Wednesday, August 26, 2026
Google search engine
Homeਤਾਜ਼ਾ ਖਬਰਪੰਜਾਬ ਵਿੱਚ 27 ਅਗਸਤ ਨੂੰ ਸਰਕਾਰੀ ਦਫ਼ਤਰਾਂ ’ਤੇ ਲੱਗੇਗਾ ਤਾਲਾ! ਸਕੂਲ-ਕਾਲਜ ਤੋਂ...

ਪੰਜਾਬ ਵਿੱਚ 27 ਅਗਸਤ ਨੂੰ ਸਰਕਾਰੀ ਦਫ਼ਤਰਾਂ ’ਤੇ ਲੱਗੇਗਾ ਤਾਲਾ! ਸਕੂਲ-ਕਾਲਜ ਤੋਂ ਬੱਸਾਂ ਤੱਕ ਜਾਣੋ ਕੀ ਰਹੇਗਾ ਬੰਦ ਤੇ ਕੀ ਚੱਲੇਗਾ

ਪੰਜਾਬ ਵਿੱਚ 27 ਅਗਸਤ ਨੂੰ ਸਰਕਾਰੀ ਦਫ਼ਤਰਾਂ ’ਤੇ ਲੱਗੇਗਾ ਤਾਲਾ! ਸਕੂਲ-ਕਾਲਜ ਤੋਂ ਬੱਸਾਂ ਤੱਕ ਜਾਣੋ ਕੀ ਰਹੇਗਾ ਬੰਦ ਤੇ ਕੀ ਚੱਲੇਗਾ

ਕਰਮਚਾਰੀ ਜਥੇਬੰਦੀਆਂ ਦਾ ਦਾਅਵਾ ਹੈ ਕਿ ਇਸ ਕਾਰਨ ਸੂਬੇ ਵਿੱਚ ਸਰਕਾਰੀ ਕੰਮਕਾਜ ਵੱਡੇ ਪੱਧਰ ’ਤੇ ਪ੍ਰਭਾਵਿਤ ਹੋ ਸਕਦਾ ਹੈ। ਲਗਭਗ ਤਿੰਨ ਲੱਖ ਕਰਮਚਾਰੀਆਂ ਦੇ ਇਸ ਮੁਹਿੰਮ ਵਿੱਚ ਸ਼ਾਮਲ ਹੋਣ ਦੀ ਗੱਲ ਕਹੀ ਜਾ ਰਹੀ ਹੈ।

ਚੰਡੀਗੜ੍ਹ

ਪੰਜਾਬ ਦੇ ਸਰਕਾਰੀ ਕਰਮਚਾਰੀਆਂ ਵੱਲੋਂ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਕਰਮਚਾਰੀ ਜਥੇਬੰਦੀਆਂ ਦਾ ਦਾਅਵਾ ਹੈ ਕਿ ਇਸ ਕਾਰਨ ਸੂਬੇ ਵਿੱਚ ਸਰਕਾਰੀ ਕੰਮਕਾਜ ਵੱਡੇ ਪੱਧਰ ’ਤੇ ਪ੍ਰਭਾਵਿਤ ਹੋ ਸਕਦਾ ਹੈ। ਲਗਭਗ ਤਿੰਨ ਲੱਖ ਕਰਮਚਾਰੀਆਂ ਦੇ ਇਸ ਮੁਹਿੰਮ ਵਿੱਚ ਸ਼ਾਮਲ ਹੋਣ ਦੀ ਗੱਲ ਕਹੀ ਜਾ ਰਹੀ ਹੈ।

ਕੀ ਹਨ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ?

ਕਰਮਚਾਰੀ ਜਥੇਬੰਦੀਆਂ ਵੱਲੋਂ ਲੰਬਿਤ ਮਹਿੰਗਾਈ ਭੱਤਾ (DA) ਜਾਰੀ ਕਰਨ, ਠੇਕੇ ’ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਨਿਯਮਤ ਕਰਨ ਅਤੇ ਹੋਰ ਲੰਬਿਤ ਮਸਲਿਆਂ ਦੇ ਹੱਲ ਦੀ ਮੰਗ ਕੀਤੀ ਜਾ ਰਹੀ ਹੈ। ਮੁਲਾਜ਼ਮ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਮੰਗਾਂ ’ਤੇ ਠੋਸ ਫ਼ੈਸਲਾ ਨਾ ਲਏ ਜਾਣ ਕਾਰਨ ਉਨ੍ਹਾਂ ਨੂੰ ਸਮੂਹਿਕ ਛੁੱਟੀ ਦਾ ਰਾਹ ਚੁਣਨਾ ਪਿਆ ਹੈ।

ਸਰਕਾਰ ਨਾਲ ਮੀਟਿੰਗ ਵੀ ਰਹੀ ਬੇਨਤੀਜਾ

ਮੰਗਲਵਾਰ ਨੂੰ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਕਰਮਚਾਰੀਆਂ ਦੀਆਂ ਮੰਗਾਂ ’ਤੇ ਵਿਚਾਰ ਕੀਤਾ ਗਿਆ, ਪਰ ਗੱਲਬਾਤ ਤੋਂ ਬਾਅਦ ਵੀ ਮੁਲਾਜ਼ਮ ਜਥੇਬੰਦੀਆਂ ਆਪਣੇ ਫ਼ੈਸਲੇ ’ਤੇ ਕਾਇਮ ਰਹੀਆਂ।

27 ਅਗਸਤ ਨੂੰ ਕੀ-ਕੀ ਪ੍ਰਭਾਵਿਤ ਹੋਵੇਗਾ?

ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਮੁਤਾਬਕ 27 ਅਗਸਤ ਨੂੰ ਕਈ ਸਰਕਾਰੀ ਸੇਵਾਵਾਂ ਪ੍ਰਭਾਵਿਤ ਰਹਿਣਗੀਆਂ।

  • ਸਰਕਾਰੀ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਬੰਦ ਰਹਿਣ ਦਾ ਦਾਅਵਾ ਕੀਤਾ ਗਿਆ ਹੈ।
  • ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਠੱਪ ਰਹਿਣ ਦੀ ਸੰਭਾਵਨਾ ਹੈ।
  • ਸਰਕਾਰੀ ਬੱਸ ਸੇਵਾਵਾਂ ਪ੍ਰਭਾਵਿਤ ਰਹਿਣਗੀਆਂ।
  • ਸਰਕਾਰੀ ਸਿਹਤ ਸੰਸਥਾਵਾਂ ਵਿੱਚ ਓਪੀਡੀ ਸੇਵਾਵਾਂ ਬੰਦ ਰਹਿਣਗੀਆਂ, ਜਦਕਿ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ।
  • ਖਜ਼ਾਨਾ ਵਿਭਾਗ ਦੇ ਕਰਮਚਾਰੀ ਵੀ ਸਮੂਹਿਕ ਛੁੱਟੀ ਵਿੱਚ ਸ਼ਾਮਲ ਹੋਣਗੇ।
  • ਐਸਆਈਆਰ ਡਿਊਟੀ ਵਿੱਚ ਲੱਗੇ ਕਰਮਚਾਰੀਆਂ ਦੇ ਵੀ ਹੜਤਾਲ ਵਿੱਚ ਸ਼ਾਮਲ ਹੋਣ ਦੀ ਗੱਲ ਕਹੀ ਗਈ ਹੈ।
  • ਚਾਰ ਲੱਖ ਤੋਂ ਵੱਧ ਪੈਨਸ਼ਨਰਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਰੋਸ ਪ੍ਰਦਰਸ਼ਨ ਕੀਤੇ ਜਾਣ ਦੀ ਗੱਲ ਆਖੀ ਗਈ ਹੈ।

ਆਮ ਲੋਕਾਂ ਲਈ ਕੀ ਰਹੇਗਾ ਖੁੱਲ੍ਹਾ?

ਇਹ ਸੱਦਾ ‘ਪੰਜਾਬ ਬੰਦ’ ਨਹੀਂ, ਸਗੋਂ ਸਰਕਾਰੀ ਕਰਮਚਾਰੀਆਂ ਦੀ ਸਮੂਹਿਕ ਛੁੱਟੀ ਅਤੇ ਹੜਤਾਲ ਨਾਲ ਸਬੰਧਤ ਹੈ। ਇਸ ਲਈ ਨਿੱਜੀ ਦੁਕਾਨਾਂ, ਨਿੱਜੀ ਸੰਸਥਾਵਾਂ ਅਤੇ ਆਮ ਲੋਕਾਂ ਦੀ ਆਵਾਜਾਈ ’ਤੇ ਕਿਸੇ ਤਰ੍ਹਾਂ ਦੀ ਪਾਬੰਦੀ ਦਾ ਐਲਾਨ ਨਹੀਂ ਕੀਤਾ ਗਿਆ। ਸੜਕਾਂ ਜਾਮ ਕਰਨ ਦੀ ਵੀ ਗੱਲ ਨਹੀਂ ਕੀਤੀ ਗਈ ਹੈ।

ਹਾਲਾਂਕਿ ਸਰਕਾਰੀ ਦਫ਼ਤਰਾਂ ਅਤੇ ਸਰਕਾਰੀ ਸੇਵਾਵਾਂ ਨਾਲ ਜੁੜੇ ਕੰਮਾਂ ਲਈ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਪੈਨਸ਼ਨਰ ਵੀ ਕਰਨਗੇ ਰੋਸ ਪ੍ਰਦਰਸ਼ਨ

ਹੜਤਾਲ ਵਾਲੇ ਦਿਨ ਪੈਨਸ਼ਨਰ ਜਥੇਬੰਦੀਆਂ ਵੱਲੋਂ ਧਰਨੇ ਅਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਕਰਮਚਾਰੀ ਜਥੇਬੰਦੀਆਂ ਦਾ ਉਦੇਸ਼ ਸਰਕਾਰ ’ਤੇ ਆਪਣੀਆਂ ਮੰਗਾਂ ਮੰਨਣ ਲਈ ਦਬਾਅ ਬਣਾਉਣਾ ਹੈ।

ਇਸ ਤਰ੍ਹਾਂ 27 ਅਗਸਤ ਨੂੰ ਪੰਜਾਬ ਵਿੱਚ ਸਰਕਾਰੀ ਕੰਮਕਾਜ ਅਤੇ ਕਈ ਸਰਕਾਰੀ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ, ਜਦਕਿ ਆਮ ਬਾਜ਼ਾਰ, ਨਿੱਜੀ ਅਦਾਰੇ ਅਤੇ ਆਮ ਆਵਾਜਾਈ ਨੂੰ ਬੰਦ ਦੇ ਸੱਦੇ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ।

-(ਪੰਜਾਬੀ ਜਾਗਰਣ)

ਨੋਟਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀਤੇ ਪੜ੍ਹੋ ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ਤੇ ਜਾ ਕੇ ਪੜ੍ਹੋ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments