Image default
About us

ਪੰਜਾਬ ਭਰ ਦੇ ਡੀਸੀ ਦਫ਼ਤਰ ਕਰਮਚਾਰੀਆਂ ਦੀ ਹੜਤਾਲ ਖ਼ਤਮ

ਪੰਜਾਬ ਭਰ ਦੇ ਡੀਸੀ ਦਫ਼ਤਰ ਕਰਮਚਾਰੀਆਂ ਦੀ ਹੜਤਾਲ ਖ਼ਤਮ

ਚੰਡੀਗੜ੍ਹ, 18 ਮਈ (ਬਾਬੂਸ਼ਾਹੀ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਨਾਲ 6 ਜੂਨ 2023 ਦੀ ਲਿਖਤੀ ਮੀਟਿੰਗ ਦਾ ਪੱਤਰ ਜਾਰੀ ਹੋਣ ਤੋਂ ਬਾਅਦ ਕਰਮਚਾਰੀਆਂ ਦੇ ਵਲੋਂ ਸੂਬੇ ਭਰ ਦੇ ਅੰਦਰੋਂ ਕਲਮਛੋੜ ਹੜਤਾਲ ਖ਼ਤਮ ਕਰ ਦਿੱਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਹੋਇਆ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਦੱਸਿਆ ਕਿ, ਡੀਸੀ ਦਫ਼ਤਰਾਂ ਦੇ ਕਰਮਚਾਰੀਆਂ ਦੀਆਂ ਪਿਛਲੇ ਕਾਫੀ ਸਮੇਂ ਤੋਂ ਬਹੁਤ ਹੀ ਅਹਿਮ ਮੰਗਾਂ ਨੂੰ ਲੈ ਕੇ ਦਫ਼ਤਰ ਮੁੱਖ ਮੰਤਰੀ ਪੰਜਾਬ ਵਲੋਂ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਨੂੰ ਮਿਤੀ 6 ਜੂਨ 2023 ਲਈ ਪੰਜਾਬ ਭਵਨ ਵਿਖੇ ਪੈਨਲ ਮੀਟਿੰਗ ਦਾ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਨੰਗਲ ਨੇ ਕਿਹਾ ਕਿ,ਉਨ੍ਹਾਂ ਨੂੰ ਆਸ ਹੈ ਕਿ, ਇਸ ਮੀਟਿੰਗ ਵਿਚ ਡੀਸੀ ਦਫ਼ਤਰਾਂ ਦੇ ਕਾਮਿਆਂ ਦੀਆਂ ਮੰਗਾਂ ਦੀ ਪੂਰਤੀ ਹੋ ਜਾਵੇਗੀ। ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਕਿਹਾ ਕਿ, ਮੀਟਿੰਗ ਦਾ ਲਿਖਤੀ ਪੱਤਰ ਮਿਲਣ ਤੋਂ ਬਾਅਦ ਸਮੂਹ ਡੀਸੀ ਦਫਤਰਾਂ ਵਿਚ ਕੀਤੀ ਗਈ ਕਲਮਛੋੜ ਹੜਤਾਲ ਖਤਮ ਕੀਤੀ ਜਾਂਦੀ ਹੈ ਅਤੇ ਦਫ਼ਤਰਾਂ ਵਿਚ ਆਮ ਦੀ ਤਰ੍ਹਾਂ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

Related posts

WhatsApp ਨੇ ਭਾਰਤ ‘ਚ 71 ਲੱਖ ਖਾਤਿਆਂ ‘ਤੇ ਲਗਾਈ ਪਾਬੰਦੀ, ਕੰਪਨੀ ਨੇ ਯੂਜ਼ਰਸ ਦੀਆਂ ਸ਼ਿਕਾਇਤਾਂ ‘ਤੇ ਕੀਤੀ ਕਾਰਵਾਈ

punjabdiary

ਬਾਬਾ ਫ਼ਰੀਦ ਪਬਲਿਕ ਸਕੂਲ ਨੇ ਸ਼ੂਟਿੰਗ ਮੁਕਾਬਲਿਆਂ ਵਿੱਚ ਓਵਰਆਲ ਟਰਾਫੀ ਪ੍ਰਾਪਤ ਕਰਕੇ ਸਕੂਲ ਦਾ ਨਾਂ ਕੀਤਾ ਰੋਸ਼ਣ

punjabdiary

ਹੁਣ ਪੰਜਾਬ ਦੇ ਡੀਸੀ ਦਫ਼ਤਰਾਂ ਦੇ ਮੁਲਾਜ਼ਮਾਂ ਨੇ ਕੀਤਾ 3 ਦਿਨਾ ਹੜਤਾਲ ਦਾ ਐਲਾਨ, ਜਾਣੋ ਵਜ੍ਹਾ

punjabdiary

Leave a Comment