ਰਾਜਪਾਲ ਪੁਰੋਹਿਤ ਨੇ ਦਿੱਤੀ ਮਨਜ਼ੂਰੀ
ਚੰਡੀਗੜ੍ਹ, 3 ਅਗਸਤ (ਡੇਲੀ ਪੋਸਟ ਪੰਜਾਬੀ)- ਪੰਜਾਬ ਦੇ 2 ਵਾਈਸ ਚਾਂਸਲਰ ਦੇ ਕਾਰਜਕਾਲ ਵਿੱਚ ਵਾਧਾ ਕੀਤਾ ਗਿਆ ਹੈ। GNDU ਅੰਮ੍ਰਿਤਸਰ ਦੇ ਵਾਈਸ ਚਾਂਸਲਰ ਜਸਪਾਲ ਸਿੰਘ ਸੰਧੂ ਦੇ ਕਾਰਜਕਾਲ ਵਿੱਚ 6 ਮਹੀਨੇ ਦਾ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਗੁਰੂ ਨਾਨਕ ਦੇਵ ਪੰਜਾਬ ਓਪਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਕਰਮਜੀਤ ਸਿੰਘ ਦਾ ਕਾਰਜਕਾਲ ਵੀ 6 ਮਹੀਨੇ ਲਈ ਵਧਾ ਦਿੱਤਾ ਗਿਆ ਹੈ। ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਮਨਜ਼ੂਰੀ ਦੇ ਦਿੱਤੀ ਹੈ।
Advertisement