ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 34.72 ਲੱਖ ਰੁ: ਦੀ ਡਰੱਗ ਮਨੀ ਸਣੇ 13 ਅੰਤਰਰਾਸ਼ਟਰੀ ਤਸਕਰ ਕਾਬੂ
ਚੰਡੀਗੜ੍ਹ, 4 ਮਈ (ਡੇਲੀ ਪੋਸਟ ਪੰਜਾਬੀ)- ਪੰਜਾਬ ਪੁਲਿਸ ਨੂੰ ਅੰਤਰਰਾਸ਼ਟਰੀ ਨਸ਼ਾ ਤਸਕਰ ਗਿਰੋਹ ਦਾ ਪਰਦਾਫ਼ਾਸ਼ ਕਰਨ ਵਿੱਚ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਵੱਲੋਂ ਅੱਜ ਵੀਰਵਾਰ ਨੂੰ ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਸਮੱਗਲਰਾਂ ਦੇ ਇਕ ਅੰਤਰਰਾਸ਼ਟਰੀ ਗਿਰੋਹ ਨੂੰ ਕਾਬੂ ਕੀਤਾ ਹੈ। ਇਸ ਦੇ ਨਾਲ ਹੀ 34 ਲੱਖ ਰੁਪਏ ਤੋਂ ਵੱਧ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਪੁਲਿਸ ਵੱਲੋਂ ਗੰਭੀਰਤਾ ਨਾਲ ਗੈਂਗ ਦੇ ਸੰਬੰਧਾਂ ਬਾਰੇ ਜਾਂਚ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਪੰਜਾਬ ਦੇ DGP ਗੌਰਵ ਯਾਦਵ ਵੱਲੋਂ ਟਵੀਟ ਰਹੀ ਸਾਂਝੀ ਕੀਤੀ ਗਈ ਹੈ।
ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ, ਗੌਰਵ ਯਾਦਵ ਨੇ ਟਵੀਟ ਰਾਹੀਂ ਜਾਣਕਾਰੀ ਦਿੰਦਿਆਂ ਲਿਖਿਆ ਕਿ ਗੁਰਦਾਸਪੁਰ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਸਮੱਗਲਰਾਂ ਦੇ ਇਕ ਅੰਤਰਰਾਸ਼ਟਰੀ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ‘ਚ ਡੂੰਘਾਈ ਨਾਲ ਕੀਤੀ ਜਾਂਚ ਅਤੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਕੁੱਲ 13 ਤਸਕਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
DGP ਨੇ ਦੱਸਿਆ ਕਿ ਪੁਲਿਸ ਨੇ 4.52 ਕਿਲੋ ਹੈਰੋਇਨ, 34.72 ਲੱਖ ਰੁਪਏ ਦੀ ਡਰੱਗ ਮਨੀ, 6 ਪਿਸਤੌਲ ਤੋਂ ਇਲਾਵਾ ਹੋਰ ਵੀ ਬਹੁਤ ਕੁੱਝ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਇਕ ਵੱਡੀ ਫਿਰੌਤੀ ਅਤੇ ਟਾਰਗੇਟ ਕਿਲਿੰਗ ਦੀ ਫਿਰਾਕ ‘ਚ ਸਨ, ਪਰ ਇਸ ‘ਤੋਂ ਪਹਿਲਾ ਹੀ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ ਹੈ। ਉਨ੍ਹਾਂ ਅੱਗੇ ਕਿਹਾ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸਮੱਗਲਰਾਂ ਦੇ ਨੈੱਟਵਰਕ ਨੂੰ ਨਸ਼ਟ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
In a major breakthrough @PP_Gurdaspur busted an international gang of cross border arms & narcotic smugglers while making huge recovery.
Case registered based on in-depth investigation and forward-backward linkages, a total of 13 Smugglers arrested pic.twitter.com/vPn9suWnbj
Advertisement— DGP Punjab Police (@DGPPunjabPolice) May 4, 2023