ਪੰਜਾਬ ਯੂਨੀਵਰਸਿਟੀ ਅਤੇ ਚੰਡੀਗੜ੍ਹ ਡੀਸੀ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਕੀਤੀ ਕੜੀ
ਬੰਬ ਸਕੁਐਡ, ਡਾਗ ਸਕੁਐਡ ਅਤੇ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਸਰਚ ਆਪਰੇਸ਼ਨ ਸ਼ੁਰੂ ਕਰ ਦਿੱਤਾ ਗਿਆ। ਨੇੜਲੇ ਇਲਾਕਿਆਂ ਵਿੱਚ ਵੀ ਘੇਰਾਬੰਦੀ ਕਰਕੇ ਜਾਂਚ ਜਾਰੀ ਹੈ।

ਚੰਡੀਗੜ੍ਹ- ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਬੰਬ ਧਮਕੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰ ਕੰਟਰੋਲ ਰੂਮ ਨੂੰ ਜਾਣਕਾਰੀ ਮਿਲੀ ਕਿ ਡੀਸੀ ਦਫ਼ਤਰ ਅਤੇ ਪੰਜਾਬ ਸਟੂਡੈਂਟ ਸੈਂਟਰ ਨੂੰ ਬੰਬ ਨਾਲ ਉਡਾਇਆ ਜਾਵੇਗਾ। ਸੂਚਨਾ ਮਿਲਦੇ ਹੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਸਰਗਰਮ ਹੋ ਗਈਆਂ। ਧਮਕੀ ਤੋਂ ਬਾਅਦ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਵੀ ਸਖ਼ਤ ਕਰ ਦਿੱਤਾ ਗਿਆ ਹੈ। ਬੰਬ ਸਕੁਐਡ, ਡਾਗ ਸਕੁਐਡ ਅਤੇ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਸਰਚ ਆਪਰੇਸ਼ਨ ਸ਼ੁਰੂ ਕਰ ਦਿੱਤਾ ਗਿਆ। ਨੇੜਲੇ ਇਲਾਕਿਆਂ ਵਿੱਚ ਵੀ ਘੇਰਾਬੰਦੀ ਕਰਕੇ ਜਾਂਚ ਜਾਰੀ ਹੈ।
ਪੁਲਿਸ ਅਧਿਕਾਰੀਆਂ ਮੁਤਾਬਕ, ਹੁਣ ਤੱਕ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ। ਸਾਵਧਾਨੀ ਵਜੋਂ ਪੂਰੀ ਤਰ੍ਹਾਂ ਤਲਾਸ਼ੀ ਕੀਤੀ ਜਾ ਰਹੀ ਹੈ। ਡੀਸੀ ਦਫ਼ਤਰ ਅਤੇ ਪੰਜਾਬ ਯੂਨੀਵਰਸਿਟੀ ਕੈਂਪਸ ਵਿੱਚ ਆਉਣ-ਜਾਣ ਵਾਲੇ ਹਰ ਵਿਅਕਤੀ ਦੀ ਸਖ਼ਤ ਜਾਂਚ ਕੀਤੀ ਜਾ ਰਹੀ ਹੈ।
ਇਹ ਕਾਲ ਕਿਸ ਨੇ ਅਤੇ ਕਿੱਥੋਂ ਕੀਤੀ, ਇਸ ਦੀ ਜਾਂਚ ਸਾਈਬਰ ਟੀਮ ਵੱਲੋਂ ਕੀਤੀ ਜਾ ਰਹੀ ਹੈ। ਮੁੱਢਲੇ ਪੱਧਰ ‘ਤੇ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਇਹ ਕਾਲ ਕਿਸੇ ਸ਼ਰਾਰਤੀ ਤੱਤ ਵੱਲੋਂ ਕੀਤੀ ਹੋ ਸਕਦੀ ਹੈ। ਹਾਲਾਂਕਿ ਪੁਲਿਸ ਹਰ ਪੱਖ ਨੂੰ ਧਿਆਨ ਵਿੱਚ ਰੱਖਦਿਆਂ ਮਾਮਲੇ ਦੀ ਜਾਂਚ ਕਰ ਰਹੀ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਫਵਾਹਾਂ ਤੋਂ ਦੂਰ ਰਹਿਣ।
-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


