Image default
About us

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਜਮਾਤ ਦੀਆਂ ਰੀ-ਅਪੀਅਰ ਪ੍ਰੀਖਿਆਵਾਂ ਅਗਲੇ ਫੈਸਲੇ ਤੱਕ ਮੁਲਤਵੀ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਜਮਾਤ ਦੀਆਂ ਰੀ-ਅਪੀਅਰ ਪ੍ਰੀਖਿਆਵਾਂ ਅਗਲੇ ਫੈਸਲੇ ਤੱਕ ਮੁਲਤਵੀ

 

 

 

Advertisement

ਚੰਡੀਗੜ੍ਹ, 14 ਜੁਲਾਈ (ਡੇਲੀ ਪੋਸਟ ਪੰਜਾਬੀ)- ਪੰਜਾਬ ਵਿਚ ਮੀਂਹ ਕਾਰਨ ਖਰਾਬ ਹਾਲਾਤਾਂ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ 16 ਜੁਲਾਈ ਤੱਕ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸੇ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਾਬ ਦੇ ਸਾਰੇ ਸਕੂਲ ਮੁਖੀਆਂ, ਕੇਂਦਰ ਕੰਟਰੋਲਰ, ਕੇਂਦਰ ਸੁਪਰਡੈਂਟ, ਨਿਗਰਾਨ ਅਮਲਾ ਅਤੇ ਪ੍ਰੀਖਿਆਰਥੀਆਂ ਨੂੰ ਸੂਚਿਤ ਕੀਤਾ ਗਿਆ ਹੈ ਕਿ 15 ਜੁਲਾਈ ਤੱਕ ਸੂਬੇ ਵਿਚ ਸਥਾਪਤ ਪ੍ਰੀਖਿਆ ਕੇਂਦਰਾਂ ਉਤੇ ਹੋਣ ਵਾਲੀਆਂ 8ਵੀਂ ਕਲਾਸ ਦੀਆਂ ਰੀ-ਅਪੀਅਰ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ।
ਦੱਸ ਦੇਈਏ ਕਿ ਮਿਤੀ 10 ਜੁਲਾਈ ਤੋਂ 15 ਜੁਲਾਈ ਤੱਕ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੁਲਤਵੀ ਕੀਤੀਆਂ ਗਈਆਂ ਪ੍ਰੀਖਿਆਵਾਂ ਲਈ ਨਵੀਂ ਮਿਤੀਆਂ ਦਾ ਐਲਾਨ ਅਜੇ ਨਹੀਂ ਕੀਤਾ ਗਿਆ ਹੈ ਤੇ ਇਸ ਸਬੰਧੀ ਸੂਚਨਾ ਸਮੂਹ ਸਕੂਲ ਮੁਖੀਆਂ, ਕੇਂਦਰ ਕੰਟਰੋਲਰ, ਕੇਂਦਰ ਸੁਪਰਡੈਂਟ, ਨਿਗਰਾਨ ਅਮਲਾ ਅਤੇ ਪ੍ਰੀਖਿਆਰਥੀਆਂ ਨੂੰ ਬੋਰਡ ਦੀ ਵੈਬਸਾਈਟ www.pseb.ac.in ਅਤੇ ਸਕੂਲ login id ਤੋਂ ਹਾਸਲ ਕਰ ਸਕਦੇ ਹਨ ਤੇ ਜਲਦ ਹੀ ਪ੍ਰੀਖਿਆ ਸਬੰਧੀ ਨਵੀਆਂ ਮਿਤੀਆਂ ਦਾ ਐਲਾਨ ਕਰ ਦਿੱਤਾ ਜਾਵੇਗਾ।

Related posts

1 ਜਨਵਰੀ ਤੋਂ ਦੇਸ਼ ਦੇ 6 ਲੱਖ ਡਿਪੂ ਹੋਲਡਰ ਜਾਣਗੇ ਹੜਤਾਲ ‘ਤੇ

punjabdiary

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ CM ਮਾਨ ‘ਤੇ ਤੰਜ਼, AAP ਨੇ ਵੀ ਦਿੱਤਾ ਜਵਾਬ

punjabdiary

ਜੁਰਮਾਨਾ ਭਰਨ ਤੋਂ ਅਸਮਰੱਥ ਕੈਦੀਆਂ ਦੀ ਹੋਵੇਗੀ ਰਿਹਾਈ

punjabdiary

Leave a Comment