Friday, February 20, 2026
Google search engine
Homeਅਪਰਾਧਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦੂਜੀ ਈਮੇਲ

ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦੂਜੀ ਈਮੇਲ

ਚੰਡੀਗੜ੍ਹ ਦੇ ਸੈਕਟਰ 9 ਸਥਿਤ ਪੰਜਾਬ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸਕੱਤਰੇਤ ਨੂੰ ਇੱਕ ਈਮੇਲ ਭੇਜਿਆ ਗਿਆ ਹੈ। ਧਮਕੀ ਤੋਂ ਬਾਅਦ, ਪੁਲਿਸ ਨੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਪੰਜਾਬ ਸਕੱਤਰੇਤ ਦੇ ਨਾਲ, ਚੰਡੀਗੜ੍ਹ ਅਦਾਲਤ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਦੂਜੀ ਵਾਰ ਹੈ ਜਦੋਂ ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।

ਚੰਡੀਗੜ੍ਹ – ਚੰਡੀਗੜ੍ਹ ਦੇ ਸੈਕਟਰ-9 ਵਿਖੇ ਪੰਜਾਬ ਦੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸਕੱਤਰੇਤ ਨੂੰ ਈ-ਮੇਲ ਭੇਜੀ ਗਈ ਹੈ। ਪੁਲਿਸ ਨੇ ਧਮਕੀ ਮਿਲਣ ਤੋਂ ਬਾਅਦ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਪੰਜਾਬ ਸਕੱਤਰੇਤ ਦੇ ਨਾਲ ਚੰਡੀਗੜ੍ਹ ਕੋਰਟ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਦੂਜੀ ਵਾਰ ਹੈ ਜਦੋਂ ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।

ਦੱਸ ਦੇਈਏ ਕਿ ਦੋ ਦਿਨ ਪਹਿਲਾਂ ਮੁਹਾਲੀ ਦੇ ਫੋਰਟਿਸ ਹਸਪਤਾਲ ਤੇ ਜ਼ਿਲ੍ਹੇ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਇਹ ਧਮਕੀ ਵੀ ਈ-ਮੇਲ ਰਾਹੀਂ ਹੀ ਦਿੱਤੀ ਗਈ ਸੀ। ਦੱਸ ਦੇਈਏ ਕਿ ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਫੋਰਟਿਸ ਹਸਪਤਾਲ ਚ ਭਰਤੀ ਸਨ ਤੇ ਪੁਲਿਸ ਨੇ ਇਹ ਧਮਕੀ ਮਿਲਣ ਤੋਂ ਬਾਅਦ ਮੁਸਤੈਦੀ ਵਧਾ ਦਿੱਤੀ ਸੀ।

ਪਹਿਲਾਂ ਵੀ ਮਿਲ ਚੁੱਕੀਆਂ ਕਈ ਧਮਕੀਆਂ
ਦੱਸ ਦੇਈਏ ਕਿ ਬੰਬ ਨਾਲ ਉਡਾਉਣ ਵਾਲਾ ਧਮਕੀ ਭਰਿਆ ਈਮਲੇ ਮਿਲਣਾ, ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਦੇ ਕਈ ਸਕੂਲਾਂ ਤੇ ਹੋਰ ਕਾਨੂੰਨੀ ਤੇ ਪ੍ਰਸ਼ਾਸਨਿਕ ਅਧਾਰਿਆਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਸ ਤੋਂ ਪਹਿਲਾਂ ਚੰਡੀਗੜ੍ਹ ਤੇ ਦਿੱਲੀ ਦੇ ਸਕੂਲਾਂ ਨੂੰ ਵੀ ਧਮਕੀ ਮਿਲ ਚੁੱਕੀ ਹੈ।

ਅੰਮ੍ਰਿਤਸਰ, ਜਲੰਧਰ, ਪਟਿਆਲਾ, ਮੋਗਾ ਤੇ ਪਠਾਨਕੋਟ ਸਮੇਤ ਹੋਰ ਵੀ ਕਈ ਜ਼ਿਲ੍ਹਿਆਂ ਦੇ ਸਕੂਲਾਂ ਨੂੰ ਵਾਰੀ-ਵਾਰੀ, ਵੱਖ-ਵੱਖ ਦਿਨ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਸ ਤੋਂ ਇਲਾਵਾ ਲੁਧਿਆਣਾ ਜੂਡੀਸ਼ੀਅਲ ਕੋਰਟ ਤੇ ਹੋਰ ਕਈ ਜ਼ਿਲ੍ਹਾ ਕੋਰਟ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲ ਚੁੱਕੀ ਹੈ। ਪੰਜਾਬ ਸਕੱਤਰੇਤ ਨੂੰ ਵੀ ਧਮਕੀ ਭਰਿਆ ਈਮੇਲ ਮਿਲ ਚੁੱਕਿਆ ਹੈ।

-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments