Wednesday, June 10, 2026
Google search engine
Homeਤਾਜ਼ਾ ਖਬਰਪੰਜਾਬ ਦੇ 9 ਜ਼ਿਲ੍ਹਿਆਂ ‘ਚ ਅੱਜ ਲੂ ਦਾ ਯੈਲੋ ਅਲਰਟ, 11 ਜੂਨ...

ਪੰਜਾਬ ਦੇ 9 ਜ਼ਿਲ੍ਹਿਆਂ ‘ਚ ਅੱਜ ਲੂ ਦਾ ਯੈਲੋ ਅਲਰਟ, 11 ਜੂਨ ਤੋਂ ਮੌਸਮ ਬਦਲਣ ਦੇ ਆਸਾਰ

ਮੌਸਮ ਵਿਭਾਗ ਅਨੁਸਾਰ ਅੱਜ ਸੂਬੇ ਭਰ ਵਿੱਚ ਮੌਸਮ ਖੁਸ਼ਕ ਰਹੇਗਾ ਅਤੇ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।

ਚੰਡੀਗੜ੍ਹ
ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਅੱਜ ਲੂ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਦੇ ਕੁਝ ਇਲਾਕਿਆਂ ਵਿੱਚ ਗਰਮ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਸੂਬੇ ਭਰ ਵਿੱਚ ਮੌਸਮ ਖੁਸ਼ਕ ਰਹੇਗਾ ਅਤੇ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।

10 ਜੂਨ
10 ਜੂਨ ਨੂੰ ਵੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਲਈ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਿਨ ਵੀ ਮੌਸਮ ਸੁੱਕਾ ਰਹਿਣ ਦੀ ਸੰਭਾਵਨਾ ਹੈ।

11 ਜੂਨ
11 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ, ਲੁਧਿਆਣਾ ਅਤੇ ਪਟਿਆਲਾ ਦੇ ਕੁਝ ਇਲਾਕਿਆਂ ਵਿੱਚ ਬੱਦਲ ਗਰਜਣ, ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਰੂਪਨਗਰ ਅਤੇ ਐਸਏਐਸ ਨਗਰ (ਮੁਹਾਲੀ) ਵਿੱਚ ਵੀ ਗਰਜ-ਚਮਕ ਅਤੇ ਤੇਜ਼ ਹਵਾਵਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਦੂਜੇ ਪਾਸੇ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਲੂ ਦਾ ਯੈਲੋ ਅਲਰਟ ਜਾਰੀ ਰਹੇਗਾ।

11 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਦੇ ਕੁਝ ਹਿੱਸਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੁਹਾਲੀ ਦੇ ਕੁਝ ਇਲਾਕਿਆਂ ਵਿੱਚ ਵੀ ਮੀਂਹ ਪੈ ਸਕਦਾ ਹੈ।

12 ਜੂਨ
12 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੁਹਾਲੀ) ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ ਵਿੱਚ ਗਰਜ-ਚਮਕ, ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਯੈਲੋ ਅਲਰਟ ਜਾਰੀ ਰਹੇਗਾ। ਇੱਥੇ ਵੀ ਬੱਦਲ ਗਰਜਣ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਹੈ।

ਇਸ ਦਿਨ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੁਹਾਲੀ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜਦਕਿ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਦੇ ਕੁਝ ਖੇਤਰਾਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

ਜਾਣੋ ਕਿੰਨਾ ਰਿਹਾ ਤਾਪਮਾਨ
ਬੀਤੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ਵਿੱਚ 0.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਹਾਲਾਂਕਿ ਇਹ ਆਮ ਪੱਧਰ ਦੇ ਨੇੜੇ ਹੀ ਰਿਹਾ। ਸਭ ਤੋਂ ਵੱਧ ਤਾਪਮਾਨ ਸ੍ਰੀ ਅਨੰਦਪੁਰ ਸਾਹਿਬ ਵਿੱਚ 44.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਚੰਡੀਗੜ੍ਹ ਦਾ ਵੱਧੋ-ਵੱਧ ਤਾਪਮਾਨ 41.0 ਡਿਗਰੀ, ਅੰਮ੍ਰਿਤਸਰ 41.8 ਡਿਗਰੀ, ਲੁਧਿਆਣਾ 42.0 ਡਿਗਰੀ, ਪਟਿਆਲਾ 42.6 ਡਿਗਰੀ, ਬਠਿੰਡਾ 44.0 ਡਿਗਰੀ, ਫਰੀਦਕੋਟ 43.0 ਡਿਗਰੀ, ਫਾਜ਼ਿਲਕਾ 42.6 ਡਿਗਰੀ, ਫਿਰੋਜ਼ਪੁਰ 41.0 ਡਿਗਰੀ, ਮੁਹਾਲੀ 39.7 ਡਿਗਰੀ, ਪਠਾਨਕੋਟ 39.7 ਡਿਗਰੀ ਅਤੇ ਭਾਖੜਾ ਡੈਮ (ਰੂਪਨਗਰ) 41.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments