Image default
About us

ਪੰਜਾਬ ਭਰ ‘ਚ ਡੀਸੀ ਦਫ਼ਤਰ ਮੁਲਾਜ਼ਮਾਂ ਵਲੋਂ ਕਲਮ ਛੋੜ ਹੜਤਾਲ, ਕੰਮ-ਕਾਜ ਠੱਪ

ਪੰਜਾਬ ਭਰ ‘ਚ ਡੀਸੀ ਦਫ਼ਤਰ ਮੁਲਾਜ਼ਮਾਂ ਵਲੋਂ ਕਲਮ ਛੋੜ ਹੜਤਾਲ, ਕੰਮ-ਕਾਜ ਠੱਪ

ਅੰਮ੍ਰਿਤਸਰ, 18 ਮਈ (ਬਾਬੂਸ਼ਾਹੀ)- ਪੰਜਾਬ ਸਰਕਾਰ ਵੱਲੋਂ ਬੁੱਧਵਾਰ ਯਾਨੀਕਿ 17 ਮਈ ਨੂੰ ਜਲੰਧਰ ਚ ਕੈਬਨਿਟ ਦੀ ਮੀਟਿੰਗ ਰੱਖੀ ਗਈ ਸੀ ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਡੀ. ਸੀ. ਦਫਤਰ ਮੁਲਾਜ਼ਮ ਯੂਨੀਅਨ ਨੂੰ ਉਨ੍ਹਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਲਈ ਸੱਦਿਆ ਗਿਆ ਸੀ ਪਰ ਡੀ. ਸੀ. ਦਫਤਰ ਮੁਲਾਜ਼ਮ ਯੂਨੀਅਨ ਦੇ ਆਗੂ ਦਿਨ ਭਰ ਉਡੀਕ ਚ ਬੈਠੇ ਰਹੇ ਪਰ ਸੂਬਾ ਭਰ ਤੋਂ ਆਏ ਯੂਨੀਅਨ ਦੇ ਨੇਤਾਵਾਂ ਨੂੰ ਮੁੱਖ ਮੰਤਰੀ ਬਿਨਾਂ ਮਿਲੇ ਚਲੇ ਗਏ ਅਤੇ ਮੁੱਖ ਮੰਤਰੀ ਦੇ ਨਾਂਹ ਪੱਖੀ ਵਤੀਰੇ ਨੂੰ ਲੈ ਕੇ 18 ਮਈ ਤੋਂ ਸੂਬਾ ਭਰ ਦੇ ਡੀ. ਸੀ. ਦਫਤਰਾਂ ਦੇ ਮੁਲਾਜ਼ਮ ਹੜਤਾਲ ਤੇ ਰਹਿਣਗੇ ਅਤੇ ਇਹ ਹੜਤਾਲ 23 ਮਈ ਤੱਕ ਜਾਰੀ ਰਹੇਗੀ।
ਉਨ੍ਹਾਂ ਕਿਹਾ ਕਿ ਉਹ ਲੰਬੇ ਅਰਸੇ ਤੋਂ ਆਪਣੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਹਨ ਪਰ ਕੋਈ ਸੁਣਵਾਈ ਨਹੀਂ ਹੋ ਰਹੀ ਅਤੇ ਡੀ.ਸੀ. ਦਫਤਰਾਂ, ਐੱਸ.ਡੀ.ਐੱਮ. ਦਫਤਰਾਂ, ਤਹਿਸੀਲਾਂ ਤੇ ਸਬ-ਤਹਿਸੀਲਾਂ ’ਚ ਮੁਲਾਜ਼ਮਾਂ ਦੀ ਭਾਰੀ ਕਮੀ ਚੱਲ ਰਹੀ ਹੈ ਸਰਕਾਰ ਵੱਲੋਂ ਮੁੜ ਗਠਨ ਦੇ ਨਾਂ ਤੇ DC ਦਫਤਰਾਂ ਦੀਆਂ ਕਈ ਸ਼ਾਖਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ ਜਿਸ ਕਾਰਨ ਮੁਲਾਜ਼ਮਾਂ ਦੀ ਤਰੱਕੀਆਂ ਰੁਕ ਗਈਆਂ ਹਨ।
ਅੰਮ੍ਰਿਤਸਰ ਦੇ ਏਡੀਸੀ ਜਰਨਲ ਤੇ ਸੁਰਿੰਦਰ ਸਿੰਘ ਤੇ ਅਸ਼ਨੀਲ ਕੁਮਾਰ ਨੇ ਕਿਹਾ ਕਿ ਨਾਇਬ ਤਹਿਸੀਲਦਾਰਾਂ ਦਾ ਪ੍ਰਮੋਸ਼ਨ ਕੋਟਾ ਵਧਾਇਆ ਜਾਵੇ, ਮਾਲ ਵਿਭਾਗ ਚ ਸੀਨੀਅਰ ਸਹਾਇਕਾਂ ਦੀ ਸਿੱਧੀ ਭਰਤੀ ਬੰਦ ਕਰ ਕੇ ਤਰੱਕੀਆਂ ਰਾਹੀਂ ਸੀਨੀਅਰ ਸਹਾਇਕਾਂ ਦੇ ਅਹੁਦਿਆਂ ਦੀ ਭਰਤੀ ਹੋਵੇ ਡੀ.ਸੀ. ਦਫਤਰਾਂ ਦੇ ਮੁਲਾਜ਼ਮਾਂ ਨੂੰ 5 ਫੀਸਦੀ ਵਾਧੂ ਪ੍ਰਸ਼ਾਸਕੀ ਭੱਤਾ ਦਿੱਤਾ ਜਾਵੇ 50 ਸਾਲ ਦੀ ਉਮਰ ਪੂਰੀ ਕਰ ਚੁਕੇ ਜੂਨੀਅਰ ਸਕੇਲ ਸਟੈਨੋਗ੍ਰਾਫਰਾਂ ਨੂੰ ਬਤੌਰ ਸੀਨੀਅਰ ਸਕੇਲ ਸਟੈਨੋਗ੍ਰਾਫਰ ਪਦਉੱਨਤ ਕਰਨ ਲਈ ਟੈਸਟ ਚ ਛੋਟ ਦਿੱਤੀ ਜਾਵੇ ਦੂਜੇ ਪਾਸੇ ਜ਼ਿਲ੍ਹਿਆਂ ’ਚ ਤਬਾਦਲਿਆਂ ਲਈ ਲਗਾਈ ਗਈ ਪਾਬੰਦੀ ਹਟਾਈ ਜਾਵੇ, ਡੀ.ਏ. ਦੀਆਂ ਰੁਕੀਆਂ ਕਿਸ਼ਤਾਂ ਦਾ ਜਲਦੀ ਭੁਗਤਾਨ ਕੀਤਾ ਜਾਵੇ।
ਜ਼ਿਕਰਯੋਗ ਹੈ ਕਿ ਪੰਜਾਬ ਵਿਚ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਓਦੋਂ ਤੋਂ ਹੀ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਧਰਨੇ ਪ੍ਰਦਰਸ਼ਨ ਕਰ ਰਹੇ ਹਨ ਅਤੇ ਕੁਝ ਮਹੀਨੇ ਪਹਿਲਾਂ ਵੀ ਡੀਸੀ ਦਫ਼ਤਰ ਦੇ ਕਰਮਚਾਰੀਆਂ ਵੱਲੋਂ ਪੂਰੇ ਪੰਜਾਬ ਵਿਚ ਹੜਤਾਲ ਕੀਤੀ ਗਈ ਸੀ ਤਾਂ ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਰੇ ਅਧਿਕਾਰੀਆਂ ਨੂੰ ਚਿਤਾਵਨੀ ਦੇ ਕੇ 2 ਵਜੇ ਤੱਕ ਡਿਊਟੀਆਂ ਜੁਆਇਨ ਕਰਵਾਈਆਂ ਸਨ। ਇਕ ਵਾਰ ਫੇਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡੀਸੀ ਦਫ਼ਤਰ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਤੇ ਬੁਲਾ ਕੇ ਨਾ ਮਿਲਣ ਦੇ ਰੋਸ ਵਜੋਂ ਫਿਰ ਤੋਂ ਕਲਮ ਛੱਡ ਹੜਤਾਲ ਸ਼ੁਰੂ ਕਰ ਦਿੱਤੀ ਹੈ ਤੇ ਇਹ ਹੜਤਾਲ ਪੰਜ ਦਿਨਾਂ ਦੀ ਰੱਖੀ ਗਈ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਪੰਜ ਦਿਨਾਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਹਨਾਂ ਅਧਿਕਾਰੀਆਂ ਨਾਲ ਮੁਲਾਕਾਤ ਕਰਦੇ ਹਨ ਜਾਂ ਆਪਣਾ ਅੜੀਅਲ ਰਵਈਆ ਰੱਖਦੇ ਹਨ।

Related posts

ਲੋਕ ਸਭਾ ਚੋਣਾਂ ਤੋਂ ਪਹਿਲਾਂ ਐਕਸ਼ਨ ‘ਚ ਸੁਖਬੀਰ ਬਾਦਲ, ਨਿਯੁਕਤ ਕੀਤੇ 15 ਨਵੇਂ ਜ਼ਿਲ੍ਹਾ ਪ੍ਰਧਾਨ

punjabdiary

Breaking- ਪੰਜਾਬ ਵਿਚ ਸੜਕਾਂ ਤੋਂ ਟੋਲ ਪਲਾਜ਼ੇ ਹਟਾਏ ਜਾਣਗੇ ਅਤੇ ਹਮੇਸ਼ਾ ਲਈ ਬੰਦ ਕੀਤੇ ਜਾਣਗੇ, ਪੰਜਾਬ ਸਰਕਾਰ ਦਾ ਐਲਾਨ

punjabdiary

SBI ਦੀ ਅਨੋਖੀ ਪਹਿਲ, ਇਨ੍ਹਾਂ ਗਾਹਕਾਂ ਨੂੰ ਹਰ ਮਹੀਨੇ ਭੇਜੇਗਾ ਚਾਕਲੇਟ, ਵਜ੍ਹਾ ਜਾਣ ਹੋ ਜਾਓਗੇ ਹੈਰਾਨ

punjabdiary

Leave a Comment