Monday, February 23, 2026
Google search engine
Homeਰਾਜਨੀਤੀਪੰਜਾਬ ਵਿਧਾਨ ਸਭਾ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ; ਸੈਸ਼ਨ 6 ਮਾਰਚ ਤੋਂ...

ਪੰਜਾਬ ਵਿਧਾਨ ਸਭਾ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ; ਸੈਸ਼ਨ 6 ਮਾਰਚ ਤੋਂ 13 ਮਾਰਚ ਤੱਕ ਚੱਲੇਗਾ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਬਜਟ 6 ਮਾਰਚ ਤੋਂ 13 ਮਾਰਚ ਤੱਕ ਪੇਸ਼ ਕੀਤਾ ਜਾਵੇਗਾ। ਪੰਜਾਬ ਦਾ ਬਜਟ ਐਤਵਾਰ, 8 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਸਾਲ ਦਾ ਬਜਟ ਲੋਕਾਂ ਦੇ ਹੱਕ ਵਿੱਚ ਹੋਵੇਗਾ।

ਚੰਡੀਗੜ੍ਹ- ਪੰਜਾਬ ਵਿਧਾਨਸਭਾ ਦੇ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ। ਦੱਸ ਦਈਏ ਕਿ ਪੰਜਾਬ ਕੈਬਨਿਟ ਦੀ ਮੀਟਿੰਗ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਮੀਟਿੰਗ ਦੌਰਾਨ ਕਈ ਅਹਿਮ ਫੈਸਲਿਆਂ ’ਤੇ ਮੁਹਰ ਲੱਗੀ। ਇਸ ਤੋਂ ਇਲਾਵਾ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਵੀ ਐਲਾਨ ਕੀਤਾ ਗਿਆ।

ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ 6 ਮਾਰਚ ਤੋਂ 13 ਮਾਰਚ ਤੱਕ ਪੰਜਾਬ ਦਾ ਬਜਟ ਇਲਜਾਸ ਚੱਲੇਗਾ। 8 ਮਾਰਚ ਦਿਨ ਐਤਵਾਰ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਕਹਿਣਾ ਹੈ ਕਿ ਇਸ ਵਾਰ ਦਾ ਬਜਟ ਲੋਕਪੱਖੀ ਹੋਵੇਗਾ। ਨਾਲ ਹੀ ਲੋਕਾਂ ਦਾ ਦੀਆਂ ਨਜ਼ਰਾਂ ਇਸ ਵਾਰ ਮਹਿਲਾਵਾਂ ਨੂੰ ਦਿੱਤੇ ਜਾਣ ਵਾਲੇ 1000 ਰੁਪਏ ਦੇ ਐਲਾਨ ’ਤੇ ਵੀ ਹੈ।

-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments