Image default
About us

ਪੰਜਾਬ ਪੁਲਿਸ ਵਲੋਂ ਸੂਬੇ ਭਰ ‘ਚ ਗੈਂਗਸਟਰਾਂ ਦੇ 264 ਠਿਕਾਣਿਆਂ ‘ਤੇ ਛਾਪੇਮਾਰੀ

ਪੰਜਾਬ ਪੁਲਿਸ ਵਲੋਂ ਸੂਬੇ ਭਰ ‘ਚ ਗੈਂਗਸਟਰਾਂ ਦੇ 264 ਠਿਕਾਣਿਆਂ ‘ਤੇ ਛਾਪੇਮਾਰੀ

 

 

 

Advertisement

ਚੰਡੀਗੜ੍ਹ, 26 ਸਤੰਬਰ (ਰੋਜਾਨਾ ਸਪੋਕਸਮੈਨ)- ਪੰਜਾਬ ਪੁਲਿਸ ਨੇ ਅਪਰਾਧੀਆਂ ਅਤੇ ਦੇਸ਼ ਵਿਰੋਧੀ ਅਨਸਰਾਂ ਦੇ ਸਹਿਯੋਗੀਆਂ ਦੇ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ ਦੀਆਂ ਹਦਾਇਤਾਂ ‘ਤੇ ਸੂਬੇ ਭਰ ਵਿਚ ਇਕੋ ਸਮੇਂ ਛਾਪੇਮਾਰੀ ਕੀਤੀ ਗਈ। ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿਚ ਕਈ ਗੈਂਗਸਟਰਾਂ ਦੇ ਨਜ਼ਦੀਕੀ ਸਹਿਯੋਗੀਆਂ ਨਾਲ ਜੁੜੇ 264 ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ।

ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਲਾਅ ਐਂਡ ਆਰਡਰ) ਗੁਰਿੰਦਰ ਸਿੰਘ ਢਿੱਲੋਂ ਨੇ ਦਸਿਆ ਕਿ ਸਾਰੇ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਇੰਸਪੈਕਟਰਾਂ ਜਾਂ ਸਬ-ਇੰਸਪੈਕਟਰਾਂ ਦੀ ਅਗਵਾਈ ਵਿਚ ਮਜ਼ਬੂਤ ​​ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼ ਦਿਤੇ ਗਏ ਹਨ।

ਉਨ੍ਹਾਂ ਦਸਿਆ ਕਿ ਘੱਟੋ-ਘੱਟ 500 ਮੁਲਾਜ਼ਮਾਂ ਦੀਆਂ 150 ਤੋਂ ਵੱਧ ਟੀਮਾਂ ਨੇ ਛਾਪੇਮਾਰੀ ਕੀਤੀ ਅਤੇ ਇਸ ਦੌਰਾਨ 229 ਵਿਅਕਤੀਆਂ ਤੋਂ ਪੁਛਗਿਛ ਕੀਤੀ ਗਈ।ਸੂਬੇ ਦੇ ਕਈ ਗਰੋਹਾਂ ਦੇ ਗ੍ਰਿਫਤਾਰ ਮੈਂਬਰਾਂ ਤੋਂ ਪੁਛਗਿਛ ਤੋਂ ਬਾਅਦ ਇਸ ਕਾਰਵਾਈ ਦੀ ਯੋਜਨਾ ਬਣਾਈ ਗਈ ਸੀ।

ਪੁਲਿਸ ਟੀਮਾਂ ਨੇ ਇਨ੍ਹਾਂ ਅਪਰਾਧੀਆਂ ਨਾਲ ਜੁੜੇ ਘਰਾਂ ਅਤੇ ਹੋਰ ਥਾਵਾਂ ‘ਤੇ ਡੂੰਘਾਈ ਨਾਲ ਤਲਾਸ਼ੀ ਲਈ ਅਤੇ ਇਲੈਕਟ੍ਰਾਨਿਕ ਉਪਕਰਨਾਂ ਤੋਂ ਡਾਟਾ ਇਕੱਠਾ ਕੀਤਾ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ। ਅਧਿਕਾਰੀ ਨੇ ਦਸਿਆ ਕਿ ਦੋ ਲੋਕਾਂ ਨੂੰ ਪੁਛਗਿਛ ਲਈ ਹਿਰਾਸਤ ‘ਚ ਲਿਆ ਗਿਆ ਹੈ।

Advertisement

Related posts

Breaking- ਵੱਡੀ ਖ਼ਬਰ – ਕੇਂਦਰੀ ਵਿੱਤ ਮੰਤਰੀ ਨੇ ਖੇਤੀਬਾੜੀ ਸੈਕਟਰ ਲਈ ਵੱਖਰਾ ਫੰਡ ਰੱਖਣ ਦਾ ਕੀਤਾ ਐਲਾਨ

punjabdiary

Breaking- ਵੱਡੀ ਖਬਰ – ਸੁਖਬੀਰ ਬਾਦਲ ਦਾ ਬਿਆਨ ਪੰਜਾਬ ਦੀ ਸਰਕਾਰ ਨੂੰ ਕੇਜਰੀਵਾਲ ਦੇ ਬੰਦੇ ਚਲਾ ਰਿਹਾ ਹੈ

punjabdiary

ਪੰਜਾਬ ‘ਚ ਹੜ੍ਹ ਕਾਰਨ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 98 ਫ਼ੀ ਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ

punjabdiary

Leave a Comment