Image default
About us

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਨੇ ਵਿਧਾਇਕ ਸੇਖੋਂ ਫ਼ਰੀਦਕੋਟ ਨੂੰ ਦਿੱਤਾ ਗਿਆ ਮੰਗ ਪੱਤਰ

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਨੇ ਵਿਧਾਇਕ ਸੇਖੋਂ ਫ਼ਰੀਦਕੋਟ ਨੂੰ ਦਿੱਤਾ ਗਿਆ ਮੰਗ ਪੱਤਰ

 

 

 

Advertisement

 

ਫ਼ਰੀਦਕੋਟ, 21 ਸਤੰਬਰ (ਪੰਜਾਬ ਡਾਇਰੀ)- ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਤੇ ਸੂਬਾ ਪ੍ਰਧਾਨ ਸ. ਅਮਰੀਕ ਸਿੰਘ ਸੰਧੂ ਦੀ ਅਗਵਾਈ ਵਿੱਚ ਮਨਿਸਟਰੀਅਲ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸਰਦਾਰ ਗੁਰਦਿੱਤ ਸਿੰਘ ਸੇਖੋਂ ਐਮ.ਐਲ.ਏ ਹਲਕਾ ਫਰੀਦਕੋਟ ਨੂੰ ਦਿੱਤਾ ਗਿਆ|

ਇਸ ਮੌਕੇ ਸਰਦਾਰ ਗੁਰਦਿੱਤ ਸਿੰਘ ਸੇਖੋਂ ਐਮ.ਐਲ.ਏ ਵੱਲੋਂ ਮੰਗਾਂ ਨੂੰ ਬੜੇ ਧਿਆਨ ਨਾਲ ਸੁਣਿਆ ਗਿਆ ਅਤੇ ਜਥੇਬੰਦੀ ਨੂੰ ਵਿਸ਼ਵਾਸ਼ ਦੁਆਇਆ ਗਿਆ ਜਲਦੀ ਹੀ ਤੁਹਾਡੀ ਸਰਕਾਰ ਨਾਲ ਮੀਟਿੰਗ ਕਰਵਾਈ ਜਾਵੇਗੀ।

ਇਸ ਮੌਕੇ ਤੇ ਕਰਨ ਜੈਨ ਜ਼ਿਲ੍ਹਾ ਜਨਰਲ ਸਕੱਤਰ, ਦੇਸਰਾਜ ਗੁਰਜਰ ਜਿਲ੍ਹਾ ਵਿੱਤ ਸਕੱਤਰ, ਗੁਰਚਰਨ ਸਿੰਘ ਪ੍ਰਧਾਨ ਜਲ ਸਪਲਾਈ ਐਡ ਸੈਨੀਟੇਸ਼ਨ ਵਿਭਾਗ, ਧਰਮਿੰਦਰ ਸਿੰਘ, ਤਰਸੇਮ ਚੰਦ ਡੀ.ਸੀ ਦਫਤਰ, ਨਛੱਤਰ ਸਿੰਘ ਢੈਪਈ, ਦਰਸ਼ਨ ਸਿੰਘ, ਮਨੀਸ਼ ਕੁਮਾਰ ਸਿੱਖਿਆ ਵਿਭਾਗ, ਹਰਪ੍ਰੀਤ ਰਾਜ, ਨਰੇਸ਼ ਕੁਮਾਰ, ਹਰਜਿੰਦਰ ਸਿੰਘ, ਜਗਦੀਪ ਸਿੰਘ ਜਲ ਸਪਲਾਈ ਐਂਡ ਸੈਨੀਟੇਸ਼ਨ ਵਿਭਾਗ ਆਦਿ ਨੇ ਦੱਸਿਆ ਗਿਆ ਕਿ ਪੰਜਾਬ ਸਰਕਾਰ ਨਾਲ ਲੰਮੇ ਸਮੇਂ ਤੋਂ ਮੀਟਿੰਗਾਂ ਨਾ ਹੋਣ ਕਾਰਨ ਸਮੁੱਚੇ ਮੁਲਾਜ਼ਮਾਂ, ਮੁਲਾਜ਼ਮ ਜਥੇਬੰਦੀਆਂ ਅਤੇ ਭਰਾਤਰੀ ਜਥੇਬੰਦੀਆਂ ਵਿਚ ਪੰਜਾਬ ਸਰਕਾਰ ਦੇ ਖਿਲਾਫ ਰੋਸ਼ ਪਾਇਆਂ ਜਾ ਰਿਹਾ ਹੈ।

Advertisement

ਉਨ੍ਹਾਂ ਵੱਲੋਂ ਮਾਣਯੋਗ ਮੁੱਖ ਮੰਤਰੀ ਨੂੰ ਅਪੀਲ ਕੀਤੀ ਗਈ ਕਿ ਸਕਰਾਤਮਿਕ ਸੋਚ ਰੱਖਦੇ ਹੋਏ ਮੁਲਾਜ਼ਮ ਜਥੇਬੰਦੀਆਂ ਨਾਲ ਪੈਨਲ ਮੀਟਿੰਗਾ ਕਰਕੇ ਉਨ੍ਹਾਂ ਦੀਆਂ ਜ਼ਰੂਰੀ ਅਤੇ ਜਾਇਜ਼ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਵੱਲੋਂ ਕਿਹਾ ਗਿਆ ਕਿ ਸਰਕਾਰ ਨੂੰ ਹਮੇਸ਼ਾਂ ਮੁਲਾਜ਼ਮ ਜਥੇਬੰਦੀਆਂ ਨਾਲ ਗੱਲਬਾਤ ਦਾ ਰਸਤਾ ਖੁੱਲ੍ਹਾ ਰੱਖਣਾ ਚਾਹੀਦਾ ਹੈ। ਇਸ ਮੌਕੇ ਤੇ ਬੋਲਦਿਆਂ ਵੱਖ-ਵੱਖ ਬੁਲਾਰਿਆਂ ਨੇ ਦੱਸਿਆ ਕਿ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਮਿਤੀ 22.08.2023 ਨੂੰ ਪੰਜਾਬ ਸਰਕਾਰ ਨੂੰ ਆਪਣੇ ਮੰਗ ਪੱਤਰ ਦੀ ਕਾਪੀ ਭੇਜ ਕੇ ਨੋਟਿਸ ਦਿੱਤਾ ਗਿਆ ਹੈ ਕਿ ਸਰਕਾਰ ਸਾਡੀਆਂ ਸਾਂਝੀਆਂ ਅਤੇ ਵਿਭਾਗੀ ਮੰਗਾਂ ਤੇ ਵਿਚਾਰ ਕਰਨ ਲਈ ਸਾਨੂੰ ਪੈਨਲ ਮੀਟਿੰਗ ਦੇਵੇ|

ਮੰਗਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸ੍ਰ ਸੰਧੂ ਨੇ ਦੱਸਿਆ ਕਿ 01/04/2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕਰਨ ਸਬੰਧੀ ਨੋਟੀਫਿਕੇਸ਼ਨ ਪੂਰਨ ਰੂਪ ਵਿੱਚ ਤੁਰੰਤ ਜਾਰੀ ਕਰਨ, ਹਰੇਕ ਵਿਭਾਗ ਵਿੱਚ ਮਨਿਸਟੀਰੀਅਲ ਮੁਲਾਜ਼ਮਾਂ ਦੀਆਂ ਤਰੱਕੀ ਰਾਹੀਂ ਭਰੀਆਂ ਜਾਣ ਵਾਲੀਆਂ ਅਸਾਮੀਆਂ ਤੁਰੰਤ ਤਰੱਕੀ ਰਾਹੀਂ ਭਰੀਆਂ ਜਾਣ ਅਤੇ ਛੇਵੇਂ ਤਨਖਾਹ ਕਮਿਸ਼ਨ ਦੀ ਜਾਰੀ ਰਿਪੋਰਟ ਵਿੱਚ ਸੋਧ ਕਰਦੇ ਹੋਏ 31/12/2015 ਨੂੰ ਮਿਲੀ ਆਖਰੀ ਬੇਸਿਕ ਤਨਖਾਹ ਉਪਰ 125% ਡੀ.ਏ ਦਾ ਰਲੇਵਾਂ ਕਰਕੇ ਉਸ ਉੱਪਰ 20% ਲਾਭ ਦੇਣ ਦੀ ਮੰਗ ਰੱਖੀ ਗਈ। ਏਸੇ ਪ੍ਰਕਾਰ ਮਿਤੀ 01/07/2022 ਤੋਂ ਸੈਂਟਰ ਦੀ ਤਰਜ ਤੇ 34% ਤੋਂ 38% 01/01/2023 ਤੋਂ 38% ਤੋਂ 42% ਤੱਕ ਪੈਂਡਿੰਗ ਡੀ.ਏ ਦੀਆਂ ਕਿਸ਼ਤਾਂ ਸੈਂਟਰ ਪੱਧਰ ਤੇ ਤੁਰੰਤ ਜਾਰੀ ਕਰਨ, 6ਵੇਂ ਤਨਖਾਹ ਕਮਿਸ਼ਨ ਦਾ ਲਾਭ 2.72% ਨਾਲ ਦੇਣ, 01/7/2015 ਤੋਂ 31/12/2015 ਤੱਕ ਦੇ 119% ਅਤੇ 01/01/2016 ਤੋਂ 31/10/2016 ਤੱਕ 125% ਦੇ ਡੀ. ਏ. ਦੇ ਪੈਂਡਿੰਗ ਬਕਾਏ ਦੇਣ ਲਈ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਨ, ਮਿਤੀ 15-01-2015 ਦਾ ਨੋਟੀਫਿਕੇਸ਼ਨ ਤੁਰੰਤ ਰੱਦ ਕੀਤਾ ਜਾਵੇ,

17/07/2020 ਤੋਂ ਬਾਅਦ ਭਰਤੀ ਕਰਮਚਾਰੀਆਂ ਤੇ ਵੀ ਸੈਂਟਰ ਦਾ 7ਵਾਂ ਤਨਖਾਹ ਕਮਿਸ਼ਨ ਹਟਾ ਕੇ ਪੰਜਾਬ ਦਾ 6ਵੇਂ ਤਨਖਾਹ ਕਮਿਸ਼ਨ ਲਾਗੂ ਕਰਕੇ ਪਰੋਬੇਸ਼ਨ ਪੀਰੀਅਡ ਦੌਰਾਨ ਪੂਰੀ ਤਨਖਾਹ ਬਕਾਏ ਸਮੇਤ ਦੇਣ, 4, 9, 14 ਸਾਲਾ ਏ.ਸੀ.ਪੀ. ਰੋਕੀ ਸਕੀਮ ਤੁਰੰਤ ਬਹਾਲ ਕਰਨ, ਤਰਸ ਦੇ ਆਧਾਰ ਤੇ ਭਰਤੀ ਕਲਰਕਾਂ ਨੂੰ ਟਾਈਪ ਟੈਸਟ ਤੋਂ ਛੋਟ ਦੇਣਾ ਬਾਰਡਰ ਏਰੀਆ ਅਲਾਉਂਸ, ਰੂਰਲ ਏਰੀਆ ਅਲਾਉਂਸ, ਐਫ.ਟੀ.ਏ.ਅਲਾਉਂਸ ਸਮੇਤ ਸਮੂਹ ਭੱਤੇ ਜੋ ਕਿ 5ਵੇਂ ਤਨਖਾਹ ਕਮਿਸ਼ਨ ਵਿੱਚ ਮਿਲਦੇ ਸਨ ਸਾਰੇ 6ਵੇ ਤਨਖਾਹ ਕਮਿਸ਼ਨ ਵਿੱਚ ਬਹਾਲ ਕੀਤੇ ਜਾਣ ਅਤੇ ਮੰਗ ਪੱਤਰ ਦਰਜ ਹੋਰ ਨੂੰ ਤੁਰੰਤ ਪ੍ਰਵਾਨ ਕੀਤਾ ਜਾਵੇ ਨਹੀਂ ਤਾਂ ਜਥੇਬੰਦੀ ਆਪਣੇ ਦਿੱਤੇ ਨੋਟਿਸ ਅਨੁਸਾਰ ਸੰਘਰਸ਼ ਕਰਨ ਲਈ ਮਜ਼ਬੂਰ ਹੋਵੇਗੀ। ਇਸ ਮੌਕੇ ਤੇ ਵੱਖ-ਵੱਖ ਵਿਭਾਗਾਂ ਦੇ ਮਨਿਸਟਰੀਅਲ ਮੁਲਾਜ਼ਮ ਵੱਡੀ ਗਿਣਤੀ ਵਿੱਚ ਹਾਜ਼ਰ ਸਨ|

Advertisement

Related posts

ਸ਼ਹੀਦ ਊਧਮ ਸਿੰਘ ਜੀ ਦੇ 83ਵੇਂ ਸ਼ਹੀਦੀ ਦਿਹਾੜੇ ਮੌਕੇ ਕਰਵਾਇਆ ਗਿਆ ਸਨਮਾਨ ਸਮਾਰੋਹ

punjabdiary

ਅਸ਼ੀਰਵਾਦ ਸਕੀਮ ਤਹਿਤ ਪੈਡਿੰਗ 372 ਕੇਸਾਂ ਲਈ 75.48 ਲੱਖ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

punjabdiary

ਤਾਈਕਵਾਡੋਂ ਦੇ ਕੋਚ ਨੇ ਸੋਨੇ ਦੀ ਤਸਕਰੀ ਕਰਨ ਲਈ ਖਿਡਾਰੀਆਂ ਦਾ ਲਿਆ ਸਹਾਰਾ

punjabdiary

Leave a Comment